ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ, ਬੱਬਰ ਖਾਲਸਾ ਨਾਲ ਲਿੰਕ
ਕੇਂਦਰ ਸਰਕਾਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਗੈਂਗਸਟਰ ਗੋਲਡੀ ਬਰਾੜ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਖਿਲਾਫ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਸੀ।
ਕੇਂਦਰ ਸਰਕਾਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਗੈਂਗਸਟਰ ਗੋਲਡੀ ਬਰਾੜ (Goldy Brar) ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਖਿਲਾਫ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਸੀ।
ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ। ਖਾਸ ਗੱਲ ਇਹ ਹੈ ਕਿ ਕੈਨੇਡੀਅਨ ਪੁਲਿਸ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਵੀ ਉਸਦਾ ਨਾਂਅ ਸ਼ਾਮਲ ਸੀ। ਇਸ ਸੂਚੀ ਵਿੱਚ ਵੀ ਗੋਲਡੀ ਬਰਾੜ ‘ਤੇ ਹੀ ਕਤਲ ਦਾ ਦੋਸ਼ ਸੀ। ਹੁਣ ਭਾਰਤ ਵੱਲੋਂ ਅੱਤਵਾਦੀ ਐਲਾਨੇ ਜਾਣ ਤੋਂ ਬਾਅਦ ਉਸ ਦੀਆਂ ਮੁਸ਼ਕਿਲਾਂ ਵਧਣੀਆਂ ਤੈਅ ਹਨ।
ਮੁਕਤਸਰ ਸਾਹਿਬ ਦਾ ਰਹਿਣ ਵਾਲਾ ਗੋਲਡੀ
ਸਤਵਿੰਦਰ ਸਿੰਘ ਉਰਫ ਸਤਿੰਦਰ ਜੀਤ ਸਿੰਘ ਉਰਫ ਗੋਲਡੀ ਬਰਾੜ ਪੰਜਾਬ ਦੇ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਸ ਦੇ ਪਿਤਾ ਦਾ ਨਾਂ ਸ਼ਮਸ਼ੇਰ ਸਿੰਘ ਅਤੇ ਮਾਤਾ ਦਾ ਨਾਂ ਪ੍ਰੀਤਪਾਲ ਕੌਰ ਹੈ। ਵਰਤਮਾਨ ਵਿੱਚ ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿੰਦਾ ਹੈ। ਭਾਰਤ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੋਲਡੀ ਬਰਾੜ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਗੋਲਡੀ ‘ਤੇ ਕਈ ਕਤਲਾਂ ਦੇ ਨਾਲ-ਨਾਲ ਕੱਟੜਪੰਥੀ ਵਿਚਾਰਧਾਰਾ ਦਾ ਸਮਰਥਨ ਕਰਨ ਦਾ ਦੋਸ਼ ਹੈ। ਨੋਟੀਫਿਕੇਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਗੋਲਡੀ ਦੇਸ਼ ਦੇ ਸਮਰਥਕਾਂ ਨੂੰ ਧਮਕੀ ਭਰੇ ਕਾਲਾਂ ਕਰਦਾ ਸੀ।
ਵਸੂਲੀ ਤੇ ਤਸਕਰੀ ਵਿੱਚ ਸ਼ਾਮਲ
ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ‘ਚ ਗੋਲਡੀ ਬਰਾੜ ‘ਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲੋਕਾਂ ਨੂੰ ਧਮਕੀਆਂ ਦੇਣ, ਫਿਰੌਤੀ ਮੰਗਣ ਅਤੇ ਕਤਲ ਦੇ ਦਾਅਵੇ ਕਰਨ ਦੇ ਦੋਸ਼ ਵੀ ਲਾਏ ਗਏ ਹਨ। ਗੋਲਡੀ ਸਰਹੱਦ ਪਾਰ ਤੋਂ ਤਸਕਰੀ ਅਤੇ ਡਰੋਨਾਂ ਰਾਹੀਂ ਬਰਾੜ ਨੂੰ ਮਾਰੂ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਸਮੱਗਰੀ ਸਪਲਾਈ ਕਰਨ ਅਤੇ ਕਤਲਾਂ ਲਈ ਸ਼ਾਰਪ ਸ਼ੂਟਰ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।
ਸਦਭਾਵਨਾ ਭੰਗ ਕਰਨ ਦੀ ਸਾਜ਼ਿਸ਼
ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ‘ਤੇ ਪੰਜਾਬ ਵਿਚ ਫਿਰਕੂ ਸਦਭਾਵਨਾ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚਣ ਦਾ ਵੀ ਦੋਸ਼ ਹੈ। ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਵਿੱਚ ਗੋਲਡੀ ਬਰਾੜ ਨੂੰ ਅੱਤਵਾਦੀ ਮਾਡਿਊਲ ਸਥਾਪਤ ਕਰਨ ਵਾਲਾ ਦੱਸਿਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਗੋਲਡੀ ਟਾਰਗੇਟ ਕਿਲਿੰਗ ਕਰਦਾ ਹੈ ਅਤੇ ਲਗਾਤਾਰ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੈ। ਗੋਲਡੀ ਬਰਾੜ ਖਿਲਾਫ ਦਸੰਬਰ 2022 ‘ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸੇ ਸਾਲ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸੇ ਲਈ ਸਰਕਾਰ ਨੇ ਹੁਣ ਉਸ ਦਾ ਨਾਂ ਯੂ.ਏ.ਪੀ.ਏ. ਤਹਿਤ ਅੱਤਵਾਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਹੈ।