Addiction is Dangerous: ਬਰਨਾਲਾ ‘ਚ ਨਸ਼ੇ ਨੇ ਲਈ ਇੱਕ ਹੋਰ ਸਖਸ਼ ਦੀ ਜਾਨ, ਦੋ ‘ਤੇ ਲੱਗੇ ਓਵਰਡੋਜ ਦੇਣ ਦੇ ਇਲਜ਼ਾਮ
ਪੰਜਾਬ ਸਰਕਾਰ ਦੇ ਲੱਖ ਯਤਨਾਂ ਦੇ ਬਾਵਜੂਦ ਵੀ ਸੂਬੇ ਚੋਂ ਨਸ਼ਾ ਖਤਮ ਨਹੀਂ ਹੋ ਰਿਹਾ ਤੇ ਹੁਣ ਖਬਰ ਬਰਨਾਲਾ ਤੋਂ ਸਾਹਮਣੇ ਆਈ ਹੈ ਜਿੱਥੇ ਦੋ ਲੋਕਾਂ ਦੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਇੱਕ ਸਖਸ਼ ਨੂੰ ਓਵਰਡੋਜ ਦੇ ਕੇ ਉਸਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਪੁਲਿਸ ਨੇ ਦੋ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਇੱਕ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਦੂਜਾ ਹਾਲੇ ਫਰਾਰ ਹੈ।
ਪੰਜਾਬ ਨਿਊਜ। ਪੰਜਾਬ ਦੇ ਬਰਨਾਲਾ ਸ਼ਹਿਰ ‘ਚ ਚਿੱਟੇ ਦੀ ਓਵਰਡੋਜ਼ ਦੇ ਕੇ ਇਕ ਵਿਅਕਤੀ ਦੀ ਹੱਤਿਆ ਕਰਨ ਦੇ ਦੋਸ਼ ‘ਚ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਹ ਪਰਚਾ ਬਰਨਾਲਾ ਜ਼ਿਲ੍ਹੇ ਦੇ ਥਾਣਾ ਰੁੜਕੇ ਕਲਾਂ ਵਿੱਚ ਦਰਜ ਕੀਤਾ ਗਿਆ ਹੈ। ਪੰਜਾਬ ਸਰਕਾਰ (Punjab Govt) ਦੇ ਨਸ਼ਾ ਖਤਮ ਕਰਨ ਦੇ ਸਾਰੇ ਦਾਅਵੇ ਖੋਖਲੇ ਹੋ ਰਹੇ ਨੇ।
ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁਲਦੀਪ ਕੌਰ ਵਾਸੀ ਪਿੰਡ ਤਾਜੋਕੇ ਦੀ ਸ਼ਿਕਾਇਤ ਤੇ ਨਰਾਤਾ ਰਾਮ ਵਾਸੀ ਪਿੰਡ ਤਾਜੋਕੇ ਅਤੇ ਕਾਲਾ ਸਿੰਘ ਵਾਸੀ ਪਿੰਡ ਬੱਲੋਕੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।


