ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਆਪਸ ‘ਚ ਭਿੜੇ ਕੈਦੀ, ਕੈਦੀਆਂ ਨੇ ਜੇਲ੍ਹ ਅੰਦਰ ਲਗਾਈ ਅੱਗ, 5 ਪੁਲਿਸ ਮੁਲਾਜ਼ਮ ਤੇ 4 ਕੈਦੀ ਜਖ਼ਮੀ

ਪੰਜਾਬ ਦੀ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ 'ਤੇ ਹਮਲਾ ਕਰ ਦਿੱਤਾ, ਜਿਸ ਵਿ੍ਰਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।

ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਆਪਸ ‘ਚ ਭਿੜੇ ਕੈਦੀ, ਕੈਦੀਆਂ ਨੇ ਜੇਲ੍ਹ ਅੰਦਰ ਲਗਾਈ ਅੱਗ, 5 ਪੁਲਿਸ ਮੁਲਾਜ਼ਮ ਤੇ 4 ਕੈਦੀ ਜਖ਼ਮੀ
ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਆਪਸ ‘ਚ ਭਿੜੇ ਕੈਦੀ, 4 ਪੁਲਿਸ ਮੁਲਾਜ਼ਮ ਜਖ਼ਮੀ
Follow Us
avtar-singh
| Updated On: 14 Mar 2024 22:04 PM

ਪੰਜਾਬ ਦੀ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਭੜਕੇ ਕੈਦੀਆਂ ਨੇ ਪੁਲਿਸ ਫੋਰਸ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਕੈਦੀਆਂ ਨੇ ਜੇਲ੍ਹ ਦੀ ਚਾਰਦੀਵਾਰੀ ‘ਤੇ ਕਬਜ਼ਾ ਕਰ ਲਿਆ ਹੈ। ਤਣਾਅ ਦੇ ਮੱਦੇਨਜ਼ਰ ਪੰਜ ਜ਼ਿਲ੍ਹਿਆਂ ਦੀ ਪੁਲਿਸ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਨੂੰ ਵੀ ਮੌਕੇ ਤੇ ਬੁਲਾਇਆ ਗਿਆ ਹੈ।

ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ, ਥਾਣਾ ਧਾਰੀਵਾਲ ਦੇ ਐਸਐਚਓ ਮਨਦੀਪ ਸਿੰਘ, ਐਸਆਈ ਜਗਦੀਪ ਸਿੰਘ ਅਤੇ ਪੁਲੀਸ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ ਹਨ। ਪੰਜੋ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਕੇਂਦਰੀ ਜੇਲ੍ਹ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਨੇੜਲੇ ਪੰਜ ਜ਼ਿਲ੍ਹਿਆਂ ਤੋਂ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਬੁਲਾਇਆ ਗਿਆ ਹੈ। ਇਸ ਝੜਪ ਵਿੱਚ 4 ਕੈਦੀਆਂ ਦੇ ਵੀ ਜਖਮੀ ਹੋਣ ਦੀ ਖਬਰ ਹੈ।

ਚੰਗੀਆਂ ਸਹੂਲਤਾਂ ਨਾ ਮਿਲਣ ਤੋਂ ਨਰਾਜ਼ ਸਨ ਕੈਦੀ

ਮੌਕੇ ਤੇ ਪੁੱਜੇ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਜੇਲ੍ਹ ਵਿੱਚ ਚੰਗੀਆਂ ਸਿਹਤ ਸਹੂਲਤਾਂ ਨਾ ਦੇਣ ਅਤੇ ਜੇਲ੍ਹ ਸੁਰੱਖਿਆ ਵੱਲੋਂ ਕੈਦੀਆਂ ਨਾਲ ਚੰਗਾ ਸਲੂਕ ਨਾ ਕਰਨ ਨੂੰ ਲੈ ਕੇ ਜੇਲ੍ਹ ਸਟਾਫ਼ ਅਤੇ ਕੈਦੀਆਂ ਵਿੱਚ ਝਗੜਾ ਹੋਇਆ ਸੀ। ਵੀਰਵਾਰ ਰਾਤ ਕਰੀਬ 11 ਵਜੇ ਇਕ ਬੈਰਕ ਦੇ ਕੈਦੀਆਂ ਅਤੇ ਜੇਲ੍ਹ ਦੇ ਸੁਰੱਖਿਆ ਗਾਰਡ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜੋ ਟਕਰਾਅ ਵਿਚ ਬਦਲ ਗਈ। ਜਿਸ ਤੋਂ ਬਾਅਦ ਕੈਦੀ ਹਿੰਸਾ ਕਰਨ ਤੇ ਉੱਤਰ ਆਏ।

ਜੇਲ੍ਹ ਵਿੱਚ ਸਥਿਤੀ ਤੇ ਕਾਬੂ ਪਾਉਣ ਦੀ ਕੋਸ਼ਿਸ਼ ਚ ਪੁਲਿਸ

ਜੇਲ੍ਹ ਵਿੱਚ ਮੌਜੂਦ ਕੈਦੀਆਂ ਵੱਲੋਂ ਬੈੱਡਾਂ ਅਤੇ ਹੋਰ ਸਮਾਨ ਨੂੰ ਅੱਗ ਲਗਾਈ ਜਾ ਰਹੀ ਹੈ ਅਤੇ ਹੰਗਾਮਾ ਜਾਰੀ ਹੈ। ਜੇਲ੍ਹ ਦੇ ਅੰਦਰ ਦੀ ਸਾਰੀ ਕਾਰਵਾਈ ਦੀ ਅਗਵਾਈ ਆਈਜੀ ਬਾਰਡਰ ਰੇਂਜ ਕਰ ਰਹੇ ਹਨ। ਉਨ੍ਹਾਂ ਦੇ ਨਾਲ ਪੰਜ ਜ਼ਿਲ੍ਹਿਆਂ ਤੋਂ ਪੁਲਿਸ ਅਤੇ ਅਰਧ ਸੈਨਿਕ ਬਲ ਦੇ ਜਵਾਨ ਵੀ ਮੌਜੂਦ ਹਨ। ਜੇਲ ‘ਚ ਮਾਹੌਲ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਪਰ ਇਸ ਸਭ ਦੇ ਵਿਚਕਾਰ ਜੇਲ ‘ਚ ਮੌਜੂਦ ਕੈਦੀ ਪੁਲਿਸ ‘ਤੇ ਲਗਾਤਾਰ ਪਥਰਾਅ ਕਰ ਰਹੇ ਹਨ।

ਗੋਪਾ ਗੈਂਗ ਅਤੇ ਹੁਸ਼ਿਆਰਪੁਰੀਆ ਗੈਂਗ ਵਿਚਾਲੇ ਝੜਪ

ਜਾਣਕਾਰੀ ਮੁਤਾਬਕ ਗੁਰਦਾਸਪੁਰ ਦੀ ਕੇਂਦਰੀ ਜੇਲ ‘ਚ ਦੁਪਹਿਰ 12 ਵਜੇ ਅਚਾਨਕ ਕਿਸੇ ਗੱਲ ਨੂੰ ਲੈ ਕੇ ਗੋਪਾ ਗੈਂਗਸਟਰ ਅਤੇ ਪ੍ਰਤਾਪ ਸਿੰਘ ਹੁਸ਼ਿਆਰਪੁਰੀਆ ਗੈਂਗ ਨਾਲ ਸਬੰਧਤ ਕੈਦੀਆਂ ਵਿਚਕਾਰ ਅਚਾਨਕ ਝਗੜਾ ਸ਼ੁਰੂ ਹੋ ਗਿਆ। ਦੋਵਾਂ ਗੁੱਟਾਂ ਵਿੱਚ ਝਗੜਾ ਇਸ ਹੱਦ ਤੱਕ ਵਧ ਗਿਆ ਕਿ ਕੁੱਟਮਾਰ ਦੀ ਨੌਬਤ ਆ ਗਈ। ਕੁੱਟਮਾਰ ਹੁੰਦੇ ਦੇਖ ਕੇ ਜਦੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਸ਼ਾਂਤ ਕਰਨ ਲਈ ਗਏ ਤਾਂ ਦੋਵਾਂ ਧੜਿਆਂ ਦੇ ਕੈਦੀਆਂ ਨੇ ਪੁਲਿਸ ਤੇ ਹੀ ਹਮਲਾ ਕਰ ਦਿੱਤਾ। ਕਿਸੇ ਤਰ੍ਹਾਂ ਪੁਲਿਸ ਮੁਲਾਜ਼ਮ ਆਪਣੀ ਜਾਨ ਬਚਾ ਕੇ ਉਥੋਂ ਨਿਕਲ ਆਏ।

ਇਹ ਵੀ ਪੜ੍ਹੋ – ਲੁਧਿਆਣਾ ਗੋਲੀਕਾਂਡ ਦੇ ਮੁਲਜ਼ਮਾਂ ਦੀ ਭਾਲ ਚ ਪੁਲਿਸ ਪਹੁੰਚੀ ਸਹਾਰਨਪੁਰ, 9 ਨੂੰ ਕੀਤਾ ਗ੍ਰਿਫਤਾਰ

ਕੈਦੀਆਂ ਦੇ ਹਮਲੇ ਕਾਰਨ SHO-SI ਸਮੇਤ 4 ਜ਼ਖਮੀ

ਕੈਦੀਆਂ ਦਾ ਹੰਗਾਮਾ ਦੇਖ ਕੇ ਜੇਲ੍ਹ ਵਿੱਚ ਮੌਜੂਦ ਹੋਰ ਸੁਰੱਖਿਆ ਮੁਲਾਜ਼ਮ ਵੀ ਮੌਕੇ ਤੋਂ ਭੱਜ ਗਏ। ਇਸ ਦੀ ਸੂਚਨਾ ਤੁਰੰਤ ਥਾਣਾ ਧਾਰੀਵਾਲ ਦੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਧਾਰੀਵਾਲ ਦੇ ਐਸਐਚਓ ਮਨਦੀਪ ਸਿੰਘ ਅਤੇ ਐਸਆਈ ਜਗਦੀਪ ਸਿੰਘ ਪੁਲਿਸ ਫੋਰਸ ਸਮੇਤ ਕੇਂਦਰੀ ਜੇਲ੍ਹ ਵਿੱਚ ਪਹੁੰਚ ਗਏ। ਜਦੋਂ ਥਾਣੇ ਦੀ ਪੁਲਿਸ ਅੰਦਰ ਗਈ ਤਾਂ ਕੈਦੀਆਂ ਨੇ ਉਨ੍ਹਾਂ ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਐਸਐਚਓ ਮਨਦੀਪ ਸਿੰਘ, ਐਸਆਈ ਜਗਦੀਪ ਸਿੰਘ, ਇੱਕ ਹੌਲਦਾਰ ਅਤੇ ਪੁਲਿਸ ਦਾ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ।

ਸਥਿਤੀ ਤਣਾਅਪੂਰਨ ਹੁੰਦੀ ਦੇਖ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਅਤੇ ਹੋਰਨਾਂ ਥਾਣਿਆਂ ਤੋਂ ਪੁਲਿਸ ਫੋਰਸ ਵੀ ਬੁਲਾ ਲਈ। ਇਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਵੀ ਮੌਕੇ ‘ਤੇ ਤਾਇਨਾਤ ਹੈ। ਫਿਲਹਾਲ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories