ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ‘ਚ ਹਿਮਾਚਲ ਪੁਲਿਸ ਦਾ ਛਾਪਾ, ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਨੇੜੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫਤਾਰ

Punjab & Himachal Police Joint Action: ਇਸ ਤੋਂ ਪਹਿਲਾਂ ਵੀ ਕਈ ਵਾਰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਪੰਜਾਬ 'ਚ ਵੀ ਅਜਿਹੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਨਕਾਮ ਕੋਸ਼ਿਸ਼ ਕਰਦਾ ਰਿਹਾ ਹੈ । ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਜਿਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਫਸਾਇਆ ਗਿਆ ਸੀ।

ਜਲੰਧਰ 'ਚ ਹਿਮਾਚਲ ਪੁਲਿਸ ਦਾ ਛਾਪਾ, ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਨੇੜੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫਤਾਰ
Follow Us
davinder-kumar-jalandhar
| Updated On: 03 Dec 2023 08:46 AM IST
ਹਿਮਾਚਲ ਪ੍ਰਦੇਸ਼ ‘ਚ ਊਨਾ ਦੇ ਸ਼੍ਰੀ ਮਾਂ ਚਿੰਤਪੁਰਨੀ-ਤਲਵਾੜਾ ਬਾਈਪਾਸ ‘ਤੇ ਦੋ ਦੁਕਾਨਾਂ ਦੇ ਸ਼ਟਰਾਂ ਅਤੇ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ‘ਚ ਹਿਮਾਚਲ ਪੁਲਿਸ ਨੇ ਜਲੰਧਰ ਤੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹਿਮਾਚਲ ਪੁਲਿਸ ਨੇ ਜਲੰਧਰ ਪੁਲਿਸ ਤੋਂ ਤਿੰਨੋਂ ਦੋਸ਼ੀਆਂ ਦਾ ਅਪਰਾਧਿਕ ਰਿਕਾਰਡ ਮੰਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਹ ਕਾਰਵਾਈ ਸ੍ਰੀ ਮਾਂ ਚਿੰਤਪੁਰਨੀ ਪੁਲਿਸ ਵੱਲੋਂ ਕੀਤੀ ਗਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਫੂਲ ਚੰਦ (26) ਅਤੇ ਅਰਜਿੰਦਰ ਸਿੰਘ (28) ਵਾਸੀ ਪਿੰਡ ਢੇਸੀਆਂ, ਕਾਸਤਾ ਫਿਲੌਰ, ਜਲੰਧਰ ਅਤੇ ਹੈਰੀ ਵਾਸੀ ਪਿੰਡ ਸੁਰਜਾ ਵਜੋਂ ਹੋਈ ਹੈ। ਹਿਮਾਚਲ ਪੁਲਿਸ ਜਲਦ ਹੀ ਤਿੰਨਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਉਕਤ ਕੰਮ ਲਈ ਉਨ੍ਹਾਂ ਨੇ ਕਿੰਨੇ ਪੈਸੇ ਲਏ ਸਨ।

ਜਲੰਧਰ-ਹੁਸ਼ਿਆਰਪੁਰ ‘ਚ ਖੰਗਾਲੇ ਗਏ ਦਰਜਨਾਂ ਸੀਸੀਟੀਵੀ

ਚਿੰਤਪੁਰਨੀ ਥਾਣੇ ਦੀ ਐਸਐਚਓ ਰੋਹਿਣੀ ਠਾਕੁਰ ਨੇ ਦੱਸਿਆ ਕਿ ਪੁਲਿਸ ਨੇ ਹਾਈਵੇਅ ਤੇ ਨੇੜੇ ਲੱਗੇ ਦਰਜਨਾਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ। ਹਰ ਕੜੀ ਨੂੰ ਜੋੜਦੇ ਹੋਏ ਜਾਂਚ ਪੰਜਾਬ ਦੇ ਹੁਸ਼ਿਆਰਪੁਰ ਤੋਂ ਹੁੰਦੀ ਹੋਈ ਜਲੰਧਰ ਪਹੁੰਚੀ। ਪੁਲਿਸ ਨੇ ਮਾਮਲੇ ‘ਚ ਹਿਮਾਚਲ ਦੀ ਡੇਹਰਾ ਪੁਲਿਸ ਨੂੰ ਵੀ ਸ਼ਾਮਲ ਕੀਤਾ ਹੈ। ਐਸਐਚਓ ਠਾਕੁਰ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਇੱਕ ਹੋਟਲ ਵਿੱਚ ਠਹਿਰੇ ਸਨ। ਜਿਸ ਨਾਲ ਮੁੱਖ ਤੌਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ‘ਚ ਮਦਦ ਮਿਲੀ। ਤੁਹਾਨੂੰ ਦੱਸ ਦੇਈਏ ਕਿ ਊਨਾ ਦੀ ਚਿੰਤਪੁਰਨੀ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿੱਖੇ ਜਾਣ ਤੋਂ ਬਾਅਦ ਹਿਮਾਚਲ ਦੇ ਲੋਕਾਂ ‘ਚ ਇਸ ਨੂੰ ਲੈ ਕੇ ਕਾਫੀ ਗੁੱਸਾ ਹੈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...