ਜੇਲ੍ਹ ਚ ਬੈਠ ਕੋਰੀਅਰ ਰਾਹੀਂ MP ਤੋਂ ਮੰਗਵਾਂਦਾ ਸੀ ਹਥਿਆਰ, ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ‘ਤੇ ਲਿਆ ਗੈਂਗਸਟਰ
ਲੁਧਿਆਣਾ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਰੋਨ ਖਿਲਾਫ ਮੱਧ ਪ੍ਰਦੇਸ਼ ਤੋਂ ਕੋਰੀਅਰਾਂ ਰਾਹੀਂ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਗੈਂਗਸਟਰ ਨੂੰ ਪੁੱਛਗਿੱਛ ਲਈ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਹੈ। ਪੁਲਿਸ ਨੂੰ ਪੁੱਛਗਿੱਛ ਦੌਰਾਨ ਪਤਾ ਚੱਲਿਆ ਹੈ ਕਿ ਗੈਂਗਸਟਰ ਨਿਊਟਰਨ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਜੋੜਦਾ ਸੀ ਅਤੇ ਬਾਅਦ ਚ ਉਨ੍ਹਾਂ ਨੂੰ ਅਪਰਾਧ ਦੀ ਦੁਨੀਆ 'ਚ ਪਾ ਦਿੰਦਾ ਸੀ।

ਲੁਧਿਆਣਾ (Ludhiana) ਪੁਲਿਸ ਨੇ ਗੈਂਗਸਟਰ ਸਾਗਰ ਨਿਊਟਰੋਨ ਖਿਲਾਫ ਮੱਧ ਪ੍ਰਦੇਸ਼ ਤੋਂ ਕੋਰੀਅਰਾਂ ਰਾਹੀਂ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਗੈਂਗਸਟਰ ਨੂੰ ਪੁੱਛਗਿੱਛ ਲਈ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਹੈ। ਪੁਲਿਸ ਨੂੰ ਪੁੱਛਗਿੱਛ ਦੌਰਾਨ ਪਤਾ ਚੱਲਿਆ ਹੈ ਕਿ ਗੈਂਗਸਟਰ ਨਿਊਟਰਨ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਜੋੜਦਾ ਸੀ ਅਤੇ ਬਾਅਦ ਚ ਉਨ੍ਹਾਂ ਨੂੰ ਅਪਰਾਧ ਦੀ ਦੁਨੀਆ ‘ਚ ਪਾ ਦਿੰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ ਸੀ.ਆਈ.ਏ.-1 ਨੇ 10 ਦਸੰਬਰ ਨੂੰ 6 ਹੱਥਿਆਰਾਂ ਸਮੇਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਕੋਲੋਂ 4 ਨਜਾਇਜ਼ 32 ਬੋਰ ਦੇ ਪਿਸਤੌਲ, 14 ਜਿੰਦਾ ਕਾਰਤੂਸ, 51 ਗ੍ਰਾਮ ਹੈਰੋਇਨ ਅਤੇ ਵੱਡੀ ਮਾਤਰਾ ਚ ਨਸ਼ੀਲਾ ਪਦਾਰਥਾਂ ਬਰਾਮਦ ਕੀਤਾ ਸੀ। ਜਾਣਕਾਰੀ ਮਿਲ ਰਹੀ ਹੈ ਕਿ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਉਹ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਆਂ ਹਦਾਇਤਾਂ ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਦੇ ਹਨ।