ਸੰਕੇਤਕ ਤਸਵੀਰ
ਗੁਰਦਾਸਪੁਰ ਨਿਊਜ। ਇੱਥੋਂ ਇੱਕ ਖੌਫਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ
ਪੰਜਾਬ ਪੁਲਿਸ (Punjab Police) ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੇ ਸਭ ਤੋਂ ਪਹਿਲਾਂ ਘਰ ਵਿੱਚ ਮੌਜੂਦ ਪੁੱਤਰ, ਪਤਨੀ ਅਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਖੌਫਨਾਕ ਘਟਨਾ ਨੇ ਪੀੜਤ ਪਰਿਵਾਰਾਂ ਵਿੱਚ ਹੀ ਨਹੀਂ ਬਲਕਿ ਪੰਜਾਬ ਪੁਲਿਸ ਵਿੱਚ ਵੀ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਘਟਨਾ ਪਿੱਛੇ ਇਕ ਔਰਤ ਦਾ ਨਾਂ ਸਾਹਮਣੇ ਆ ਰਿਹਾ ਹੈ। ਜਿਸ ਨੂੰ ਸਹਾਇਕ ਸਬ-ਇੰਸਪੈਕਟਰ ਅਗਵਾ ਕਰਕੇ ਫ਼ਰਾਰ ਹੋ ਗਿਆ ਸੀ। ਪੁਲਿਸ ਏਐਸਆਈ ਨੂੰ ਹਿਰਾਸਤ ‘ਚ ਲੈ ਕੇ ਔਰਤ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ। ਇਸ ਖੂਨੀ ਕਾਂਡ ਨੂੰ ਅੰਜਾਮ ਦੇਣ ਵਾਲੇ ਸਹਾਇਕ ਸਬ-ਇੰਸਪੈਕਟਰ ਦਾ ਨਾਂ ਭੁਪਿੰਦਰ ਸਿੰਘ ਸੀ।
ਪਤਨੀ, ਪੁੱਤਰ ਅਤੇ ਪਾਲਤੂ ਕੁੱਤੇ ਨੂੰ ਮਾਰੀ ਗੋਲੀ
ਉਸ ਨੇ ਪਹਿਲਾਂ 40 ਸਾਲਾ ਪਤਨੀ ਬਲਜੀਤ ਕੌਰ ਅਤੇ 19 ਸਾਲਾ ਪੁੱਤਰ ਬਲਪ੍ਰੀਤ ਸਿੰਘ ਨੂੰ ਗੋਲੀ ਮਾਰ ਕੇ ਕਤਲ ਕੀਤਾ। ਇਸ ਤੋਂ ਬਾਅਦ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ ਗਈ। ਉਸ ਤੋਂ ਬਾਅਦ ਤਿੰਨ ਕਤਲਾਂ ਦੇ ਦੋਸ਼ੀ ਏਐਸਆਈ ਨੇ ਸਿਰ ‘ਤੇ ਖੂਨ ਸਵਾਰ ਕਰ ਖੁਦ ਨੂੰ ਵੀ ਗੋਲੀ ਮਾਰ ਲਈ। ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ