ਬਜਿੰਦਰ ਤੋਂ ਬਾਅਦ ਇੱਕ ਹੋਰ ਪਾਸਟਰ ‘ਤੇ ਰੇਪ ਦੇ ਇਲਜ਼ਾਮ, ਜਬਰਨ ਗਰਭਪਾਤ ਕਾਰਨ ਲੜਕੀ ਦੀ ਮੌਤ
ਗਰਭਪਾਤ ਇੰਨੀ ਲਾਪਰਵਾਹੀ ਨਾਲ ਕੀਤਾ ਗਿਆ ਕਿ ਧੀ ਨੂੰ ਇਨਫੈਕਸ਼ਨ ਹੋ ਗਈ। ਉਸ ਦੇ ਪੇਟ ਵਿੱਚ ਬਹੁਤ ਦਰਦ ਸੀ ਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਦੋਂ ਅਲਟਰਾਸਾਊਂਡ ਕੀਤਾ ਗਿਆ ਤਾਂ ਗਰਭਪਾਤ ਦਾ ਪਤਾ ਲੱਗ ਸਕਿਆ।

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅਬੁਲ ਖੈਰ ਵਿੱਚ ਇੱਕ ਚਰਚ ਨਾਲ ਸਬੰਧਤ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਵੈ-ਘੋਸ਼ਿਤ ਪਾਦਰੀ ਜਸ਼ਨ ਗਿੱਲ ‘ਤੇ 22 ਸਾਲਾ ਲੜਕੀ ਨਾਲ ਵਾਰ-ਵਾਰ ਬਲਾਤਕਾਰ ਕਰਨ ਅਤੇ ਫਿਰ ਉਸ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਪੀੜਤਾ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ। ਤੁਹਾਨੂੰ ਦੱਸ ਦੇਈਏ ਕਿ ਗਰਭਪਾਤ ਤੋਂ ਬਾਅਦ ਲੜਕੀ ਦੀ ਮੌਤ ਹੋ ਗਈ ਸੀ।
ਪੀੜਤਾ ਦੇ ਪਿਤਾ ਦੇ ਅਨੁਸਾਰ, ਉਸ ਦੀ ਧੀ ਉਸ ਸਮੇਂ BCA ਦੀ ਵਿਦਿਆਰਥਣ ਸੀ ਤੇ ਆਪਣੇ ਪਰਿਵਾਰ ਨਾਲ ਚਰਚ ਜਾਂਦੀ ਸੀ। ਜਸ਼ਨ ਗਿੱਲ ਨੇ ਉਸ ਨੂੰ ਵਰਗਲਾ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਤੇ ਫਿਰ ਜਦੋਂ ਉਹ ਗਰਭਵਤੀ ਹੋ ਗਈ, ਤਾਂ ਉਸ ਨੇ ਖੋਖਰ ਪਿੰਡ ਦੀ ਇੱਕ ਨਰਸ ਤੋਂ ਗੈਰ-ਕਾਨੂੰਨੀ ਤੇ ਲਾਪਰਵਾਹੀ ਨਾਲ ਉਸ ਦਾ ਗਰਭਪਾਤ ਕਰਵਾ ਦਿੱਤਾ।
ਇਹ ਗਰਭਪਾਤ ਇੱਕ ਗੈਰ-ਕਾਨੂੰਨੀ ਕੇਂਦਰ ‘ਚ ਕੀਤਾ ਗਿਆ ਸੀ। ਗਰਭਪਾਤ ਇੰਨੀ ਲਾਪਰਵਾਹੀ ਨਾਲ ਕੀਤਾ ਗਿਆ ਕਿ ਧੀ ਨੂੰ ਇਨਫੈਕਸ਼ਨ ਹੋ ਗਈ। ਉਸ ਦੇ ਪੇਟ ਵਿੱਚ ਬਹੁਤ ਦਰਦ ਸੀ ਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਦੋਂ ਅਲਟਰਾਸਾਊਂਡ ਕੀਤਾ ਗਿਆ ਤਾਂ ਗਰਭਪਾਤ ਦਾ ਪਤਾ ਲੱਗ ਸਕਿਆ। ਇਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਵੀ ਲਗਾਏ ਇਲਜ਼ਾਮ
ਪੀੜਤ ਦੇ ਪਿਤਾ ਨੇ ਦਾਅਵਾ ਕੀਤਾ ਕਿ ਪਾਸਟਰ ਜਸ਼ਨ ਗਿੱਲ ਨੇ ਪੁਲਿਸ ਅਧਿਕਾਰੀਆਂ ਨੂੰ ਰਿਸ਼ਵਤ ਦਿੱਤੀ ਸੀ, ਜਿਸ ਕਾਰਨ ਉਸ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ 2023 ਦੀ ਹੈ, ਪਰ ਪੁਲਿਸ ਨੇ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ। ਉਹ ਖੁੱਲ੍ਹੇਆਮ ਘੁੰਮ ਰਿਹਾ ਹੈ ਅਤੇ ਪੁਲਿਸ ਉਸ ਤੋਂ ਪੈਸੇ ਲੈ ਰਹੀ ਹੈ।
ਸੀਬੀਆਈ ਜਾਂਚ ਦੀ ਮੰਗ
ਪੀੜਤ ਦੇ ਪਿਤਾ ਨੇ ਕਿਹਾ ਕਿ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ ਤੇ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਉਸ ਨੇ ਪਿੰਡ ਵੀ ਛੱਡ ਦਿੱਤਾ ਹੈ। ਉਸ ਨੇ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਪੰਜਾਬ ਹਾਈ ਕੋਰਟ ਦਾ ਰੁਖ ਕੀਤਾ ਹੈ। ਉਸ ਨੇ ਕਿਹਾ ਕਿ ਆਪਣੀ ਧੀ ਲਈ ਇਨਸਾਫ਼ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਕੁਝ ਨਹੀਂ ਕੀਤਾ। ਉਹ ਚਾਹੁੰਦਾ ਹੈ ਕਿ ਇਸ ਮਾਮਲੇ ਦੀ ਸੀਬੀਆਈ ਵੱਲੋਂ ਨਿਰਪੱਖ ਜਾਂਚ ਕੀਤੀ ਜਾਵੇ।
ਇਹ ਵੀ ਪੜ੍ਹੋ
ਪਿਤਾ ਨੇ ਦੱਸਿਆ ਕਿ ਪੁਲਿਸ ਨੇ ਐਫਆਈਆਰ ਵਿੱਚ ਕਤਲ ਦੇ ਇਲਜ਼ਾਮ ਵੀ ਨਹੀਂ ਜੋੜੇ, ਭਾਵੇਂ ਉਸ ਦੀ ਧੀ ਦੀ ਮੌਤ ਹੋ ਗਈ ਸੀ। ਇੰਨਾ ਹੀ ਨਹੀਂ, ਨਰਸ ਕੁਲਵੰਤ ਕੌਰ ਦਾ ਨਾਮ ‘ਤੇ ਐਫਆਈਆਰ ਵਿੱਚ ਦਰਜ ਨਹੀਂ ਕੀਤਾ ਜਾ ਰਿਹਾ ਹੈ। ਜਦੋਂ ਵੀ ਉਹ ਪੁਲਿਸ ਕੋਲ ਜਾਂਦਾ ਹਾਂ, ਉਹ ਉਸ ਨੂੰ ਸਮਝੌਤਾ ਕਰਨ ਲਈ ਮਜਬੂਰ ਕਰਦੇ ਹਨ।