AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritsar Airport ‘ਤੇ ਡਿਟੇਨ ਕੀਤਾ ਗਿਆ ਭਗੌੜਾ ਅਪਰਾਧੀ ਗੁਰੂ ਔਜਲਾ

ਅਮ੍ਰਿਤਸਰ ਨਿਊਜ: ਹਥਿਆਰਾਂ ਦੀ ਨੁਮਾਇਸ਼ ਕਰਨ ਕਾਰਨ ਪੁਲਿਸ ਦੇ ਨਿਸ਼ਾਨੇ ‘ਤੇ ਆਏ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਭਗੌੜਾ ਗੁਰਿੰਦਰ ਪਾਲ ਸਿੰਘ ਉਰਫ ਗੁਰੂ ਔਜਲਾ ਨੂੰ ਅਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਡਿਟੇਨ ਕਰ ਲਿਆ ਗਿਆ। ਗੁਰੂ ਔਜਲਾ ਜਲੰਧਰ ਦਾ ਰਹਿਣ ਵਾਲਾ ਹੈ ਅਤੇ ਉਹ ਲੰਡਨ ਭੱਜਣ ਦੀ ਫਿਰਾਕ ਵਿੱਚ ਸੀ। ਗੁਰੂ […]

Amritsar Airport 'ਤੇ ਡਿਟੇਨ ਕੀਤਾ ਗਿਆ ਭਗੌੜਾ ਅਪਰਾਧੀ ਗੁਰੂ ਔਜਲਾ
Amritsar Airport ‘ਤੇ ਡਿਟੇਨ ਕੀਤਾ ਗਿਆ ਭਗੌੜਾ ਅਪਰਾਧੀ ਗੁਰੂ ਔਜਲਾ।
lalit-sharma
| Updated On: 10 Mar 2023 12:37 PM IST
Share
ਅਮ੍ਰਿਤਸਰ ਨਿਊਜ: ਹਥਿਆਰਾਂ ਦੀ ਨੁਮਾਇਸ਼ ਕਰਨ ਕਾਰਨ ਪੁਲਿਸ ਦੇ ਨਿਸ਼ਾਨੇ ‘ਤੇ ਆਏ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਭਗੌੜਾ ਗੁਰਿੰਦਰ ਪਾਲ ਸਿੰਘ ਉਰਫ ਗੁਰੂ ਔਜਲਾ ਨੂੰ ਅਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਡਿਟੇਨ ਕਰ ਲਿਆ ਗਿਆ। ਗੁਰੂ ਔਜਲਾ ਜਲੰਧਰ ਦਾ ਰਹਿਣ ਵਾਲਾ ਹੈ ਅਤੇ ਉਹ ਲੰਡਨ ਭੱਜਣ ਦੀ ਫਿਰਾਕ ਵਿੱਚ ਸੀ। ਗੁਰੂ ਔਜਲਾ ਖਿਲਾਫ ਜਲੰਧਰ ਚ 20 ਫਰਵਰੀ ਨੂੰ ਐਫਆਈਆਰ ਦਰਜ ਹੋਈ ਸੀ। ਪਰ ਉਹ ਉਦੋਂ ਤੋਂ ਹੀ ਫਰਾਰ ਚੱਲ ਰਿਹਾ ਸੀ। ਬਾਅਦ ਵਿੱਚ ਪੁਲਿਸ ਨੇ ਉਸ ਖਿਲਾਫ (ਲੁੱਕਆਉਟ ਨੋਟਿਸ) ਐਲਓਸੀ ਜਾਰੀ ਕਰ ਦਿੱਤੀ ਸੀ। ਐਲਓਸੀ ਜਾਰੀ ਹੋਣ ਕਰਕੇ ਹੀ ਉਸਨੂੰ ਏਅਰਪੋਰਟ ਤੇ ਰੋਕਿਆ ਗਿਆ ਸੀ। ਜਾਣਕਾਰੀ ਮੁਤਾਬਕ, ਗੁਰੂ ਔਜਲਾ ਏਅਰ ਇੰਡੀਆਂ ਦੀ ਉਡਾਣ ਰਾਹੀਂ ਲੰਡਣ ਜਾਣ ਲਈ ਏਅਰਪੋਰਟ ਤੇ ਪਹੁੰਚਿਆ ਸੀ। ਗੁਰੂ ਔਜਲਾ ਨੂੰ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਉਸ ਉੱਤੇ ਅਮ੍ਰਿਤਪਾਲ ਦੇ ਸੋਸ਼ਲ ਮੀਡੀਆ ਅਕਾਂਉਂਟਸ ਹੈਂਡਲ ਕਰਨ ਦਾ ਵੀ ਦੋਸ਼ ਹੈ। ਪੁਲਿਸ ਹੁਣ ਉਸ ਕੋਲੋਂ ਪੁੱਛਗਿੱਛ ਕਰਕੇ ਮਾਮਲੇ ਦੀ ਤਹਿ ਤੱਕ ਜਾਣ ਵਿੱਚ ਜੁੱਟ ਗਈ ਹੈ।

ਜਥੇਬੰਦੀ ਦੇ ਕਾਰਕੁੰਨਾਂ ਖਿਲਾਫ ਪਹਿਲਾਂ ਵੀ ਦਰਜ ਹਨ ਕੇਸ

ਦੱਸ ਦਈਏ ਕਿ ਪਹਿਲਾਂ ਵੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਇਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਕੇਸ ਦਰਜ ਹਨ। ਜਥੇਬੰਦੀ ਦੇ ਕਾਰਕੁੰਨਾਂ ਨੇ ਇਕ ਧਾਰਿਮਕ ਸਮਾਗਮ ਵਿਚ ਆਏ ਨੌਜਵਾਨ ਦੀ ਕੁੱਟਮਾਰ ਕਰ ਦਿੱਤੀ ਸੀ ਜਿਸ ਤੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਵਾਸੀ ਜੱਲੂਪੁਰ ਖੇੜਾ ਸਣੇ ਬਿਕਰਮਜੀਤ ਸਿੰਘ, ਪੰਪਲਪ੍ਰੀਤ ਸਿੰਘ, ਕੁਲਵੰਤ ਸਿੰਘ ਰਾਉਂਕੇ, ਗੁਰਪ੍ਰੀਤ ਸਿੰਘ, ਫੌਜੀ ਰੋਡੇ ਵਾਲਾ ਤੋਂ ਇਲਾਵਾ 20 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...