ਹੁਸ਼ਿਆਰਪੁਰ ਚ ਸ਼ਖ਼ਸ ਨੇ ਖੁਦ ਨੂੰ ਲਗਾਈ ਅੱਗ! 95% ਸੜਿਆ, ਹਾਲਤ ਨਾਜ਼ੁਕ, ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ
ਹੁਸ਼ਿਆਰਪੁਰ ਦੇ ਪਿੰਡ ਬਾਦਲ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਰਿਸ਼ਤੇਦਾਰ ਮਨਦੀਪ ਸਿੰਘ ਨੇ ਦੱਸਿਆ ਉਸ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ। ਉਹ ਆਪਣੇ ਸਹੁਰਿਆਂ ਤੋਂ ਨਾਰਾਜ਼ ਹੋਣ ਕਾਰਨ ਉਸ ਨੇ ਖੁਦ ਨੂੰ ਅੱਗ ਲਗਾਈ ਹੈ। ਮਨਦੀਪ ਨੇ ਦੱਸਿਆ ਕਿ ਜਸਵਿੰਦਰ ਅਕਸਰ ਬੱਚਿਆਂ ਨੂੰ ਮਿਲਣ ਲਈ ਆਪਣੇ ਸਹੁਰੇ ਜਾਂਦਾ ਸੀ, ਪਰ ਉਸ ਦੇ ਸਹੁਰੇ ਉਸ ਦੇ ਬੱਚਿਆਂ ਨੂੰ ਮਿਲਣ ਨਹੀਂ ਦਿੰਦੇ ਸਨ।
ਤੇਲ ਪਾ ਕੇ ਖੁਦ ਨੂੰ ਲਗਾਈ ਅੱਗ
ਮਨਦੀਪ ਸਿੰਘ ਨੇ ਦੱਸਿਆ ਕਿ ਇਹ ਸਾਰੀ ਘਟਨਾ 17 ਮਾਰਚ ਨੂੰ ਵਾਪਰੀ ਹੈ। ਦੇਰ ਰਾਤ ਜਸਵਿੰਦਰ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਪਰ ਹਾਲਾਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਫਗਵਾੜਾ ਰੈਫਰ ਕਰ ਦਿੱਤਾ ਗਿਆ ਸੀ। ਜਸਵਿੰਦਰ ਸਿੰਘ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਦੇਰ ਰਾਤ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਸੀ। ਜਿੱਥੇ ਡਾਕਟਰਾਂ ਵੱਲੋਂ ਜਸਵਿੰਦਰ ਸਿੰਘ ਨੂੰ ਵੈਂਟੀਲੇਟਰ ‘ਤੇ ਪਾ ਦਿੱਤਾ ਗਿਆ ਹੈ। ਥਾਣਾ ਹੁਸ਼ਿਆਰਪੁਰ ਦੇ ਐਸ.ਆਈ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਹਾਲਾਤ ਜ਼ਿਆਦਾ ਖ਼ਰਾਬ ਹੋਣ ਕਾਰਨ ਜਸਵਿੰਦਰ ਸਿੰਘ ਦੇ ਬਿਆਨ ਦਰਜ ਨਹੀਂ ਕੀਤੇ ਗਏ ਹਨ। ਪੀੜਤ ਦੇ ਬਿਆਨ ਦਰਜ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
Follow Us
