ਨੀਂਦ 'ਚੋਂ ਜਾਗਿਆ ਆਬਕਾਰੀ ਵਿਭਾਗ, ਹੁਣ ਗੁਰਦਾਸਪੁਰ 'ਚ ਫੜੀ ਗਈ ਨਜਾਇਜ਼ ਸ਼ਰਾਬ | Illegal liquor caught in Gurdaspur during police raid Punjabi news - TV9 Punjabi

ਨੀਂਦ ‘ਚੋਂ ਜਾਗਿਆ ਆਬਕਾਰੀ ਵਿਭਾਗ, ਹੁਣ ਗੁਰਦਾਸਪੁਰ ‘ਚ ਫੜੀ ਗਈ ਨਜਾਇਜ਼ ਸ਼ਰਾਬ

Updated On: 

24 Mar 2024 12:15 PM

ਆਬਕਾਰੀ ਵਿਭਾਗ ਨੇ ਪੁਲਸ ਨਾਲ ਮਿਲ ਕੇ ਬਿਆਸ ਦਰਿਆ ਦੇ ਕੰਢੇ ਸਥਿਤ ਪਿੰਡ ਮੋਚਪੁਰ ਅਤੇ ਬੁੱਢਾ ਬੱਲ 'ਚ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਮੌਕੇ ਤੋਂ ਵੱਡੀ ਮਾਤਰਾ 'ਚ ਲਾਹਣ, ਪਲਾਸਟਿਕ ਦੇ ਡੱਬੇ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਤਸਕਰ ਫਰਾਰ ਹੋ ਗਏ।

ਨੀਂਦ ਚੋਂ ਜਾਗਿਆ ਆਬਕਾਰੀ ਵਿਭਾਗ, ਹੁਣ ਗੁਰਦਾਸਪੁਰ ਚ ਫੜੀ ਗਈ ਨਜਾਇਜ਼ ਸ਼ਰਾਬ

ਫੜੀ ਗਈ ਲਾਹੁਣ ਦੇ ਨਾਲ ਮੁਲਾਜ਼ਮ

Follow Us On

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਗੁਰਦਾਸਪੁਰ ਦਾ ਆਬਕਾਰੀ ਵਿਭਾਗ ਆਪਣੀ ਨੀਂਦ ਤੋਂ ਜਾਗ ਗਿਆ ਹੈ। ਸ਼ਨੀਵਾਰ ਰਾਤ ਨੂੰ ਆਬਕਾਰੀ ਵਿਭਾਗ ਨੇ ਪੁਲਸ ਨਾਲ ਮਿਲ ਕੇ ਬਿਆਸ ਦਰਿਆ ਦੇ ਕੰਢੇ ਸਥਿਤ ਪਿੰਡ ਮੋਚਪੁਰ ਅਤੇ ਬੁੱਢਾ ਬੱਲ ‘ਚ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਮੌਕੇ ਤੋਂ ਵੱਡੀ ਮਾਤਰਾ ‘ਚ ਲਾਹਣ, ਪਲਾਸਟਿਕ ਦੇ ਡੱਬੇ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਤਸਕਰ ਫਰਾਰ ਹੋ ਗਏ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਕਾਰਵਾਈ ਸਹਾਇਕ ਕਮਿਸ਼ਨਰ ਗੁਰਦਾਸਪੁਰ ਹਨੂਵੰਤ ਸਿੰਘ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਕੀਤੀ ਗਈ। ਇਸ ਕਾਰਵਾਈ ਦੌਰਾਨ ਡੀਐਸਪੀ ਰਾਜਬੀਰ ਸਿੰਘ ਅਤੇ ਥਾਣਾ ਭੈਣੀ ਮੀਆਂ ਖਾਂ ਦੀ ਐਸਐਚਓ ਸੁਮਨਪ੍ਰੀਤ ਕੌਰ ਵੀ ਮੌਜੂਦ ਸਨ। ਸਹਾਇਕ ਕਮਿਸ਼ਨਰ ਹਨੂਵੰਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਕਾਰਨ ਬਦਨਾਮ ਹੋ ਚੁੱਕੇ ਪਿੰਡ ਮੋਚਪੁਰ ਦੇ ਨਾਲ-ਨਾਲ ਬੁੱਢਾ ਬੱਲ ਨੇੜੇ ਨਦੀ ਦੇ ਕਿਨਾਰੇ ਛਾਪੇਮਾਰੀ ਕੀਤੀ ਗਈ।

ਛਾਪੇਮਾਰੀ ਦੌਰਾਨ ਪਲਾਸਟਿਕ ਦੇ ਦਸ ਡੱਬਿਆਂ ਵਿੱਚੋਂ 70 ਤਰਪਾਲਾਂ, ਕਰੀਬ 62 ਹਜ਼ਾਰ ਲੀਟਰ ਸ਼ਰਾਬ ਅਤੇ 30 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਰਾਮਦ ਹੋਈ ਸ਼ਰਾਬ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਅਣਪਛਾਤੇ ਤਸਕਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਸ ਖੇਤਰ ਵਿੱਚ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਤਸਕਰ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Exit mobile version