ਅੰਮ੍ਰਿਤਸਰ ‘ਚ ਹਵਾਲਾ ਰੈਕੇਟ ਦਾ ਪਰਦਾਫਾਸ਼, ਲਖਾਂ ਰੁਪਏ ਕੀਤੇ ਬਰਾਮਦ
ਪੁਲਿਸ ਨੇ ਮੁਲਜ਼ਮ ਤੋਂ 12 ਲੱਖ 99 ਹਜ਼ਾਰ ਰੁਪਏ ਦੀ ਹਵਾਲਾ ਰਕਮ ਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਹ ਕਾਰਵਾਈ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਤੇ ਐਸਐਸਪੀ ਮਨਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੀਤੀ ਗਈ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਤੋਂ 12 ਲੱਖ 99 ਹਜ਼ਾਰ ਰੁਪਏ ਦੀ ਹਵਾਲਾ ਰਕਮ ਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਹ ਕਾਰਵਾਈ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਤੇ ਐਸਐਸਪੀ ਮਨਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।
1 ਜੂਨ, 2025 ਨੂੰ ਕੈਪਟਨ ਆਦਿਤਿਆ ਵਾਰੀਅਰ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਟੀਮ ਨੇ ਖੁਫੀਆ ਜਾਣਕਾਰੀ ਮਿਲੀ ਸੀ। ਇਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਅਤੇ ਇਸ ਬਾਰੇ ਜਾਣਕਾਰੀ ਅੱਜ ਦਿੱਤੀ ਗਈ ਹੈ। ਪੁਲਿਸ ਨੇ ਇਸ ਤੋਂ ਪਹਿਲਾਂ ਫਤਿਹ ਸਿੰਘ ਉਰਫ਼ ਗਾਂਧੀ, ਰਣਜੀਤ ਸਿੰਘ ਉਰਫ਼ ਕਾਲਾ ਤੇ ਜਗਰੂਪ ਸਿੰਘ ਉਰਫ਼ ਲਾਲੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਲਗਾਤਾਰ ਹੋ ਰਹੀਆਂ ਹਨ ਵਾਰਦਾਤਾਂ
ਉਨ੍ਹਾਂ ਕੋਲੋਂ 5 ਗਲੌਕ ਪਿਸਤੌਲ, 30 ਬੋਰ ਦੇ 2 ਪਿਸਤੌਲ, ਇੱਕ ਜ਼ਿਗਾਨਾ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਜਾਂਚ ਦੌਰਾਨ, ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਡੁੰਗਰੀ ਦੇ ਰਹਿਣ ਵਾਲੇ ਬਚਿੱਤਰ ਸਿੰਘ ਉਰਫ਼ ਦਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਹੋਰ ਸ਼ੱਕੀਆਂ ਦੀ ਵੀ ਭਾਲ ਕਰ ਰਹੀ ਹੈ। ਜੇਕਰ ਕੋਈ ਹੋਰ ਵੀ ਸ਼ਾਮਲ ਪਾਇਆ ਗਿਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।