ਨਕਲੀ ਕਰੰਸੀ ਗੈਂਗ ਦਾ ਪਰਦਾਫ਼ਾਸ਼, 2 ਲੱਖ ਦੇ ਨੋਟਾਂ ਨਾਲ ਦੋ ਮੁਲਜ਼ਮ ਗ੍ਰਿਫ਼ਾਤਾਰ
ਦੀਨਾਨਗਰ ਦੇ ਥਾਣਾ ਦੋਰਾਂਗਲਾ ਦੀ ਪੁਲਿਸ ਟੀਮ ਵੱਲੋਂ ਮੁਲਜ਼ਮ ਕਮਲਦੀਪ ਸਿੰਘ ਨੂੰ ਕਾਬੂ ਕਰਕੇ ਉਸ ਦੇ ਕੋਲੋ 500-500 ਦੇ ਜਾਲੀ ਭਾਰਤੀ ਕਰੰਸੀ ਦੇ 7 ਨੋਟ ਕੁੱਲ 3500 ਰੁਪਏ ਬਰਾਮਦ ਕੀਤੇ ਗਏ। ਮੁਲਜ਼ਮ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਦੋਂ ਅਗਲੀ ਕਾਰਵਾਈ ਕਰਦੇ ਹੋਏ ਉਸ ਦੇ ਕੋਲੋਂ ਸਖ਼ਤੀ ਨਾਲ ਪੁੱਛਗਿਚ ਕੀਤੀ ਗਈ।
ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਭਾਰਤੀ ਜਆਲੀ ਕਰੰਸੀ ਛਾਪਣ ਤੇ ਵੇਚਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਉਹਨਾਂ ਪਾਸੋਂ 2,03,500 ਰੁਪਏ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਡੀਐਸਪੀ ਦੀਨਾਨਗਰ ਵੱਲੋਂ ਪ੍ਰੈਸ ਕਾਨਫਰਸ ਕਰ ਜਾਣਕਾਰੀ ਦਿੱਤੀ ਗਈ। ਡੀਐਸਪੀ ਦੀਨਾਨਗਰ ਰਜਿੰਦਰ ਸਿੰਘ ਮਨਹਾਸ ਨੇ ਦੱਸਿਆ ਕਿ ਸੁਨੀਲ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਤਾਲਬਪੁਰ ਪੰਡੋਰੀ ਨੇ ਥਾਣਾ ਦੋਰਾਂਗਲਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਸਰਕਲ ਵਿੱਚ ਸ਼ਰਾਬ ਦੇ ਠੇਕੇ ‘ਤੇ ਕੰਮ ਕਰਦਾ ਕਰਿੰਦਾ ਕਮਲਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਸੰਤ ਨਗਰ ਜਆਲੀ ਭਾਰਤੀ ਕਰੰਸੀ ਦੀ ਵਰਤੋਂ ਕਰਦਾ ਹੈ।
500 ਰੁਪਏ ਦੀ ਜਆਲੀ ਭਾਰਤੀ ਕਰੰਸੀ ਦੇ 7 ਨੋਟ ਕੁੱਲ ਬਰਾਮਦ
ਇਸ ‘ਤੇ ਕਾਰਵਾਈ ਕਰਦਿਆਂ ਥਾਣਾ ਦੋਰਾਂਗਲਾ ਦੀ ਪੁਲਿਸ ਟੀਮ ਵੱਲੋਂ ਮੁਲਜ਼ਮ ਕਮਲਦੀਪ ਸਿੰਘ ਨੂੰ ਕਾਬੂ ਕਰਕੇ ਉਸ ਦੇ ਕੋਲੋ 500-500 ਦੇ ਜਆਲੀ ਭਾਰਤੀ ਕਰੰਸੀ ਦੇ 7 ਨੋਟ ਕੁੱਲ 3500 ਰੁਪਏ ਬਰਾਮਦ ਕੀਤੇ ਗਏ। ਮੁਲਜ਼ਮ ਦੇ ਖਿਲਾਫ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਕਰਦੇ ਹੋਇਆ ਉਸ ਦੇ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ। ਇਸ ਨੇ ਕਬੂਲ ਕੀਤਾ ਕਿ ਉਸ ਨੇ ਇਹ ਪੈਸੇ ਨਿਰਮਲ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਬਸੰਤਕੋਟ ਬਟਾਲਾ ਤੋਂ ਲਏ ਹਨ।
ਇਹ ਵੀ ਪੜ੍ਹੋ
ਪੁਲਿਸ ਨੇ ਛਾਪੇਮਾਰੀ ਕਰ ਮੁਲਜ਼ਮ ਨੂੰ ਕੀਤਾ ਕਾਬੂ
ਇਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ ਮੁਲਜ਼ਮ ਨਿਰਮਲ ਸਿੰਘ ਨੂੰ ਵੀ ਕਾਬੂ ਕਰ ਲਿਆ, ਜਿਸ ਦੇ ਪਾਸੋਂ 500-500 ਦੇ ਜਾਲੀ ਭਾਰਤੀ ਕਰੰਸੀ ਦੇ 400 ਨੋਟ ਬਰਾਮਦ ਕੀਤੇ ਗਏ। ਇਸ ਦੀ ਕੁੱਲ ਕੀਮਤ 2 ਲੱਖ ਰੁਪਏ ਬਣਦੀ ਹੈ। ਡੀਐਸਪੀ ਦੀਨਾਨਗਰ ਨੇ ਦੱਸਿਆ ਕਿ ਇਹਨਾਂ ਦੋਨਾਂ ਨੂੰ ਗ੍ਰਿਫਤਾਰ ਕਰਕੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਦੇ ਵਿੱਚ ਪੇਸ਼ ਕੀਤਾ ਹੈ। ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਹਨਾਂ ਦੇ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮਾਮਲੇ ‘ਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
