ਵੱਡੇ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼, ਪਾਕਿ-ਕੈਨੇਡਾ ਹਨ ਲਿੰਕ, ਪੰਜਾਬ ਪੁਲਿਸ ਦਾ ਬੀਐਸਐਫ-ਰਾਜਸਥਾਨ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ
Drug Racket Bust by Punjab Police: ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਚਲਾ ਰਹੀ ਹੈ। ਯੁੱਧ ਨਸ਼ਿਆਂ ਵਿਰੁੱਧ ਨਾਂ ਦੀ ਇਸ ਮੁੰਹਿਮ ਦੌਰਾਨ ਲਗਾਤਾਰ ਵੱਡੀਆਂ ਮੱਛੀਆਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਪੁਲਿਸ ਰੋਜ਼ਾਨਾ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰ ਰਹੀ ਹੈ। ਕਈ ਨਸ਼ਾ ਤਸਕਰਾਂ ਦੇ ਘਰਾਂ ਤੇ ਤਾਂ ਬੁਲਡੋਜ਼ਰ ਵੀ ਚਲਾਏ ਗਏ ਹਨ।

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਇੱਕ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ 60.302 ਕਿਲੋਗ੍ਰਾਮ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ ਹੈ।
ਇਹ ਡਰੱਗ ਸਿੰਡੀਕੇਟ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਦੁਆਰਾ ਚਲਾਇਆ ਜਾ ਰਿਹਾ ਸੀ, ਜਦੋਂ ਕਿ ਇਸਦਾ ਵਿਦੇਸ਼ੀ ਨੈੱਟਵਰਕ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਾਲਰ ਦੁਆਰਾ ਸੰਭਾਲਿਆ ਜਾ ਰਿਹਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਂਚ ਅਜੇ ਵੀ ਜਾਰੀ ਹੈ, ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ।
In a massive crackdown, #Amritsar Commissionerate Police, with the support of #BSF and #Rajasthan Police, dismantles a major international drug cartel operated by #Pak-based smuggler Tanveer Shah and #Canada based handler Joban Kaler and recovers a huge consignment of 60.302 Kg pic.twitter.com/KRCItxlxx0
— DGP Punjab Police (@DGPPunjabPolice) June 30, 2025
ਇਹ ਵੀ ਪੜ੍ਹੋ
ਦੇਸ਼ ਭਰ ਤੋਂ 9 ਮੁੱਖ ਮੁਲਜ਼ਮ ਗ੍ਰਿਫ਼ਤਾਰ
ਇਸ ਨੈੱਟਵਰਕ ਨਾਲ ਜੁੜੇ 9 ਮੁੱਖ ਆਪਰੇਟਿਵ ਅਤੇ ਹਵਾਲਾ ਨੈੱਟਵਰਕ ਨਾਲ ਜੁੜੇ ਏਜੰਟਾਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਾਰੇ ਮੁਲਜ਼ਮ ਨਸ਼ਾ ਤਸਕਰੀ, ਵੰਡ ਅਤੇ ਹਵਾਲਾ ਰਾਹੀਂ ਫੰਡਿੰਗ ਵਿੱਚ ਸ਼ਾਮਲ ਸਨ।
ਪੰਜਾਬ ਨੂੰ ਨਾਰਕੋ-ਅੱਤਵਾਦ ਤੋਂ ਮੁਕਤ ਕਰਨ ਦਾ ਸੰਕਲਪ
ਡੀਜੀਪੀ ਪੰਜਾਬ ਨੇ ਟਵੀਟ ਕੀਤਾ ਹੈ ਕਿ ਉਹ ਪੰਜਾਬ ਨੂੰ ਨਾਰਕੋ-ਟੈਰਰਿਜ਼ਮ ਤੋਂ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਪੁਲਿਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅਜਿਹੇ ਅੰਤਰਰਾਸ਼ਟਰੀ ਨੈੱਟਵਰਕਾਂ ਨੂੰ ਜੜ੍ਹੋਂ ਪੁੱਟਣ ਲਈ ਸਾਰੀਆਂ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ।