ਗੁਰਦਾਸਪੁਰ ‘ਚ ਸਰਕਾਰੀ ਬੇਲਦਾਰ ਦਾ ਕਤਲ: ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਤਾਂ ਮੁਲਜ਼ਮਾਂ ਨੇ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ

Published: 

23 Nov 2023 19:09 PM

ਨਜਾਇਜ ਮਾਈਨਿੰਗ ਦੇ ਖਿਲਾਫ ਸਰਕਾਰਾਂ ਵੀ ਸਖਤ ਹਨ ਅਤੇ ਪ੍ਰਸ਼ਾਸਨ ਨੂੰ ਵੀ ਇਸ ਨੂੰ ਲੈ ਕੇ ਸਖ਼ਤ ਹਿਦਾਇਤਾਂ ਦਿੱਤੀਆਂ ਗਈਆਂ ਹਨ, ਪਰ ਹਾਲੇ ਵੀ ਇਸਤੇ ਠੱਲ ਪੈਂਦੀ ਨਜ਼ਰ ਨਹੀਂ ਆ ਰਹੀ ਹੈ ਅਤੇ ਜੇਕਰ ਕੋਈ ਮਾਈਨਿੰਗ ਨੂੰ ਰੋਕਣ ਲਈ ਕਦਮ ਚੁੱਕਦਾ ਹੈ ਤਾਂ ਨਜ਼ਾਇਜ ਮਾਈਨਿੰਗ ਕਰਨ ਵਾਲੇ ਊਸ ਉੱਤੇ ਜਾਨਲੇਵਾ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ ਇਵੇਂ ਦਾ ਹੀ ਇਕ ਮਾਮਲਾ ਦੇਰ ਰਾਤ ਬਟਾਲਾ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ ਨਜਦੀਕ ਤੋਂ ਸਾਹਮਣੇ ਆਇਆ ਹੈ।

ਗੁਰਦਾਸਪੁਰ ਚ ਸਰਕਾਰੀ ਬੇਲਦਾਰ ਦਾ ਕਤਲ: ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਤਾਂ ਮੁਲਜ਼ਮਾਂ ਨੇ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ
Follow Us On

ਗੁਰਦਾਸਪੁਰ ਦੇ ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਆਰੋਪੀ ਨੂੰ ਸਰਕਾਰੀ ਬੇਲਦਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਬੇਲਦਾਰ ਨੇ ਮੁਲਜ਼ਮਾਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ।

ਮੁਲਜ਼ਮ ਪਿੰਡ ਕੋਟਲਾ ਬੱਜਾ ਸਿੰਘ ਦੀ ਕਸੂਰ ਬ੍ਰਾਂਚ ਨਹਿਰ ਨੇੜੇ ਮਾਈਨਿੰਗ ਕਰ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਅਪੀਲ ਵੀ ਕੀਤੀ ਹੈ।

ਥਾਣਾ ਰੰਗੜ ਨੰਗਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਲੇਦਾਰ ਦਰਸ਼ਨ ਸਿੰਘ ਨੂੰ ਕੂਸਰ ਨਹਿਰ ਵਿੱਚ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਦੇਰ ਰਾਤ ਪਤਾ ਲੱਗਣ ਤੇ ਨਹਿਰੀ ਵਿਭਾਗ ਵਿੱਚ ਤਾਇਨਾਤ ਬੇਲਦਾਰ ਦਰਸ਼ਨ ਸਿੰਘ ਨੇ ਨਾਜਾਇਜ਼ ਮਾਈਨਿੰਗ ਕਰ ਰਹੀ ਇੱਕ ਟਰੈਕਟਰ ਟਰਾਲੀ ਨੂੰ ਰੋਕ ਕੇ ਮੁਲਜ਼ਮਾਂ ਨੂੰ ਰੈਸਟ ਹਾਊਸ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ।

ਇਸੇ ਦੌਰਾਨ ਮੁਲਜ਼ਮਾਂ ਨੇ ਦਰਸ਼ਨ ਸਿੰਘ ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਸ਼ਿਕਾਇਤ ਦੇ ਆਧਾਰ ‘ਤੇ ਉਕਤ ਵਿਅਕਤੀ ਦੀ ਪਛਾਣ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।