ਬਠਿੰਡਾ ‘ਚ ਬਦਮਾਸ਼ਾਂ ਨੇ ਇੱਕ ਵਕੀਲ ਨੂੰ ਮਾਰੀ ਗੋਲੀ: ਬਾਈਕ ਤੋਂ ਆ ਰਿਹਾ ਸੀ ਘਰ, ਕਾਰ ਸਵਾਰਾਂ ਨੇ ਕੀਤਾ ਜਾਨਲੇਵਾ ਹਮਲਾ
ਜ਼ਖਮੀ ਵਕੀਲ ਦੇ ਮੁਤਾਬਕ, ਇੱਕ ਚਿੱਟੀ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਆਪਣੇ ਪਿਸਤੌਲਾਂ ਤੋਂ ਕਈ ਗੋਲੀਆਂ ਚਲਾਈਆਂ, ਜਿਸ ਵਿੱਚ ਵਕੀਲ ਯਸ਼ ਨੂੰ ਦੋ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਵਕੀਲ ਕਿਸੇ ਤਰ੍ਹਾਂ ਭੱਜ ਗਿਆ ਅਤੇ ਉਸ ਨੇ ਆਪਣੀ ਜਾਨ ਬਚਾਈ। ਇਸ ਵੇਲੇ ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਬਠਿੰਡਾ ਵਿੱਚ ਇੱਕ ਵਕੀਲ ‘ਤੇ ਮਾਰਨ ਦੇ ਇਰਾਦੇ ਨਾਲ ਹਮਲਾ ਕੀਤਾ ਗਿਆ। ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਐਨਐਫਐਲ ਗੇਟ ਨੰਬਰ 1 ਨੇੜੇ ਅਣਪਛਾਤੇ ਬਦਮਾਸ਼ਾਂ ਨੇ ਐਡਵੋਕੇਟ ਯਸ਼ ਕਰਵਾਸਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ।
ਜ਼ਖਮੀ ਵਕੀਲ ਦੇ ਮੁਤਾਬਕ, ਇੱਕ ਚਿੱਟੀ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਆਪਣੇ ਪਿਸਤੌਲਾਂ ਤੋਂ ਕਈ ਗੋਲੀਆਂ ਚਲਾਈਆਂ, ਜਿਸ ਵਿੱਚ ਵਕੀਲ ਯਸ਼ ਨੂੰ ਦੋ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਵਕੀਲ ਕਿਸੇ ਤਰ੍ਹਾਂ ਭੱਜ ਗਿਆ ਅਤੇ ਉਸ ਨੇ ਆਪਣੀ ਜਾਨ ਬਚਾਈ। ਇਸ ਵੇਲੇ ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਤਾਇਨਾਤ
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਅਤੇ ਸੀਆਈਏ ਸਟਾਫ ਤਾਇਨਾਤ ਕੀਤਾ ਗਿਆ ਹੈ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪੰਜਾਬ ਇੱਕ ਸਰੱਹਦੀ ਸੂਬਾ ਹੈ। ਜਿਸ ਕਾਰਨ ਪੂਰੇ ਦੇਸ਼ ਦੀ ਨਜ਼ਰ ਇਸ ‘ਤੇ ਰਹਿੰਦੀ ਹੈ। ਦੇਸ਼ ਨੂੰ ਕਮਜ਼ੋਰ ਕਰਨ ਲਈ ਦੇਸ਼ ਵਿਰੋਧੀ ਤਾਕਤਾਂ ਅਕਸਰ ਪੰਜਾਬ ਵਿੱਚ ਨਸ਼ਾ, ਹਥਿਆਰਾਂ ਅਤੇ ਹੋਰ ਸਮਗਰੀ ਭੇਜ ਦੀਆਂ ਹਨ। ਇਨ੍ਹਾਂ ਸਭ ਨਾਲ ਨਜਿੱਠਣ ਦੇ ਲਈ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਹਮੇਸ਼ਾ ਤਿਆਰ ਰਹਿੰਦੀ ਹੈ। ਪੰਜਾਬ ਨੇ ਲੰਬੇ ਦੌਰ ਤੱਕ ਉਗਰਵਾਦ ਦਾ ਦੌਰ ਦੇਖਿਆ ਹੈ। ਜਿਸ ਦਾ ਦਰਜ ਅੱਜ ਵੀ ਇੱਕ ਪੀੜੀ ਨੂੰ ਯਾਦ ਹੈ। ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।