ਜੱਗੂ ਭਗਵਾਨਪੁਰੀਆ ਦੀ ਮਾਂ ਦਾ ਨਹੀਂ ਕੀਤਾ ਸਸਕਾਰ, ਪਰਿਵਾਰ ਨੇ ਮ੍ਰਿਤਕ ਦੇਹ ਬਾਈਪਾਸ ‘ਤੇ ਰੱਖ ਕੇ ਲਗਾਇਆ ਧਰਨਾ
ਜੱਗੂ ਭਗਵਾਨਪੁਰੀਆ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਕੁਝ ਲੋਕਾਂ 'ਤੇ ਇਲਜ਼ਾਮ ਵੀ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਨਸਾਫ਼ ਲਈ ਅੱਜ ਮਜ਼ਬੂਰਨ ਸੜਕਾਂ 'ਤੇ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਜੱਦ ਤੱਕ ਬਟਾਲਾ ਪੁਲਿਸ ਉਨ੍ਹਾਂ ਨੂੰ ਇਨਸਾਫ ਨਹੀਂ ਦਿੰਦੀ। ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਪੁਲਿਸ ਖ਼ਿਲਾਫ ਧਰਨਾ ਜਾਰੀ ਰਹੇਗਾ।

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ ਮ੍ਰਿਤਕ ਦੇਹਾਂ ਨੂੰ ਬਟਾਲਾ ਬਾਈਪਾਸ ਨੇੜੇ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਮ੍ਰਿਤਕਾ ਹਰਜੀਤ ਕੌਰ ਅਤੇ ਮ੍ਰਿਤਕ ਕਰਨਵੀਰ ਸਿੰਘ ਦੀਆਂ ਲਾਸ਼ਾਂ ਦਾ ਅੰਤਿਮ ਸਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ। ਪਰਿਵਾਰ ਦਾ ਕਹਿਣਾ ਹੈ ਕਿ ਇਸ ਵਾਰਦਾਤ ਹੋਏ ਤਿੰਨ ਦਿਨ ਬੀਤ ਚੁੱਕੇ ਹਨ। ਹਾਲੇ ਤੱਕ ਪੁਲਿਸ ਨੇ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਹੈ।
ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ
ਜੱਗੂ ਭਗਵਾਨਪੁਰੀਆ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਕੁਝ ਲੋਕਾਂ ‘ਤੇ ਇਲਜ਼ਾਮ ਵੀ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਨਸਾਫ਼ ਲਈ ਅੱਜ ਮਜ਼ਬੂਰਨ ਸੜਕਾਂ ‘ਤੇ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਜੱਦ ਤੱਕ ਬਟਾਲਾ ਪੁਲਿਸ ਉਨ੍ਹਾਂ ਨੂੰ ਇਨਸਾਫ ਨਹੀਂ ਦਿੰਦੀ। ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਪੁਲਿਸ ਖ਼ਿਲਾਫ ਧਰਨਾ ਜਾਰੀ ਰਹੇਗਾ।
ਪੁਲਿਸ ਦੇ ਭਰੋਸੇ ਤੋਂ ਬਾਅਦ ਖਤਮ ਹੋਇਆ ਧਰਨਾ
ਇਸ ਮਾਮਲੇ ਨੂੰ ਲੈ ਕੇ ਡੀ ਐਸ ਪੀ ਬਟਾਲਾ ਸਿਟੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਲੈ ਕੇ ਕਤਲ ਦਾ ਮਾਮਲਾ ਦਰਜ ਕੀਤਾ ਜਾ ਚੁੱਕ ਹੈ। ਹੁਣ ਇਸ ਪਰਿਵਾਰ ਵੱਲੋਂ ਕੁਝ ਲੋਕਾਂ ਖ਼ਿਲਾਫ਼ ਇਲਜ਼ਾਮ ਲਗਾਏ ਗਏ ਹਨ। ਜਿਸ ਦੀ ਸ਼ਿਕਾਇਤ ਮ੍ਰਿਤਕ ਹਰਜੀਤ ਕੌਰ ਦੀ ਭੈਣ ਵੱਲੋਂ ਦਿੱਤੀ ਗਈ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ
ਐਤਵਾਰ ਨੂੰ ਹੋਵੇਗਾ ਅੰਤਿਮ ਸਸਕਾਰ
ਉਨ੍ਹਾਂ ਨੇ ਦੱਸਿਆ ਕਿ ਕਰੀਬ ਪੰਜ ਘੰਟੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਅਸ਼ਵਾਸਨ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਹਫਤਿਆਂ ਦੇ ਅੰਦਰ ਬਣਦੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੇ ਪੁਲਿਸ ਨੂੰ ਕੁਝ ਨਾਮ ਦਿੱਤੇ ਹਨ। ਪੁਲਿਸ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ।
ਪੁਲਿਸ ਨੇ ਕਿਹਾ ਕਿ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਸਰੁੱਖਿਆ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਾ ਹੋਵੇ। ਜਿਸ ਤੋਂ ਬਾਅਦ ਪਰਿਵਾਰ ਨੇ ਧਰਨਾ ਖਤਮ ਕਰ ਦਿੱਤਾ। ਭਲਕੇ ਯਾਨੀ ਐਤਵਾਰ ਨੂੰ ਮ੍ਰਿਤਕ ਦੇਹਾਂ ਦਾ ਪਿੰਡ ਵਿੱਚ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।