ਜੇਲ੍ਹ ਚੋਂ ਬਾਹਰ 'ਤੇ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦਾ ਮਾਮਲਾ | Hoshiarpur murder case man shoot with gun on bail know full detail in punjabi Punjabi news - TV9 Punjabi

ਜੇਲ੍ਹ ਚੋਂ ਬਾਹਰ ‘ਤੇ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦਾ ਮਾਮਲਾ

Published: 

29 Mar 2024 11:01 AM

ਮਾਹਿਲਪੁਰ ਵਾਸੀ ਸੰਦੀਪ ਉਰਫ਼ ਸੰਨੀ ਨੂੰ ਮਾਹਿਲਪੁਰ ਸ਼ਹਿਰ ਦੇ ਮੁੱਖ ਚੌਕ ਵਿੱਚ 2 ਮੋਟਰਸਾਈਕਲਾਂ ਤੇ ਆਏ 4-5 ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਭੱਜ ਕੇ ਬੇਕਰੀ ਦੀ ਦੁਕਾਨ ਵਿੱਚ ਦਾਖਲ ਹੋ ਗਿਆ।

ਜੇਲ੍ਹ ਚੋਂ ਬਾਹਰ ਤੇ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦਾ ਮਾਮਲਾ

ਕੈਲੀਫੋਰਨੀਆ 'ਚ ਭਾਰਤੀ ਮੂਲ ਦੇ ਜੋੜੇ ਅਤੇ ਜੁੜਵਾਂ ਪੁੱਤਰਾਂ ਦੀਆਂ ਘਰ 'ਚੋਂ ਮਿਲੀਆਂ ਲਾਸ਼ਾਂ, ਦੋ ਨੂੰ ਲੱਗੀਆਂ ਸਨ ਗੋਲੀਆਂ

Follow Us On

ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮਾਹਿਲਪੁਰ ਦੇ ਮੁੱਖ ਚੌਕ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ-ਪੰਜ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਨੌਜਵਾਨ ਨੂੰ ਮੁੱਖ ਚੌਰਾਹੇ ‘ਤੇ ਘੇਰ ਲਿਆ, ਪਰ ਉਹ ਆਪਣੀ ਜਾਨ ਬਚਾਉਣ ਲਈ ਭੱਜ ਕੇ ਇਕ ਦੁਕਾਨ ‘ਚ ਜਾ ਵੜਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਇਸ ਕਤਲ ਨੂੰ ਗੈਂਗਵਾਰ ਦਾ ਨਤੀਜੇ ਵੱਜੋਂ ਵੇਖਿਆ ਜਾ ਰਿਹਾ ਹੈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਹਿਲਪੁਰ ਵਾਸੀ ਸੰਦੀਪ ਉਰਫ਼ ਸੰਨੀ ਨੂੰ ਮਾਹਿਲਪੁਰ ਸ਼ਹਿਰ ਦੇ ਮੁੱਖ ਚੌਕ ਵਿੱਚ 2 ਮੋਟਰਸਾਈਕਲਾਂ ਤੇ ਆਏ 4-5 ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਭੱਜ ਕੇ ਬੇਕਰੀ ਦੀ ਦੁਕਾਨ ਵਿੱਚ ਦਾਖਲ ਹੋ ਗਿਆ। ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਵੀ ਕੀਤਾ ਅਤੇ ਦੁਕਾਨ ਦੇ ਅੰਦਰ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਸੰਨੀ ਭਾਰਦਵਾਜ ਦੀ ਛਾਤੀ ਵਿੱਚ ਲੱਗੀ। ਮੋਟਰਸਾਈਕਲ ਸਵਾਰ ਹਮਲਾਵਰ ਉਥੋਂ ਫ਼ਰਾਰ ਹੋ ਗਏ। ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮਾਹਿਲਪੁਰ ਦੀ ਪੁਲਿਸ ਨੇ 6 ਖਾਲੀ ਗੋਲੀਆਂ ਦੇ ਖੋਲ ਬਰਾਮਦ ਕੀਤੇ ਅਤੇ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਉਨ੍ਹਾਂ ਦੁਕਾਨਾਂ ਦੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੈਂਗ ਵਾਰ ਦਾ ਨਤੀਜਾ

ਪਿੱਛਲੇ ਸਾਲ 29 ਦਸੰਬਰ 2023 ਨੂੰ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਸਰਹਾਲਾ ਕਲਾਂ ਰੋਡ ‘ਤੇ ਸਥਿਤ ਸਬਜ਼ੀ ਮੰਡੀ ਨੇੜੇ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋਈ ਸੀ, ਜਿਸ ‘ਚ 7 ਨੌਜਵਾਨ ਜ਼ਖਮੀ ਹੋ ਗਏ ਸਨ। ਇਨ੍ਹਾਂ ਖਿਲਾਫ ਜ਼ਿਲ੍ਹਾ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਸੰਦੀਪ ਸੰਨੀ ਸਮੇਤ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਸੰਨੀ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਅੱਜ ਜਦੋਂ ਉਹ ਬਜ਼ਾਰ ਦੇ ਮੁੱਖ ਚੌਕ ਵਿੱਚ ਸੀ ਤਾਂ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ। ਐਸਪੀਡੀ ਸਰਬਜੀਤ ਸਿੰਘ ਬਾਹੀਆ, ਡੀਐਸਪੀ ਪਰਮਿੰਦਰ ਸਿੰਘ ਗੜ੍ਹਸ਼ੰਕਰ, ਥਾਣਾ ਮੁਖੀ ਬਲਜਿੰਦਰ ਸਿੰਘ ਮੱਲ੍ਹੀ ਤੇ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ। ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।

Exit mobile version