ਗੁਰਦਾਸਪੁਰ: ਜ਼ਮੀਨੀ ਵਿਵਾਦ ਦੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ, ਝਗੜੇ ਦੀ VIDEO ਆਈ ਸਾਹਮਣੇ
Gurdaspur Murder: ਗੁਰਦਾਸਪੁਰ ਦੇ ਪਿੰਡ ਘਣੀਏ ਕੇ ਬਾਂਗਰ ਵਿੱਚ ਹੋਏ ਨੌਜਵਾਨ ਦੇ ਕਤਾਲ ਦਾ ਇੱਕ ਵੀਡੀਓ ਸਾਹਮਣੇ ਆਈ ਹੈ। ਮ੍ਰਿਤਕ ਨੌਜਵਨਾ ਦੀ ਪਤਨੀ, ਬਜ਼ੁਰਗ ਮਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੀ ਪਤਨੀ ਅਤੇ ਰਿਸ਼ੇਤਦਾਰਾ ਨੇ ਦੱਸਿਆ ਕੀ ਬਲਜਿੰਦਰ ਸਿੰਘ ਦੇ ਪਰਿਵਾਰ ਦੀ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਇੱਕ ਪਰਿਵਾਰ ਨਾਲ ਪੁਰਾਣਾ ਜ਼ਮੀਨ ਦਾ ਝਗੜਾ ਚੱਲ ਰਿਹਾ ਸੀ।
ਪੰਜਾਬ ਦੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਜ਼ਮੀਨੀ ਵਿਵਾਦ ਦੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਆਪਣੇ ਹੀ ਪਰਿਵਾਰ ਨਾਲ ਜਾਰ ਰਹੇ 27 ਸਾਲਾ ਨੌਜਵਾਨ ‘ਤੇ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਆਂਦੇ ਸਮੇਂ ਉਸ ਦੀ ਰਾਹ ਵਿੱਚ ਹੀ ਮੌਤ ਹੋ ਗਈ। ਦਰਅਸਲ, ਹਮਲਾਵਰਾਂ ਨੇ ਉਸ ਦੇ ਪੇਟ ਵਿੱਚ ਕਈ ਵਾਰ ਕੀਤੇ ਹੋਏ ਸਨ।
ਝਗੜੇ ਦੀ ਵੀਡੀਓ ਆਈ ਸਾਹਮਣੇ
ਇਹ ਝਗੜਾ ਪਿੰਡ ਘਣੀਏ ਕੇ ਬਾਂਗਰ ਵਿੱਚ ਹੋਇਆ। ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਮ੍ਰਿਤਕ ਨੌਜਵਨਾ ਦੀ ਪਤਨੀ, ਬਜ਼ੁਰਗ ਮਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਅਤੇ ਰਿਸ਼ੇਤਦਾਰਾ ਨੇ ਦੱਸਿਆ ਕੀ ਬਲਜਿੰਦਰ ਸਿੰਘ ਦੇ ਪਰਿਵਾਰ ਦੀ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਇੱਕ ਪਰਿਵਾਰ ਨਾਲ ਪੁਰਾਣਾ ਜ਼ਮੀਨ ਦਾ ਝਗੜਾ ਚੱਲ ਰਿਹਾ ਸੀ।
ਮ੍ਰਿਤਕ ਦੀ ਪਤਨੀ ਮੁਤਾਬਕ ਉਹ ਆਪਣੇ ਪਤੀ ਅਤੇ ਸੱਸ ਨਾਲ ਪਿੰਡ ਆਪਣੇ ਘਰ ਜਾ ਰਹੇ ਸਨ। ਇਸ ਦੌਰਾਨ ਅਚਾਨਕ ਜਿਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਉਸ ਪਰਿਵਾਰ ਵੱਲੋਂ ਇਕੱਠੇ ਹੋ ਉਸ ਦੇ ਪਤੀ ਅਤੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਉਸ ਦੇ ਪਤੀ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਿਸ ਬਲਜਿੰਦਰ ਸਿੰਘ ਦੇ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਉਹ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ ਅਤੇ ਨਾ ਹੀ ਅੰਤਿਮ ਸਸਕਾਰ ਕਰਨਗੇ।
ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਕਾਰਵਾਈ
ਬਟਾਲਾ ਸਿਵਿਲ ਹਸਪਤਾਲ ਦੇ ਡਿਊਟੀ ਮੈਡੀਕਲ ਅਫਸਰ ਡਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਪਰਿਵਾਰ ਨੇ ਹਸਪਤਾਲ ਲਿਆਂਦਾ ਸੀ ਤਾਂ ਉਸ ਦੀ ਪਹਿਲਾ ਹੀ ਮੌਤ ਹੋ ਚੁੱਕੀ ਸੀ ਅਤੇ ਇਸ ਲਈ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


