Gunfight between two gangs over old grudge in Moga Know in Punjabi | Gunfight between two gangs over old grudge in Moga Know in Punjabi Punjabi news - TV9 Punjabi

ਮੋਗਾ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਗੁੱਟਾਂ ਵਿਚਾਲੇ ਗੋਲੀਬਾਰੀ: 1 ਦੀ ਮੌਤ, 1 ਜ਼ਖਮੀ; ਜੂਆ ਖੇਡਦਿਆਂ ਹੋਇਆ ਝਗੜਾ

Updated On: 

15 Nov 2023 14:47 PM

ਮੋਗਾ ਵਿਖੇ ਦੇਰ ਰਾਤ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਜਿਸ 'ਚ ਦੋਵਾਂ ਪਾਸਿਆਂ ਤੋਂ ਦੋ-ਦੋ ਲੋਕਾਂ ਨੂੰ ਗੋਲੀ ਲੱਗੀ ਹੈ। ਜਿਸ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ। ਦੂਜੇ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ 'ਤੇ ਪਹੁੰਚੇ ਥਾਣਾ ਸਿਟੀ ਸਾਊਥ ਦੇ ਇੰਚਾਰਜ ਇਕਬਾਲ ਹੁਸੈਨ ਨੇ ਦੱਸਿਆ ਕਿ ਵਿਕਾਸ ਜਿੰਦਲ ਐਲਿਸ ਵੀਰੂ ਦੀ ਮੌਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਕਾਰਨ ਹੋਈ ਹੈ। ਮ੍ਰਿਤਕ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੋਗਾ ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਗੁੱਟਾਂ ਵਿਚਾਲੇ ਗੋਲੀਬਾਰੀ: 1 ਦੀ ਮੌਤ, 1 ਜ਼ਖਮੀ; ਜੂਆ ਖੇਡਦਿਆਂ ਹੋਇਆ ਝਗੜਾ
Follow Us On

ਮੋਗਾ ਦੇ ਰਤਨ ਸਿਨੇਮਾ ਨੇੜੇ ਦੇਰ ਰਾਤ ਦੋ ਧਿਰਾਂ ਵਿਚਾਲੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ ਦੋਵਾਂ ਪਾਸਿਆਂ ਤੋਂ ਦੋ-ਦੋ ਲੋਕਾਂ ਨੂੰ ਗੋਲੀ ਲੱਗੀ ਹੈ। ਜਿਸ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ। ਦੂਜੇ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿੱਚ ਪਹਿਲਾਂ ਤੋਂ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜੂਆ ਖੇਡਦੇ ਸਮੇਂ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਪਿਤਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਸ ਨੂੰ ਉਸ ਦੇ ਭਰਾ ਅਤੇ ਭਤੀਜੇ ਨੂੰ ਪਿਛਲੇ ਇੱਕ ਸਾਲ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜਿਸ ਕਾਰਨ ਕੁਝ ਲੋਕਾਂ ਨੇ ਉਸ ਦੇ ਪੁੱਤਰ ਅਤੇ ਭਤੀਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਦੇ ਪੁੱਤਰ ਵਿਕਾਸ ਜਿੰਦਲ ਉਰਫ ਵੀਰੂ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ

ਇਸ ਦੌਰਾਨ ਦੂਜੀ ਧਿਰ ਦੇ ਜ਼ਖ਼ਮੀ ਵੀਰ ਸਿੰਘ ਉਰਫ਼ ਮਿੱਠੂ ਨੇ ਦੱਸਿਆ ਕਿ ਰਤਨ ਸਿਨੇਮਾ ਨੇੜੇ ਜੂਆ ਚੱਲ ਰਿਹਾ ਸੀ। ਜਿੱਥੇ ਮ੍ਰਿਤਕ ਦੇ ਪੱਖ ਦੇ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹ ਜ਼ਖਮੀ ਹੋ ਕੇ ਜ਼ਮੀਨ ‘ਤੇ ਡਿੱਗ ਗਿਆ। ਜ਼ਖਮੀ ਵੀਰ ਸਿੰਘ ਮੁਤਾਬਕ ਜਦੋਂ ਵਿਕਾਸ ਜਿੰਦਲ ਆਪਣੀ ਬੰਦੂਕ ਲੋਡ ਕਰ ਰਿਹਾ ਸੀ ਤਾਂ ਪਿੱਛੇ ਤੋਂ ਗੋਲੀ ਚੱਲਣ ਕਾਰਨ ਵਿਕਾਸ ਜਿੰਦਲ ਦੇ ਢਿੱਡ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਜ਼ਖਮੀਆਂ ਦਾ ਹਸਪਤਾਲ ‘ਚ ਚੱਲ ਰਿਹਾ ਇਲਾਜ

ਮੌਕੇ ‘ਤੇ ਪਹੁੰਚੇ ਥਾਣਾ ਸਿਟੀ ਸਾਊਥ ਦੇ ਇੰਚਾਰਜ ਇਕਬਾਲ ਹੁਸੈਨ ਨੇ ਦੱਸਿਆ ਕਿ ਵਿਕਾਸ ਜਿੰਦਲ ਐਲਿਸ ਵੀਰੂ ਦੀ ਮੌਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਕਾਰਨ ਹੋਈ ਹੈ। ਮ੍ਰਿਤਕ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version