ਗੁਰਦਾਸਪੁਰ ਤੋਂ 3 ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਡਰੋਨ ਰਾਹੀ ਲਿਆਂਦੇ ਸਨ ਹੈਰੋਇਨ

avtar-singh
Updated On: 

17 Apr 2025 10:57 AM

ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਇੱਕ ਮਹੀਨਾ ਪਹਿਲਾਂ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਸੀ। ਤਸਕਰਾਂ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਪਾਕਿਸਤਾਨ ਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ। ਉਸਦਾ ਇੱਕ ਦੋਸਤ ਜੇਲ੍ਹ ਵਿੱਚ ਹੈ।

ਗੁਰਦਾਸਪੁਰ ਤੋਂ 3 ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਡਰੋਨ ਰਾਹੀ ਲਿਆਂਦੇ ਸਨ ਹੈਰੋਇਨ
Follow Us On

Gurdaspur 3 smugglers arrested: ਗੁਰਦਾਸਪੁਰ ਜ਼ਿਲ੍ਹਾ ਪੁਲਿਸ ਨੇ ਸਰਹੱਦੀ ਪਿੰਡ ਠਾਕੁਰਪੁਰ ਤੋਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਲਿਆਏ ਸਨ। ਮੁਲਜ਼ਮਾਂ ਵਿੱਚ ਕੁਲਦੀਪ ਸਿੰਘ, ਬਲਜਿੰਦਰ ਸਿੰਘ ਅਤੇ ਇੱਕ ਨਾਬਾਲਗ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਕੋਲੋਂ 255 ਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਤੋਂ ਰਿਮਾਂਡ ‘ਤੇ ਲੈਣ ਤੋਂ ਬਾਅਦ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਐਸਪੀ-ਡੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਸਰਹੱਦ ‘ਤੇ ਗਸ਼ਤ ਦੌਰਾਨ ਫੜਿਆ ਗਿਆ। ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਇੱਕ ਮਹੀਨਾ ਪਹਿਲਾਂ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਸੀ। ਤਸਕਰਾਂ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਪਾਕਿਸਤਾਨ ਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ। ਉਸਦਾ ਇੱਕ ਦੋਸਤ ਜੇਲ੍ਹ ਵਿੱਚ ਹੈ, ਜਿਸਦੀ ਸਲਾਹ ‘ਤੇ ਉਸਨੇ ਨਸ਼ੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ।

ਮੁਲਜ਼ਮਾਂ ਤੋਂ ਪੁਲਿਸ ਪੁੱਛਗਿੱਛ ਜਾਰੀ

ਪਾਕਿਸਤਾਨੀ ਤਸਕਰ ਉਨ੍ਹਾਂ ਨੂੰ ਪਹਿਲਾਂ ਹੀ ਲੋਕੇਸ਼ਨ ਭੇਜ ਦਿੰਦਾ ਸੀ। ਤਿੰਨੋਂ ਦੋਸ਼ੀ ਉੱਥੇ ਬੈਠ ਕੇ ਨਸ਼ੀਲੇ ਪਦਾਰਥਾਂ ਦੀ ਖੇਪ ਇਕੱਠੀ ਕਰਦੇ ਸਨ ਅਤੇ ਜੇਲ੍ਹ ਵਿੱਚ ਬੈਠੇ ਆਪਣੇ ਸਾਥੀ ਦੇ ਕਹਿਣ ‘ਤੇ ਅੱਗੇ ਭੇਜਦੇ ਸਨ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।