ਹੁਸ਼ਿਆਰਪੁਰ ‘ਚ ਨਸ਼ਾ ਤਸਕਰ ਦਾ ਐਨਕਾਊਂਟਰ, ਪੁਲਿਸ ਦੇ 2 ਮੁਲਾਜ਼ਮ ਜ਼ਖ਼ਮੀ

Updated On: 

26 Mar 2024 13:50 PM IST

ਦਸੂਹਾ ਪੁਲਿਸ ਦੀ ਟੀਮ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਪੁਲਿਸ ਪਾਰਟੀ ਸੁੱਚਾ ਸਿੰਘ ਵੱਲੋਂ ਕਾਬੂ ਕਰ ਲਿਆ ਗਿਆ। ਜਵਾਬੀ ਕਾਰਵਾਈ 'ਚ ਪੁਲਿਸ ਨੇ ਸੁੱਚਾ ਸਿੰਘ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ।

ਹੁਸ਼ਿਆਰਪੁਰ ਚ ਨਸ਼ਾ ਤਸਕਰ ਦਾ ਐਨਕਾਊਂਟਰ, ਪੁਲਿਸ ਦੇ 2 ਮੁਲਾਜ਼ਮ ਜ਼ਖ਼ਮੀ
Follow Us On

Hoshiarpur Police Encounter: ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦਾ ਮੁਕਾਬਲਾ ਹੋਇਆ। ਇਹ ਵੀ ਪਤਾ ਲੱਗਾ ਹੈ ਕਿ ਇਸ ਘਟਨਾ ‘ਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਦੀ ਹੈ। ਜਿੱਥੇ ਪੁਲਿਸ ਨੂੰ ਉਕਤ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ।

ਇਹ ਜਾਣਕਾਰੀ ਮਿਲਣ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਦੀ ਟੀਮ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਨੇ ਪੁਲਿਸ ਪਾਰਟੀ ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਜਵਾਬੀ ਕਾਰਵਾਈ ‘ਚ ਪੁਲਿਸ ਨੇ ਸੁੱਚਾ ਸਿੰਘ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ।

ਪਹਿਲਾਂ ਵੀ ਕਈ ਮਾਮਲਿਆਂ ਲੋੜਿੰਦਾ ਸੀ ਸੂੱਚਾ ਸਿੰਘ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ.ਪੀ.ਡੀ. ਸਰਵਜੀਤ ਸਿੰਘ ਬਈਆ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁੱਚਾ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ। ਉਸ ਦੇ ਖਿਲਾਫ ਪਹਿਲਾਂ ਵੀ 10 ਤੋਂ ਵੱਧ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਉਹ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਜਦੋਂ ਮੌਕੇ ‘ਤੇ ਪੁਲਿਸ ਵੱਲੋਂ ਘਰ ‘ਤੇ ਛਾਪੇਮਾਰੀ ਕੀਤੀ ਗਈ ਤਾਂ ਸੁੱਚਾ ਸਿੰਘ ਅਤੇ ਉਸ ਦੇ ਪਰਿਵਾਰ ਨੇ ਪੁਲਿਸ ਪਾਰਟੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੂੰ ਜਾਨ ਬਚਾਉਣ ਲਈ ਫਾਇਰਿੰਗ ਕਰਨੀ ਪਈ, ਜਿਸ ਤੋਂ ਬਾਅਦ ਸੁੱਚਾ ਸਿੰਘ ਦੀ ਮੌਤ ਹੋ ਗਈ।

Related Stories