Murder Case: ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਕੀ ਹੈ ਪੂਰਾ ਮਾਮਲਾ

Updated On: 

05 May 2023 12:01 PM

ਅੰਮ੍ਰਿਤਸਰ ਵਿੱਚ ਇੱਕ ਪੋਤਰੇ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਆਪਣੀ ਬਜ਼ੁਰਗ ਦਾਦੀ ਜੋਗਿੰਦਰ ਕੌਰ ਦਾ ਕਤਲ ਕਰ ਦਿੱਤਾ। ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Murder Case: ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਕੀ ਹੈ ਪੂਰਾ ਮਾਮਲਾ
Follow Us On

ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਅੰਮ੍ਰਿਤਸਰ ਦੇ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਵਿੱਚ ਇੱਕ ਪੋਤਰੇ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਆਪਣੀ ਬਜ਼ੁਰਗ ਦਾਦੀ ਜੋਗਿੰਦਰ ਕੌਰ ਦਾ ਕਤਲ (Murder) ਕਰ ਦਿੱਤਾ। ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਦੋ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ।

ਵਿਦੇਸ਼ ਭੇਜਣ ਲਈ ਰਾਜ਼ੀ ਨਹੀਂ ਸੀ ਦਾਦੀ

ਇਸ ਸਬੰਧੀ ਅੱਜ ਯਾਨੀ ਸ਼ੁਕਰਵਾਰ ਪੁਲਿਸ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਦੇ ਰਹਿਣ ਵਾਲੇ ਬਲਦੇਵ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਹ ਆਪਣੇ ਸਹੁਰੇ ਗਿਆ ਹੋਇਆ ਸੀ ਅਤੇ ਉਸ ਦਾ ਇੱਕ ਪੁੱਤਰ ਘਰ ਮੌਜੂਦ ਸੀ ਤਾਂ ਪੁੱਤਰ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਦਾਦੀ ਮਾਤਾ ਨਾਲ ਘਟਨਾ ਵਾਪਰ ਗਈ ਹੈ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਰਾਜਾਸਾਸੀ ਵਿਖੇ ਦਰਜ ਕਰਨ ਉਪਰੰਤ ਜਦੋਂ ਮਾਤਾ ਦੇ ਪੋਤਰੇ ਮਨਤੇਜ ਸਿੰਘ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਪੋਤਰੇ ਮਨਤੇਜ ਸਿੰਘ ਨੇ ਕਬੂਲ ਕੀਤਾ ਕਿ ਮੈਨੂੰ ਮੇਰੇ ਦੋਸਤ ਨੇ ਕਿਹਾ ਕਿ ਤੇਰੀ ਦਾਦੀ ਤੇਰੇ ਵਿਦੇਸ਼ (Abroad) ਜਾਣ ਲਈ ਰਾਜ਼ੀ ਨਹੀਂ ਹੈ ਅਤੇ ਮੈਂ ਨਸ਼ੇ ਦੀ ਹਾਲਤ ‘ਚ ਦਾਦੀ ਦਾ ਸ੍ਰੀ ਸਾਹਿਬ ਨਾਲ ਕਤਲ ਕਰ ਦਿੱਤਾ।

ਪੁਲਿਸ ਨੇ ਦੋ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ (Court) ਵਿੱਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਤਾਂ ਜੋ ਇਸ ਕੋਲੋ ਹੋਰ ਜਾਣਕਾਰੀ ਹਾਸਿਲ ਹੋ ਸਕੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮਾਤਾ ਜੋਗਿੰਦਰ ਕੌਰ ਦੀ ਉਮਰ 85 ਸਾਲ ਦੇ ਕਰੀਬ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Related Stories