ਲੁਧਿਆਣਾ ‘ਚ ਨਸ਼ੇੜੀ ਨੇ ਘਰ ਨੂੰ ਲਾਈ ਅੱਗ, ਮਾਂ ਨੇ ਨਸ਼ੇ ਲਈ ਪੈਸੇ ਦੇਣ ਤੋਂ ਕੀਤਾ ਇਨਕਾਰ

Updated On: 

13 Nov 2024 15:34 PM

ਪਿੰਡ ਅਕਾਲਗੜ੍ਹ ਕਲਾਂ ਵਿੱਚ ਨਸ਼ਾ ਖਰੀਦਣ ਲਈ ਪੈਸੇ ਨਾ ਹੋਣ ਕਾਰਨ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਘਰ ਨੂੰ ਅੱਗ ਲਗਾ ਦਿੱਤੀ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਬੁਝਾਉਣ ਲਈ ਭਾਰਤੀ ਹਵਾਈ ਸੈਨਾ ਕੇਂਦਰ ਹਲਵਾਰਾ ਅਤੇ ਮੁੱਲਾਂਪੁਰ ਦਾਖਾ ਤੋਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।

ਲੁਧਿਆਣਾ ਚ ਨਸ਼ੇੜੀ ਨੇ ਘਰ ਨੂੰ ਲਾਈ ਅੱਗ, ਮਾਂ ਨੇ ਨਸ਼ੇ ਲਈ ਪੈਸੇ ਦੇਣ ਤੋਂ ਕੀਤਾ ਇਨਕਾਰ

19 ਨਵੰਬਰ ਨੂੰ ਨਵੇਂ ਪੰਚ ਚੁੱਕਣਗੇ ਸਹੁੰ, ਜ਼ਿਲ੍ਹਾ ਪੱਧਰ 'ਤੇ ਹੋਣਗੇ ਪ੍ਰੋਗਰਾਮ

Follow Us On

ਲੁਧਿਆਣਾ ਦੇ ਹਲਵਾਰਾ ਕਸਬਾ ਨੇੜੇ ਪੈਂਦੇ ਪਿੰਡ ਅਕਾਲਗੜ੍ਹ ਕਲਾਂ ਵਿੱਚ ਬੀਤੀ ਰਾਤ ਕਰੀਬ 10 ਵਜੇ ਇੱਕ ਨਸ਼ੇੜੀ ਨੌਜਵਾਨ ਨੇ ਆਪਣੀ ਮਾਂ ਕੋਲੋਂ ਨਸ਼ਾ (ਚਿੱਟਾ) ਖਰੀਦਣ ਲਈ ਪੈਸੇ ਮੰਗੇ ਤਾਂ ਨਸ਼ੇੜੀ ਨੌਜਵਾਨ ਦੀ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਨੇ ਘਰ ਨੂੰ ਅੱਗ ਲਗਾ ਦਿੱਤੀ ਸੀ।

ਘਰ ਨੂੰ ਅੱਗ ਲਾਉਣ ਤੋਂ ਬਾਅਦ ਨਸ਼ੇ ‘ਚ ਧੁੱਤ ਨੌਜਵਾਨ ਅੰਦਰ ਬੈਠ ਗਿਆ ਅਤੇ ਖੁਦਕੁਸ਼ੀ ਕਰਨ ਦੀਆਂ ਧਮਕੀਆਂ ਦੇਣ ਲੱਗਾ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਆਸ-ਪਾਸ ਦੇ ਲੋਕਾਂ ਨੇ ਵੱਡੀ ਮੁਸ਼ੱਕਤ ਨਾਲ ਨੌਜਵਾਨ ਦੀ ਮਾਂ ਨੂੰ ਸੜਦੇ ਘਰ ‘ਚੋਂ ਬਾਹਰ ਕੱਢਿਆ। ਅੱਗ ਲੱਗਣ ਕਾਰਨ ਘਰ ਦਾ ਸਮਾਨ, ਏ.ਸੀ. ਅਤੇ ਐਲ.ਈ.ਡੀ. ਸੜ ਕੇ ਸੁਆਹ ਹੋ ਗਿਆ।

ਮਾਂ ਤੋਂ ਨਸ਼ੇ ਖਰੀਦਣ ਲਈ ਮੰਗੇ ਸਨ ਪੈਸੇ

ਜਾਣਕਾਰੀ ਅਨੁਸਾਰ ਪਿੰਡ ਅਕਾਲਗੜ੍ਹ ਕਲਾਂ ਵਿੱਚ ਨਸ਼ਾ ਖਰੀਦਣ ਲਈ ਪੈਸੇ ਨਾ ਹੋਣ ਕਾਰਨ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਘਰ ਨੂੰ ਅੱਗ ਲਗਾ ਦਿੱਤੀ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਬੁਝਾਉਣ ਲਈ ਭਾਰਤੀ ਹਵਾਈ ਸੈਨਾ ਕੇਂਦਰ ਹਲਵਾਰਾ ਅਤੇ ਮੁੱਲਾਂਪੁਰ ਦਾਖਾ ਤੋਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਮੁਲਜ਼ਮ ਨੂੰ ਸੁਧਾਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਮੁਲਜ਼ਮ ਨੌਜਵਾਨ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਦੇਖਦਿਆਂ ਦੇਖਦਿਆਂ ਅੱਗ ਭੜਕ ਗਈ ਅਤੇ ਪੂਰੇ ਘਰ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਮੌਕੇ ‘ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੇ। ਅੰਦਰ ਫਸੇ ਨੌਜਵਾਨ ਦੀ ਮਾਤਾ ਰਾਜਵੰਤ ਕੌਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਮੁਲਜ਼ਮ ਲੋਕਾਂ ਨੂੰ ਘਰ ਅੰਦਰ ਵੜਨ ਨਹੀਂ ਦੇ ਰਿਹਾ ਸੀ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ ਗਈ। ਪੁਲਿਸ ਵਿਭਾਗ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ।

ਮੁਲਜ਼ਮਾਂ ਨੇ ਨਸ਼ਾ ਖਰੀਦਣ ਲਈ ਮੰਗੇ ਸਨ 1300 ਰੁਪਏ

ਮੁਲਜ਼ਮ ਨੌਜਵਾਨ ਨੇ ਆਪਣੀ ਮਾਤਾ ਤੋਂ ਨਸ਼ਾ ਖਰੀਦਣ ਲਈ 1300 ਰੁਪਏ ਮੰਗੇ ਸਨ। ਜਦੋਂ ਉਸ ਦੀ ਮਾਂ ਨੇ ਮਨ੍ਹਾ ਕੀਤਾ ਤਾਂ ਨੌਜਵਾਨ ਨੇ ਗੁੱਸੇ ‘ਚ ਆ ਕੇ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੁਧਾਰ ਦੇ ਇੰਚਾਰਜ ਜਸਵਿੰਦਰ ਸਿੰਘ, ਐਸਆਈ ਕਰਮਜੀਤ ਸਿੰਘ ਅਤੇ ਸੇਵਾ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ।

ਇੱਟਾਂ ਅਤੇ ਪੱਥਰਾਂ ਨਾਲ ਕੀਤਾ ਹਮਲਾ

ਮੁਲਜ਼ਮ ਨੌਜਵਾਨ ਇੱਟਾਂ-ਪੱਥਰ ਲੈ ਕੇ ਘਰ ਦੇ ਅੰਦਰ ਹੀ ਬੈਠ ਗਿਆ। ਜਿਵੇਂ ਹੀ ਪੁਲਿਸ ਅਤੇ ਸਥਾਨਕ ਲੋਕ ਅੱਗ ਬੁਝਾਉਣ ਲਈ ਪਹੁੰਚੇ ਤਾਂ ਮੁਲਜ਼ਮ ਨੇ ਉਨ੍ਹਾਂ ‘ਤੇ ਪਥਰਾਅ ਕਰ ਦਿੱਤਾ। ਇਸ ਦੇ ਨਾਲ ਹੀ ਮੁਲਜ਼ਮ ਫੜੇ ਜਾਣ ਦੇ ਡਰੋਂ ਪੁਲਿਸ ਨੂੰ ਖੁਦਕੁਸ਼ੀ ਕਰਨ ਦੀ ਧਮਕੀ ਦੇ ਰਿਹਾ ਸੀ। ਪੁਲਿਸ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਮੁਲਜ਼ਮਾਂ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ।

Exit mobile version