AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Murder Case: ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਕੀ ਹੈ ਪੂਰਾ ਮਾਮਲਾ

ਅੰਮ੍ਰਿਤਸਰ ਵਿੱਚ ਇੱਕ ਪੋਤਰੇ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਆਪਣੀ ਬਜ਼ੁਰਗ ਦਾਦੀ ਜੋਗਿੰਦਰ ਕੌਰ ਦਾ ਕਤਲ ਕਰ ਦਿੱਤਾ। ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Murder Case: ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਕੀ ਹੈ ਪੂਰਾ ਮਾਮਲਾ
lalit-sharma
| Updated On: 05 May 2023 12:01 PM IST
Share
ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਅੰਮ੍ਰਿਤਸਰ ਦੇ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਵਿੱਚ ਇੱਕ ਪੋਤਰੇ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਆਪਣੀ ਬਜ਼ੁਰਗ ਦਾਦੀ ਜੋਗਿੰਦਰ ਕੌਰ ਦਾ ਕਤਲ (Murder) ਕਰ ਦਿੱਤਾ। ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਦੋ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ।

ਵਿਦੇਸ਼ ਭੇਜਣ ਲਈ ਰਾਜ਼ੀ ਨਹੀਂ ਸੀ ਦਾਦੀ

ਇਸ ਸਬੰਧੀ ਅੱਜ ਯਾਨੀ ਸ਼ੁਕਰਵਾਰ ਪੁਲਿਸ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਦੇ ਰਹਿਣ ਵਾਲੇ ਬਲਦੇਵ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਹ ਆਪਣੇ ਸਹੁਰੇ ਗਿਆ ਹੋਇਆ ਸੀ ਅਤੇ ਉਸ ਦਾ ਇੱਕ ਪੁੱਤਰ ਘਰ ਮੌਜੂਦ ਸੀ ਤਾਂ ਪੁੱਤਰ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਦਾਦੀ ਮਾਤਾ ਨਾਲ ਘਟਨਾ ਵਾਪਰ ਗਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਰਾਜਾਸਾਸੀ ਵਿਖੇ ਦਰਜ ਕਰਨ ਉਪਰੰਤ ਜਦੋਂ ਮਾਤਾ ਦੇ ਪੋਤਰੇ ਮਨਤੇਜ ਸਿੰਘ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਪੋਤਰੇ ਮਨਤੇਜ ਸਿੰਘ ਨੇ ਕਬੂਲ ਕੀਤਾ ਕਿ ਮੈਨੂੰ ਮੇਰੇ ਦੋਸਤ ਨੇ ਕਿਹਾ ਕਿ ਤੇਰੀ ਦਾਦੀ ਤੇਰੇ ਵਿਦੇਸ਼ (Abroad) ਜਾਣ ਲਈ ਰਾਜ਼ੀ ਨਹੀਂ ਹੈ ਅਤੇ ਮੈਂ ਨਸ਼ੇ ਦੀ ਹਾਲਤ ‘ਚ ਦਾਦੀ ਦਾ ਸ੍ਰੀ ਸਾਹਿਬ ਨਾਲ ਕਤਲ ਕਰ ਦਿੱਤਾ।

ਪੁਲਿਸ ਨੇ ਦੋ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ (Court) ਵਿੱਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਤਾਂ ਜੋ ਇਸ ਕੋਲੋ ਹੋਰ ਜਾਣਕਾਰੀ ਹਾਸਿਲ ਹੋ ਸਕੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮਾਤਾ ਜੋਗਿੰਦਰ ਕੌਰ ਦੀ ਉਮਰ 85 ਸਾਲ ਦੇ ਕਰੀਬ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...