ਕਰਵਾ ਚੌਥ ਦੇ ਦਿਨ ਪਿਓ-ਪੁੱਤ ਦਾ ਕਤਲ, 2 ਬੱਚੇ ਵੀ ਹੋਏ ਜਖ਼ਮੀ | hoshiarpur double murder on karwa chauth know full in punjabi Punjabi news - TV9 Punjabi

Murder: ਕਰਵਾ ਚੌਥ ਦੇ ਦਿਨ ਪਿਓ-ਪੁੱਤ ਦਾ ਕਤਲ, 2 ਬੱਚੇ ਵੀ ਹੋਏ ਜਖ਼ਮੀ

Published: 

21 Oct 2024 10:21 AM

ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੇ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸ਼ਿਕਾਇਤ ਦਿੱਤੀ ਸੀ। ਇਸੇ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

Murder: ਕਰਵਾ ਚੌਥ ਦੇ ਦਿਨ ਪਿਓ-ਪੁੱਤ ਦਾ ਕਤਲ, 2 ਬੱਚੇ ਵੀ ਹੋਏ ਜਖ਼ਮੀ
Follow Us On

ਹੁਸ਼ਿਆਰਪੁਰ ‘ਚ ਬੀਤੀ ਰਾਤ ਕਰਵਾ ਚੌਥ ਮੌਕੇ ਪਿਉ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਹੈ। ਉਹ ਦੋਵੇਂ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਲੋਕਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਮ੍ਰਿਤਕਾਂ ਦੀ ਪਛਾਣ ਅਮਰਜੀਤ (37) ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ (60) ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਅਮਰਜੀਤ ਦੇ ਲੜਕੇ ਗੁਨਰਾਜ ਅਤੇ ਅਮਰਜੀਤ ਦੇ ਭਰਾ ਸੁਖਜੀਤ ਦੇ ਲੜਕੇ ਸ਼ਿਵਮ ਨੂੰ ਗੋਲੀਆਂ ਲੱਗੀਆਂ। ਦੋਵਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੇ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸ਼ਿਕਾਇਤ ਦਿੱਤੀ ਸੀ। ਇਸੇ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਸਰਪੰਚੀ ਨੂੰ ਲੈ ਕੇ ਕੋਈ ਨਹੀਂ ਹੋਈ ਲੜਾਈ- ਪੁਲਿਸ

ਭੁੱਲੋਵਾਲ ਦੇ DSP ਨਰਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਇਹ ਹਮਲਾ ਹੋਇਆ ਹੈ। ਅਸੀਂ ਕੇਸ ਦਰਜ ਕਰ ਰਹੇ ਹਾਂ। 2 ਲੋਕਾਂ ਦੀ ਮੌਤ ਹੋ ਗਈ ਹੈ, 2 ਬੱਚੇ ਜ਼ਖਮੀ ਹੋਏ ਹਨ। ਫਿਲਹਾਲ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਪੰਚੀ ਨੂੰ ਲੈ ਕੇ ਉਨ੍ਹਾਂ ਦਾ ਕੋਈ ਵਿਵਾਦ ਨਹੀਂ ਹੈ। ਕਿਸੇ ਹੋਰ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿੱਚ ਰੰਜਿਸ਼ ਸੀ।

Exit mobile version