ਸੋਨੂੰ ਮੋਟਾ ਦੀ ਗੋਲੀ ਮਾਰ ਕੇ ਹੱਤਿਆ, ਬਦਮਾਸ਼ਾਂ ਨੇ ਤੰਗ ਗਲੀ ‘ਚ ਦਿੱਤਾ ਵਾਰਦਾਤ ਨੂੰ ਅੰਜ਼ਾਮ

Updated On: 

30 Apr 2025 08:56 AM IST

ਅੰਮ੍ਰਿਤਸਰ ਵਿੱਚ, ਗੈਂਗਸਟਰ ਰਵਨੀਤ ਸਿੰਘ ਸੋਨੂੰ ਮੋਟੇ ਨੂੰ ਹਰਿਮੰਦਰ ਸਾਹਿਬ ਨੇੜੇ ਇੱਕ ਬਾਜ਼ਾਰ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਗੋਲੀਬਾਰੀ ਵਿੱਚ ਰਵਨੀਤ ਸਿੰਘ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਸੋਨੂੰ ਮੋਟਾ ਦੀ ਗੋਲੀ ਮਾਰ ਕੇ ਹੱਤਿਆ, ਬਦਮਾਸ਼ਾਂ ਨੇ ਤੰਗ ਗਲੀ ਚ ਦਿੱਤਾ ਵਾਰਦਾਤ ਨੂੰ ਅੰਜ਼ਾਮ
Follow Us On
ਮੰਗਲਵਾਰ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਾਜ਼ਾਰ ਕਾਠਿਆਂ ਵਿੱਚ ਗੈਂਗਸਟਰ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ ਦੀ ਦੋ ਨੌਜਵਾਨਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀ ਸੋਨੂੰ ਨੂੰ ਹਸਪਤਾਲ ਪਹੁੰਚਾਇਆ। ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਆਰੋਪੀ ਦੀ ਹੋਈ ਪਛਾਣ

ਪੁਲਿਸ ਨੇ ਇੱਕ ਆਰੋਪੀ ਦੀ ਪਛਾਣ ਅਭਿਰਾਜ ਸਿੰਘ ਵਜੋਂ ਕੀਤੀ ਹੈ। ਸ਼ਾਮ ਪੰਜ ਵਜੇ ਦੇ ਕਰੀਬ, ਸੋਨੂੰ ਮੋਟਾ ਕਿਸੇ ਕੰਮ ਲਈ ਬਾਜ਼ਾਰ ਕਾਠੀਆਂ ਵਿੱਚੋਂ ਲੰਘ ਰਿਹਾ ਸੀ। ਇਸ ਦੌਰਾਨ, ਇੱਕ ਤੰਗ ਗਲੀ ਵਿੱਚ, ਦੋ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਉਸਨੂੰ ਗੋਲੀ ਮਾਰ ਦਿੱਤੀ। ਗੋਲੀਆਂ ਲੱਗਣ ਕਾਰਨ ਸੋਨੂੰ ਗੰਭੀਰ ਜ਼ਖਮੀ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਜਲਦੀ ਹੀ ਕਰ ਲਈ ਜਾਵੇਗੀ। ਰਵਨੀਤ ਸਿੰਘ ਉਰਫ਼ ਸੋਨੂੰ ਦੀ ਕਈ ਲੋਕਾਂ ਨਾਲ ਦੁਸ਼ਮਣੀ ਸੀ। ਇਸ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਅਭਿਰਾਜ ਸਿੰਘ ਸਾਬਕਾ ਕੌਂਸਲਰ ਗੁਰਦੀਪ ਪਹਿਲਵਾਨ ਦਾ ਪੁੱਤਰ ਹੈ। ਗੁਰਦੀਪ ਪਹਿਲਵਾਨ ਦਾ ਕਤਲ ਸਾਲ 2018 ਵਿੱਚ ਹੋਇਆ ਸੀ। ਇਸ ਮਾਮਲੇ ਵਿੱਚ ਸੋਨੂੰ ਮੋਟਾ ਦਾ ਨਾਂਅ ਸਾਹਮਣੇ ਆਇਆ ਸੀ।

ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਦੋ ਨੌਜਵਾਨ ਐਕਟਿਵਾ ‘ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਸੋਨੂੰ ਮੋਟਾ ‘ਤੇ ਗੋਲੀਆਂ ਚਲਾ ਦਿੰਦੇ ਹਨ। ਇਸ ਤੋਂ ਬਾਅਦ ਮੌਕੇ ਤੋਂ ਭੱਜ ਜਾਂਦੇ ਹਨ।
Related Stories