ਜਲੰਧਰ ‘ਚ ਹਿਮਾਚਲ ਪੁਲਿਸ ਦਾ ਛਾਪਾ, ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਨੇੜੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫਤਾਰ
Punjab & Himachal Police Joint Action: ਇਸ ਤੋਂ ਪਹਿਲਾਂ ਵੀ ਕਈ ਵਾਰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਪੰਜਾਬ 'ਚ ਵੀ ਅਜਿਹੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਨਕਾਮ ਕੋਸ਼ਿਸ਼ ਕਰਦਾ ਰਿਹਾ ਹੈ । ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਜਿਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਫਸਾਇਆ ਗਿਆ ਸੀ।
ਜਲੰਧਰ-ਹੁਸ਼ਿਆਰਪੁਰ ‘ਚ ਖੰਗਾਲੇ ਗਏ ਦਰਜਨਾਂ ਸੀਸੀਟੀਵੀ
ਚਿੰਤਪੁਰਨੀ ਥਾਣੇ ਦੀ ਐਸਐਚਓ ਰੋਹਿਣੀ ਠਾਕੁਰ ਨੇ ਦੱਸਿਆ ਕਿ ਪੁਲਿਸ ਨੇ ਹਾਈਵੇਅ ਤੇ ਨੇੜੇ ਲੱਗੇ ਦਰਜਨਾਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ। ਹਰ ਕੜੀ ਨੂੰ ਜੋੜਦੇ ਹੋਏ ਜਾਂਚ ਪੰਜਾਬ ਦੇ ਹੁਸ਼ਿਆਰਪੁਰ ਤੋਂ ਹੁੰਦੀ ਹੋਈ ਜਲੰਧਰ ਪਹੁੰਚੀ। ਪੁਲਿਸ ਨੇ ਮਾਮਲੇ ‘ਚ ਹਿਮਾਚਲ ਦੀ ਡੇਹਰਾ ਪੁਲਿਸ ਨੂੰ ਵੀ ਸ਼ਾਮਲ ਕੀਤਾ ਹੈ। ਐਸਐਚਓ ਠਾਕੁਰ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਇੱਕ ਹੋਟਲ ਵਿੱਚ ਠਹਿਰੇ ਸਨ। ਜਿਸ ਨਾਲ ਮੁੱਖ ਤੌਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ‘ਚ ਮਦਦ ਮਿਲੀ। ਤੁਹਾਨੂੰ ਦੱਸ ਦੇਈਏ ਕਿ ਊਨਾ ਦੀ ਚਿੰਤਪੁਰਨੀ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿੱਖੇ ਜਾਣ ਤੋਂ ਬਾਅਦ ਹਿਮਾਚਲ ਦੇ ਲੋਕਾਂ ‘ਚ ਇਸ ਨੂੰ ਲੈ ਕੇ ਕਾਫੀ ਗੁੱਸਾ ਹੈ।Loading...
Unable to load recommendations.
Follow Us
