ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਾਡਲ ਦਿਵਿਆ ਪਾਹੂਜਾ ਦੀ ਮਿਲੀ ਲਾਸ਼,11 ਦਿਨ ਪਹਿਲਾਂ ਹੋਇਆ ਸੀ ਕਤਲ

Divya Pahuja Murder: ਮਾਡਲ ਦਿਵਿਆ ਪਾਹੂਜਾ ਦੀ 2 ਜਨਵਰੀ 2024 ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਹੀ ਪੁਲਸ ਮਾਡਲ ਦਿਵਿਆ ਪਾਹੂਜਾ ਦੀ ਲਾਸ਼ ਦੀ ਭਾਲ 'ਚ ਲੱਗੀ ਹੋਈ ਸੀ। ਪੁਲਿਸ ਨੇ ਦਿਵਿਆ ਪਾਹੂਜਾ ਦੀ ਲਾਸ਼ ਫਤਿਹਾਬਾਦ ਦੀ ਇੱਕ ਨਹਿਰ ਵਿੱਚੋਂ ਬਰਾਮਦ ਕੀਤੀ ਹੈ।

ਮਾਡਲ ਦਿਵਿਆ ਪਾਹੂਜਾ ਦੀ ਮਿਲੀ ਲਾਸ਼,11 ਦਿਨ ਪਹਿਲਾਂ ਹੋਇਆ ਸੀ ਕਤਲ
Follow Us
tv9-punjabi
| Updated On: 13 Jan 2024 12:11 PM IST
ਇਸ ਸਾਲ ਦੀ ਸ਼ੁਰੂਆਤ ‘ਚ ਮਾਡਲ ਦਿਵਿਆ ਪਾਹੂਜਾ (Divya Pahuja) ਦੀ ਗੁਰੂਗ੍ਰਾਮ ਦੇ ਇਕ ਹੋਟਲ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਪੁਲਿਸ ਦਿਵਿਆ ਦੀ ਲਾਸ਼ ਨੂੰ ਬਰਾਮਦ ਕਰਨ ਲਈ ਜਾਂਚ ਕਰ ਰਹੀ ਸੀ। ਹੁਣ ਮਾਡਲ ਦਿਵਿਆ ਪਾਹੂਜਾ ਦੀ ਲਾਸ਼ ਹਰਿਆਣਾ ਦੇ ਫਤਿਹਾਬਾਦ ਦੇ ਟੋਹਾਣਾ ਦੀ ਇੱਕ ਨਹਿਰ ‘ਚੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦਿਵਿਆ ਪਾਹੂਜਾ ਦੀ 2 ਜਨਵਰੀ 2024 ਨੂੰ ਗੁਰੂਗ੍ਰਾਮ (Gurugram) ਦੇ ਇੱਕ ਹੋਟਲ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੇ 11ਵੇਂ ਦਿਨ ਮਾਡਲ ਦਿਵਿਆ ਪਾਹੂਜਾ ਦੀ ਲਾਸ਼ ਮਿਲੀ ਸੀ। ਮਾਡਲ ਕਤਲ ਕੇਸ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਅਭਿਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਹੈ। ਇਸ ਕਤਲ ਕੇਸ ਵਿੱਚ ਅਭਿਜੀਤ ਸਿੰਘ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਲਾਸ਼ ਨੂੰ ਠਿਕਾਨੇ ਲਗਾਇਆ

ਪੁਲਿਸ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁੱਖ ਦੋਸ਼ੀ ਅਭਿਜੀਤ ਸਿੰਘ ਨੇ ਲਾਸ਼ ਨੂੰ ਠਿਕਾਨੇ ਲਗਾਉਣ ਦੀ ਜ਼ਿੰਮੇਵਾਰੀ ਬਲਰਾਜ ਗਿੱਲ ਨੂੰ ਸੌਂਪੀ ਸੀ। ਕੁਝ ਦਿਨ ਪਹਿਲਾਂ ਬਲਰਾਮ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਨੇ ਦਿਵਿਆ ਦੀ ਲਾਸ਼ ਨੂੰ ਨਹਿਰ ‘ਚ ਸੁੱਟ ਦਿੱਤਾ ਸੀ। ਕਤਲ ਤੋਂ ਬਾਅਦ ਬਲਰਾਜ ਗਿੱਲ ਨੇ ਦਿਵਿਆ ਪਾਹੂਜਾ ਦੀ ਲਾਸ਼ ਨੂੰ ਅਭਿਜੀਤ ਦੀ ਕਾਰ ਦੇ ਟਰੰਕ ਵਿੱਚ ਪਾ ਦਿੱਤਾ ਸੀ। ਇਸ ਦੌਰਾਨ ਇੱਕ ਹੋਰ ਦੋਸਤ ਰਵੀ ਬੰਗਾ ਵੀ ਉਨ੍ਹਾਂ ਦੇ ਨਾਲ ਸੀ। ਦੋਵਾਂ ਨੇ ਮਿਲ ਕੇ ਦਿਵਿਆ ਦੀ ਲਾਸ਼ ਨੂੰ ਨਹਿਰ ‘ਚ ਸੁੱਟ ਦਿੱਤਾ ਸੀ। ਲਾਸ਼ ਦਾ ਨਿਪਟਾਰਾ ਕਰਨ ਤੋਂ ਬਾਅਦ ਦੋਵੇਂ ਫਰਾਰ ਹੋ ਗਏ।

ਇੱਕ ਮੁਲਜ਼ਮ ਫਰਾਰ

ਮਾਡਲ ਦਿਵਿਆ ਪਾਹੂਜਾ ਦੇ ਕਤਲ ਕੇਸ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਅਭਿਜੀਤ ਸਿੰਘ, ਹੇਮਰਾਜ, ਓਮ ਪ੍ਰਕਾਸ਼, ਮੇਘਾ ਅਤੇ ਬਲਰਾਜ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਡਲ ਕਤਲ ਦੇ ਮਾਮਲੇ ‘ਚ ਪੁਲਿਸ ਨੇ ਇਨ੍ਹਾਂ ਸਾਰੇ ਦੋਸ਼ੀਆਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਬਲਰਾਜ ਗਿੱਲ ਦਾ ਸਾਥੀ ਰਵੀ ਬੰਗਾ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹੈ।

ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...