ਹੁਸ਼ਿਆਰਪੁਰ: ਘਰੇਲੂ ਝਗੜੇ ਨੂੰ ਸੁਲਝਾਉਣ ਆਏ ਨੌਜਵਾਨ ਦਾ ਕਤਲ, ਤੇਜ਼ਧਾਰ ਹਥਿਆਰ ਨਾਲ ਕੀਤੇ ਸਿਰ ‘ਤੇ ਵਾਰ
ਹੁਸ਼ਿਆਰਪੁਰ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘੇਰਲੂ ਵਿਵਾਦ ਨੂੰ ਹੱਲ ਕਰਵਾਉਣ ਆਏ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਿਛਲੇ ਤਿੰਨ ਦਿਨਾਂ ਵਿੱਚ ਹੁਸ਼ਿਆਰਪੁਰ ਵਿੱਚ ਇਹ ਤੀਜਾ ਕਤਲ ਹੈ।
ਹੁਸ਼ਿਆਰਪੁਰ ਵਿੱਚ ਲਗਾਤਾਰ ਤੀਜੇ ਦਿਨ ਇੱਕ ਹੋਰ ਕਤਲ ਹੋਇਆ ਹੈ। ਘੇਰਲੂ ਵਿਵਾਦ ਨੂੰ ਹੱਲ ਕਰਵਾਉਣ ਆਏ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਮੁਹੱਲਾ ਕਮਾਲਪੁਰ ਵਿੱਚ ਵਾਪਰੀ। ਜਿੱਥੇ ਧੀ ਆਪਣੇ ਪਤੀ ਅਤੇ ਦੋਸਤ ਅਜੈ ਸੰਧੂ ਨਾਲ ਮਾਂ-ਪੁੱਤ ਵਿਚਕਾਰ ਝਗੜੇ ਨੂੰ ਸੁਲਝਾਉਣ ਲਈ ਪਹੁੰਚੀ ਸੀ।
ਕਰਨ ਬਾਲੀ, ਉਸ ਦਾ ਪੁੱਤਰ ਨਿਤਿਨ ਬਾਲੀ, ਉਸ ਦੀ ਪਤਨੀ ਮੀਨਾ ਬਾਲੀ ਅਤੇ ਚਾਰ ਤੋਂ ਪੰਜ ਹੋਰ ਨੌਜਵਾਨਾਂ ਨੇ ਉਨ੍ਹਾਂ ਨਾਲ ਹੱਥੋਪਾਈ ਕੀਤੀ। ਇਲਜ਼ਾਮ ਹੈ ਕਿ ਅਜੇ ਸੰਧੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਅਜੇ ਸੰਧੂ ਨੂੰ ਨੇੜਲੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਤੇਜ਼ਧਾਰ ਹਥਿਆਰ ਨਾਲ ਕੀਤੇ ਸਿਰ ‘ਤੇ ਵਾਰ
ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਦੇਵਦੱਤ ਸ਼ਰਮਾ ਨੇ ਦੱਸਿਆ ਕਿ ਇਹ ਘਰੇਲੂ ਝਗੜਾ ਸੀ ਅਤੇ ਮੁਲਜ਼ਮ ਦੀ ਧੀ, ਉਸ ਦਾ ਪਤੀ ਅਤੇ ਉਸ ਦਾ ਦੋਸਤ ਅਜੇ ਸੰਧੂ ਝਗੜੇ ਨੂੰ ਸੁਲਝਾਉਣ ਲਈ ਪਹੁੰਚੇ ਸਨ। ਇਸ ਦੌਰਾਨ ਲੜਾਈ ਵੱਧ ਗਈ ਅਤੇ ਮੁਲਜ਼ਮ ਨੇ ਅਜੇ ਸੰਧੂ ਦੇ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਤੱਕ ਅਜੇ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਲਗਾਤਾਰ ਹੋ ਰਹੇ ਇਨ੍ਹਾਂ ਕਤਲਾਂ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦ ਕਰ ਦਿੱਤਾ ਹੈ। ਹੁਸ਼ਿਆਰਪੁਰ ਵਿੱਚ ਲਗਾਤਾਰ ਤੀਜੇ ਦਿਨ ਇੱਕ ਹੋਰ ਕਤਲ ਹੋਇਆ ਹੈ। ਇਸ ਘਟਨਾ ਤੋਂ ਬਾਅਦ ਸਥਾਨ ਲੋਕਾਂ ਨੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਉਣ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇਗਾ।


