AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ 11 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਕਾਬੂ, 5.7 ਲੱਖ ਦੀ ਡਰੱਗ ਮਨੀ ਜ਼ਬਤ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੰਢਲੀ ਜਾਂਚ ਵਿੱਚ ਪਤਾ ਲਗਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਭਾਰਤ ਵਿੱਚ ਆਪਣੇ ਹੈਂਡਲਰਾਂ ਦੇ ਜ਼ਰੀਏ ਨਾਲ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਕਰ ਵਿੱਚ ਸਨ। ਗੁਰਦਾਸਪੁਰ ਦੇ ਸੀਨੀਅਰ ਪੁਲਿਸ ਅਧਿਕਾਰੀ ਅਦਿਤਿਆ ਨੇ ਕਿਹਾ ਕਿ ਨੈੱਟਵਰਕ ਦੇ ਅੱਗੇ-ਪਿੱਛੇ ਸੰਬੰਧਾਂ ਦਾ ਪਤਾ ਲਗਾਉਣ ਦੇ ਲਈ ਅੱਗੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਤੇ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

ਗੁਰਦਾਸਪੁਰ 'ਚ 11 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਕਾਬੂ, 5.7 ਲੱਖ ਦੀ ਡਰੱਗ ਮਨੀ ਜ਼ਬਤ
tv9-punjabi
| Updated On: 09 Feb 2026 11:07 AM IST

ਗੁਰਦਾਸਪੁਰ ਪੁਲਿਸ ਨੇ ਇੱਕ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਕੋਲੋਂ 11 ਕਿਲੋਗ੍ਰਾਮ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਹ ਜਾਣਾਕਰੀ ਸਾਂਝੀ ਕੀਤੀ ਹੈ।

ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਮਜ਼ੁੱਫਨਗਰ ਦੇ ਕਾਸਿਮਪੁਰ ਨਿਵਾਸੀ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਨਿਵਾਸੀ ਹਰਸ਼ਦੀਪ ਸਿੰਘ ਉਰਫ਼ ਹਰਸ਼ ਦੇ ਰੂਪ ਵਿੱਚ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਤੋਂ ਇਲਾਵਾ ਮੁਲਜ਼ਮਾਂ ਦੀ ਸਫੈਦ ਹੌਂਡਾ ਸਿਟੀ ਕਾਰ (RJ 45 CR 2918) ਅਤੇ ਹੁੰਡਈ ਵਰਨਾ ਕਾਰ (CH01 AZ 0888) ਵੀ ਜ਼ਬਤ ਕੀਤੀ ਹੈ। ਇਨ੍ਹਾਂ ਗੱਡੀਆਂ ਦੀ ਵਰਤੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਲਈ ਕੀਤਾ ਜਾ ਰਿਹਾ ਸੀ।

ਜਾਣੋ ਕਿਵੇਂ ਫੜੇ ਗਏ ਨਸ਼ਾ ਤਸਕਰ?

ਵਰਨਾ ਕਾਰ ਵਿੱਚ ਅੱਠ ਕਿਲੋ ਹੈਰੋਇਨ 3.5 ਲੱਖ ਰੁਪਏ ਬਰਾਮਦ: ਐਸਐਸਪੀ ਅਦਿਤਿਆ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਅਧਾਰ ਤੇ ਕਾਰਵਾਈ ਕਰਦਿਆਂ ਮੁਲਜ਼ਮ ਹਰਸ਼ਦੀਪ ਉਰਫ਼ ਹਰਸ਼ ਨੂੰ ਗੁਰਦਾਸਪੁਰ ਦੇ ਪਿੰਡ ਚਿੱਟੀ ਦੇ ਨੇੜੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ 8 ਕਿਲੋਗ੍ਰਾਮ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਦੱਸ ਦਈਏ ਕੀ ਹਰਸ਼ਦੀਪ ਆਪਣੀ ਵਰਨਾ ਗੱਡੀ ਵਿੱਚ ਹੈਰੋਇਨ ਦੀ ਖੇਪ ਡਿਲਿਵਰੀ ਲਈ ਲੈ ਕੇ ਜਾ ਰਿਹਾ ਸੀ।

ਹੌਂਡਾ ਸਿਟੀ ਵਿੱਚ ਡਿਲਿਵਰੀ ਦੇਣ ਜਾ ਰਿਹਾ ਸੀ: ਐਸਐਸਪੀ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ ਮੁਲਜ਼ਮ ਮੁਹੰਮਦ ਵਸੀਮ ਨੂੰ ਦੀਨਾਨਗਰ ਦੇ ਪਨਿਆੜ ਸ਼ੁਗਰ ਮਿਲ ਦੇ ਕੋਲੋ ਨਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਸ ਦੀ ਹੌਂਡਾ ਸਿਟੀ ਕਾਰ ਵਿੱਚੋਂ ਤਲਾਸ਼ੀ ਦੇ ਦੌਰਾਨ 6 ਪੈਕੇਟਾਂ ਵਿੱਚ ਪੈਕ ਤਿੰਨ ਕਿਲੋ ਹੈਰੋਇਨ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੰਢਲੀ ਜਾਂਚ ਵਿੱਚ ਪਤਾ ਲਗਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਭਾਰਤ ਵਿੱਚ ਆਪਣੇ ਹੈਂਡਲਰਾਂ ਦੇ ਜ਼ਰੀਏ ਨਾਲ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਕਰ ਵਿੱਚ ਸਨ। ਗੁਰਦਾਸਪੁਰ ਦੇ ਸੀਨੀਅਰ ਪੁਲਿਸ ਅਧਿਕਾਰੀ ਅਦਿਤਿਆ ਨੇ ਕਿਹਾ ਕਿ ਨੈੱਟਵਰਕ ਦੇ ਅੱਗੇ-ਪਿੱਛੇ ਸੰਬੰਧਾਂ ਦਾ ਪਤਾ ਲਗਾਉਣ ਦੇ ਲਈ ਅੱਗੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਤੇ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...