ਗੁਰਦਾਸਪੁਰ 'ਚ ਕੁੱਤੇ ਖਾ ਰਹੇ ਸੀ ਨਵਜੰਮੇ ਬੱਚੇ ਦੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ | gurdaspur dog eat new born baby dead police file case know full detail in punjabi Punjabi news - TV9 Punjabi

ਗੁਰਦਾਸਪੁਰ ‘ਚ ਕੁੱਤੇ ਖਾ ਰਹੇ ਸੀ ਨਵਜੰਮੇ ਬੱਚੇ ਦੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Published: 

30 Nov 2023 19:28 PM

ਗੁਰਦਾਸਪੁਰ 'ਚ ਨਵਜੰਮੇ ਬੱਚੇ ਦੀ ਲਾਸ਼ ਮਿਲਣ ਨਾਲ ਕਲੋਨੀ 'ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਵਾਰਦਾਤ ਨੂੰ ਸੁਣ ਕੇ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਗੁਰਦਾਸਪੁਰ ਚ ਕੁੱਤੇ ਖਾ ਰਹੇ ਸੀ ਨਵਜੰਮੇ ਬੱਚੇ ਦੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
Follow Us On

ਗੁਰਦਾਸਪੁਰ (Gurdaspur) ਦੀ ਨਬੀਮਪੁਰ ਕਲੋਨੀ ‘ਚ ਨਵਜੰਮੇ ਬੱਚੇ ਦੀ ਲਾਸ਼ ਮਿਲਣ ਨਾਲ ਕਲੋਨੀ ‘ਚ ਸਨਸਨੀ ਫੈਲ ਗਈ। ਐੱਸਡੀਓ ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਹੱਲਾ ਵਾਸੀਆਂ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਇਸ ਮਾਮਲੇ ਨੂੰ ਗੰਭੀਰਤਾਂ ਨਾਲ ਲਿਆ ਜਾਵੇ ਅਤੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਦੂਜੇ ਪਾਸੇ ਇਹ ਪਤਾ ਨਹੀਂ ਲੱਗਿਆ ਹੈ ਕਿ ਨਵਜੰਮਿਆਂ ਬੱਚਾ ਕੁੜੀ ਸੀ ਜਾਂ ਮੁੰਡਾ।

ਮੁਹੱਲਾ ਵਾਸੀ ਹਰਜੀਤ ਨੇ ਦੱਸਿਆ ਕਿ ਸ਼ਾਮ 4 ਵਜੇ ਦੇ ਕਰੀਬ ਉਸ ਦੀ ਭਰਜਾਈ ਨੇ ਉਸ ਨੂੰ ਦੱਸਿਆ ਕਿ ਘਰ ਦੇ ਬਾਹਰ ਕਾਰ ਕੋਲ ਕੁਝ ਕੁੱਤੇ ਕੁਝ ਖਾ ਰਹੇ ਹਨ, ਜਦੋਂ ਉਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਕੁੱਤੇ ਬੱਚੇ ਦੀ ਲਾਸ਼ ਨੂੰ ਵਲੁੰਦਰ ਰਹੇ ਸਨ। ਉਨ੍ਹਾਂ ਨੇ ਕਿਸੇ ਤਰ੍ਹਾਂ ਕੁੱਤਿਆਂ ਨੂੰ ਉਥੋਂ ਭਜਾ ਦਿੱਤਾ ਅਤੇ ਦੇਖਿਆ ਤਾਂ ਬੱਚੇ ਦੇ ਸਰੀਰ ਦੇ ਹੇਠਲੇ ਹਿੱਸੇ ਨੂੰ ਕੁੱਤਿਆਂ ਨੇ ਖਾ ਲਿਆ ਸੀ। ਇਸ ਕਾਰਨ ਇਹ ਦੱਸਣਾ ਮੁਸ਼ਕਲ ਹੋ ਗਿਆ ਸੀ ਕਿ ਬੱਚਾ ਲੜਕਾ ਹੈ ਜਾਂ ਲੜਕੀ। ਉਨ੍ਹਾਂ ਤੁਰੰਤ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਸੂਚਿਤ ਕੀਤਾ।

ਇਲਾਕੇ ‘ਚ ਫੈਲੀ ਸਨਸਨੀ

ਵਾਰਦਾਤ ਨੂੰ ਸੁਣ ਕੇ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਵਾਰਦਾਤ ਵਾਲੀ ਥਾਂ ਤੇ ਪਹੁੰਚੇ ਅਕਾਲੀ ਦਲ ਪੰਜਾਬ ਫੈਡਰੇਸ਼ਨ ਦੇ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਪੁਲਿਸ ਪ੍ਰਸ਼ਾਸਨ ਦੇ ਧਿਆਨ ‘ਚ ਲਿਆਂਦਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲਾ ‘ਚ ਸਿਰਫ਼ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕਰਕੇ ਖਾਨਾਪੂਰਤੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਅਜਿਹੀ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

Related Stories
Exit mobile version