ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੋਲਡੀ ਬਰਾੜ ਤੇ ਲਖਬੀਰ ਲੰਡਾ ਵਿਚਾਲੇ ਕਿਉਂ ਹੈ 36 ਦਾ ਆਂਕੜਾ? ਲੰਡਾ ਨੇ ਕਿਉਂ ਲਈ ਕਤਲ ਦੀ ਜਿੰਮੇਦਾਰੀ? ਪੜ੍ਹੋ ਹਰ ਡਿਟੇਲ

Goldy Brar Vs Lakhbir Landa: 1 ਮਈ 2024 ਨੂੰ ਖਬਰ ਆਈ ਸੀ ਕਿ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਗੋਲਡੀ ਬਰਾੜ ਦਾ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਇਹ ਖਬਰ ਫਰਜ਼ੀ ਨਿਕਲੀ। ਪਰ ਹੁਣ ਕਈ ਸਵਾਲ ਖੜ੍ਹੇ ਹੋ ਰਹੇ ਹਨ ਕਿ ਜੇਕਰ ਗੋਲਡੀ ਦਾ ਕਤਲ ਨਹੀਂ ਹੋਇਆ ਤਾਂ ਲਖਬੀਰ ਸਿੰਘ ਲੰਡਾ ਨੇ ਇਸ ਕਤਲ ਦੀ ਜ਼ਿੰਮੇਵਾਰੀ ਕਿਉਂ ਲਈ। ਦੱਸ ਦੇਈਏ ਕਿ ਲਖਬੀਰ ਸਿੰਘ ਲੰਡਾ ਨੂੰ ਵੀ ਭਾਰਤ ਸਰਕਾਰ ਨੇ ਅੱਤਵਾਦੀ ਐਲਾਨਿਆ ਹੋਇਆ ਹੈ। ਆਓ ਜਾਣਦੇ ਹਾਂ ਗੋਲਡੀ ਅਤੇ ਲਖਬੀਰ ਦੀ ਦੁਸ਼ਮਣੀ ਦੀ ਪੂਰੀ ਕਹਾਣੀ...

ਗੋਲਡੀ ਬਰਾੜ ਤੇ ਲਖਬੀਰ ਲੰਡਾ ਵਿਚਾਲੇ ਕਿਉਂ ਹੈ 36 ਦਾ ਆਂਕੜਾ? ਲੰਡਾ ਨੇ ਕਿਉਂ ਲਈ ਕਤਲ ਦੀ ਜਿੰਮੇਦਾਰੀ? ਪੜ੍ਹੋ ਹਰ ਡਿਟੇਲ
ਗੋਲਡੀ ਬਰਾੜ ਅਤੇ ਲਖਬੀਰ ਲੰਡਾ
Follow Us
tv9-punjabi
| Updated On: 02 May 2024 14:53 PM

ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਗੋਲਡੀ ਬਰਾੜ ਦੇ ਕਤਲ ਦੀ ਖਬਰ ਫਰਜ਼ੀ ਨਿਕਲੀ ਹੈ। ਅਮਰੀਕਾ ਦੀ ਫੇਰਜ਼ਨੋ ਪੁਲਿਸ ਨੇ ਸਾਫ਼ ਕੀਤਾ ਹੈ ਕਿ ਇੱਕ ਕਤਲ ਹੋਇਆ ਹੈ। ਪਰ ਕਤਲ ਹੋਏ ਵਿਅਕਤੀ ਦਾ ਚਿਹਰਾ ਬਿਲਕੁਲ ਗੋਲਡੀ ਬਰਾੜ ਵਰਗਾ ਸੀ। ਇਸ ਕਾਰਨ ਕਿਸੇ ਨੇ ਇਹ ਅਫਵਾਹ ਫੈਲਾ ਦਿੱਤੀ। ਪਰ ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਲਖਬੀਰ ਸਿੰਘ ਲੰਡਾ ਨੇ ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਕਿਉਂ ਲਈ? ਲਖਬੀਰ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਲਿਖਿਆ ਸੀ ਕਿ ਅਸੀਂ ਗੋਲਡੀ ਦਾ ਕਤਲ ਕਰਵਾਇਆ ਸੀ। ਆਓ ਜਾਣਦੇ ਹਾਂ ਗੋਲਡੀ ਅਤੇ ਲਖਬੀਰ ਦਾ ਕੀ ਹੈ ਕਨੈਕਸ਼ਨ।

ਮੂਲ ਰੂਪ ਤੋਂ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਗੋਲਡੀ ਬਰਾੜ ਅਤੇ ਲਖਬੀਰ ਲੰਡਾ ਵਿਚਕਾਰ 36 ਦਾ ਅੰਕੜਾ ਹੈ। ਦੋਨੋਂ ਇੱਕ ਦੂਜੇ ਨੂੰ ਫੁੱਟੀ ਅੱਖ ਨਹੀਂ ਭਾਉਂਦੇ। ਇਹ ਦੁਸ਼ਮਣੀ ਸਾਲ 2020 ਤੋਂ ਸ਼ੁਰੂ ਹੋਈ ਸੀ। ਇਸ ਕਤਲ ਦਾ ਆਰੋਪ ਲਖਬੀਰ ਸਿੰਘ ਲੰਡਾ ਗੈਂਗ ਤੇ ਲੱਗਿਆ ਸੀ।

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਗੁਰਲਾਲ ਬਰਾੜ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਚਾਲੇ ਖਾਸ ਦੋਸਤੀ ਸੀ। ਗੁਰਲਾਲ ਬਰਾੜ ਅਤੇ ਲਾਰੈਂਸ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ-ਸੋਪੂ ਨਾਲ ਜੁੜੇ ਹੋਏ ਸਨ। ਗੁਰਲਾਲ ਬਰਾੜ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਫਿਰ ਤੋਂ ਆਪਣੇ ਵਿਰੋਧੀ ਗੈਂਗ ਤੋਂ ਬਦਲਾ ਲੈਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਕਈ ਗੈਂਗਵਾਰ ਹੋਏ।

ਗੈਂਗਵਾਰ ਵਿੱਚ 12 ਤੋਂ ਵੱਧ ਗੈਂਗਸਟਰ ਮਾਰੇ ਗਏ

ਇਨ੍ਹਾਂ ਗੈਂਗਵਾਰਾਂ ਵਿੱਚ 12 ਤੋਂ ਵੱਧ ਮਸ਼ਹੂਰ ਗੈਂਗਸਟਰ ਮਾਰੇ ਗਏ ਸਨ। ਗੁਰਲਾਲ ਬਰਾੜ ਦੇ ਕਤਲ ਤੋਂ ਬਾਅਦ ਉਸ ਦਾ ਭਰਾ ਗੋਲਡੀ ਬਰਾੜ, ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੇ ਸੰਪਰਕ ਵਿੱਚ ਆਇਆ। ਗੋਲਡੀ ਨੇ ਫਿਰ ਆਪਣੇ ਭਰਾ ਦੇ ਕਤਲ ਦੇ ਮੁਲਜ਼ਮ 8 ਫਰਵਰੀ, 2021 ਨੂੰ ਫਰੀਦਕੋਟ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਕਤਲ ਤੋਂ ਬਾਅਦ ਗੋਲਡੀ ਕੈਨੇਡਾ ਭੱਜ ਗਿਆ।

ਗੋਲਡੀ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

ਗੋਲਡੀ ਖਿਲਾਫ ਦੋ ਵਾਰ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕਾ ਹੈ। ਉਹ ਵੱਖ-ਵੱਖ ਤਰੀਕਿਆਂ ਨਾਲ ਵਿਦੇਸ਼ ਵਿਚ ਰਹਿ ਰਿਹਾ ਸੀ। ਗੋਲਡੀ ਪਿਛਲੇ ਕੁਝ ਸਾਲਾਂ ਵਿੱਚ ਉਸ ਸਮੇਂ ਸੁਰਖੀਆਂ ਵਿੱਚ ਆਇਆ ਜਦੋਂ 2021 ਵਿੱਚ ਮੋਹਾਲੀ ਵਿੱਚ ਲਾਰੈਂਸ ਅਤੇ ਉਸਦੇ ਦੋਸਤ, ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਅਤੇ ਗੋਲਡੀ ਦਾ ਮੰਨਣਾ ਸੀ ਕਿ ਇਸ ਕਤਲ ਪਿੱਛੇ ਸਿੱਧੂ ਮੂਸੇਵਾਲਾ ਦਾ ਵੀ ਹੱਥ ਸੀ। ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਬਰਾੜ ਨੇ ਵਿਦੇਸ਼ ਵਿੱਚ ਬੈਠ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਅਤੇ 2022 ਵਿੱਚ ਉਸ ਦਾ ਕਤਲ ਕਰ ਦਿੱਤਾ ਗਿਆ। ਗੋਲਡੀ ਬਰਾੜ ਪਹਿਲਾਂ ਕੈਨੇਡਾ ਦੇ ਬਰੈਂਪਟਨ ਵਿੱਚ ਰਹਿ ਰਿਹਾ ਸੀ ਪਰ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਜਾਣ ਤੋਂ ਬਾਅਦ ਕੈਨੇਡਾ ਭੱਜ ਗਿਆ ਸੀ। ਖਬਰ ਹੈ ਕਿ ਗੋਲਡੀ ਇਨ੍ਹੀਂ ਦਿਨੀਂ ਅਮਰੀਕਾ ‘ਚ ਲੁਕ-ਛਿਪ ਕੇ ਰਹਿ ਰਿਹਾ ਹੈ। ਗੋਲਡੀ ਬਰਾੜ ਖਾਲਿਸਤਾਨੀ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ – ਗੋਲਡੀ ਬਰਾੜ ਦਾ ਅਮਰੀਕਾ ਵਿੱਚ ਨਹੀਂ ਹੋਇਆ ਕਤਲ ਤਾਂ ਕਿਵੇਂ ਫੈਲੀ ਇਹ ਅਫਵਾਹ? ਸਾਹਮਣੇ ਆਇਆ ਸੱਚ

ਗੋਲਡੀ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼

ਗੋਲਡੀ ਬਰਾੜ ਸ਼ਾਰਪ-ਸ਼ੂਟਰਾਂ ਦੀ ਸਪਲਾਈ ਤੋਂ ਇਲਾਵਾ ਸਰਹੱਦ ਪਾਰ ਤੋਂ ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਅਤੇ ਕਤਲ ਦੇ ਸਾਰੇ ਸਮਾਨ ਦੀ ਸਪਲਾਈ ਕਰਨ ਵਿੱਚ ਵੀ ਸ਼ਾਮਲ ਰਿਹਾ ਹੈ। ਗੋਲਡੀ ਬਰਾੜ ਨੂੰ ਭਾਰਤ ਲਿਆਉਣ ਲਈ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ। ਦੇਖਣਾ ਇਹ ਹੋਵੇਗਾ ਕਿ ਪੁਲਿਸ ਨੂੰ ਕਦੋਂ ਕਾਮਯਾਬੀ ਮਿਲਦੀ ਹੈ। ਕਿਉਂਕਿ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹੀ ਕਾਰਵਾਈ ਕਰਨ ‘ਚ ਕਾਫੀ ਦਿੱਕਤ ਆਉਂਦੀ ਹੈ। ਕਿਉਂਕਿ ਉਦੋਂ ਮਾਮਲਾ ਸਿਰਫ਼ ਇੱਕ ਦੇਸ਼ ਤੱਕ ਸੀਮਤ ਨਹੀਂ ਰਹਿ ਜਾਂਦਾ।

ਕੌਣ ਹੈ ਲਖਬੀਰ ਸਿੰਘ ਲੰਡਾ?

ਲਖਬੀਰ ਲੰਡਾ ਦੀ ਗੱਲ ਕਰੀਏ ਤਾਂ ਕੁਝ ਸਮਾਂ ਪਹਿਲਾਂ ਕੈਨੇਡਾ ‘ਚ ਬੈਠੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਖਾਲਿਸਤਾਨੀ ਲਖਬੀਰ ਸਿੰਘ ਲੰਡਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਗ੍ਰਹਿ ਮੰਤਰਾਲੇ (MHA) ਨੇ ਕੈਨੇਡਾ ਸਥਿਤ ਗੈਂਗਸਟਰ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਗੂ ਲਖਬੀਰ ਸਿੰਘ ਲੰਡਾ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਵਿਅਕਤੀਗਤ ਅੱਤਵਾਦੀ ਘੋਸ਼ਿਤ ਕੀਤਾ ਹੈ। ਲਖਬੀਰ ਸਿੰਘ ਲੰਡਾ ਮੂਲ ਰੂਪ ਵਿਚ ਪੰਜਾਬ ਦਾ ਰਹਿਣ ਵਾਲਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਉਹ ਕੈਨੇਡਾ ਵਿਚ ਬੈਠ ਕੇ ਭਾਰਤ ਵਿਰੁੱਧ ਸਾਜ਼ਿਸ਼ਾਂ ਰਚ ਰਿਹਾ ਹੈ।

ਕੀ ਹਨ ਅੱਤਵਾਦੀ ਲਖਬੀਰ ਸਿੰਘ ਲੰਡਾ ‘ਤੇ ਆਰੋਪ?

ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਲੰਡਾ ‘ਤੇ ਮੋਹਾਲੀ ‘ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਦੀ ਮਦਦ ਨਾਲ ਗ੍ਰਨੇਡ ਹਮਲਾ ਕਰਨ ਦਾ ਦੋਸ਼ ਹੈ। ਇੰਨਾ ਹੀ ਨਹੀਂ, ਲੰਡਾ ‘ਤੇ ਪਾਕਿਸਤਾਨ ਤੋਂ ਭਾਰਤ ਨੂੰ ਹਥਿਆਰਾਂ ਅਤੇ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਤਸਕਰੀ ਦੀ ਨਿਗਰਾਨੀ ਕਰਨ ਦਾ ਦੋਸ਼ ਹੈ। ਉਹ 9 ਮਈ 2022 ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ ਅਤੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਅਤੇ ਰਾਸ਼ਟਰੀ ਜਾਂਚ ਏਜੰਸੀ ਨੂੰ ਮੋਸਟ ਵਾਂਟੇਡ ਹੈ। NIA ਨੇ ਇਸ ਅੱਤਵਾਦੀ ‘ਤੇ ਇਨਾਮ ਵੀ ਰੱਖਿਆ ਹੋਇਆ ਹੈ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories