ਜਗਰਾਓਂ 'ਚ ਨਜਾਇਜ਼ ਹਥਿਆਰਾਂ ਸਮੇਤ ਦੋ ਗ੍ਰਿਫ਼ਤਾਰ, ਪੁਲਿਸ ਨੂੰ ਮਿਲੀ ਸੀ ਗੁਪਤ ਸੂਚਨਾ | jagraon ludhiana poilce arrested two criminals with illegal weapons Punjabi news - TV9 Punjabi

ਜਗਰਾਓਂ ‘ਚ ਨਜਾਇਜ਼ ਹਥਿਆਰਾਂ ਸਮੇਤ ਦੋ ਗ੍ਰਿਫ਼ਤਾਰ, ਪੁਲਿਸ ਨੂੰ ਮਿਲੀ ਸੀ ਗੁਪਤ ਸੂਚਨਾ

Updated On: 

11 Sep 2024 18:28 PM

ਮੁਲਜ਼ਮਾਂ ਦੀ ਪਹਿਚਾਨ ਸੰਦੀਪ ਸਿੰਘ ਸਿੱਪੀ ਵਾਸੀ ਪਿੰਡ ਤਲਵੰਡੀ ਨੌ ਆਬਾਦ ਦਾਖਾ ਤੇ ਗੁਰਪ੍ਰੀਤ ਸਿੰਘ ਉਰਫ਼ ਨਿੱਕਾ ਵਾਸੀ ਪਿੰਡ ਛੱਜਾ-ਵਾਲ ਦੇ ਰੁੱਪ ਵਿੱਚ ਹੋਈ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੁਤਾਬਕ ਮੁਲਜ਼ਮ ਸੰਦੀਪ ਸਿੰਘ 'ਤੇ ਪਹਿਲੇ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ>

ਜਗਰਾਓਂ ਚ ਨਜਾਇਜ਼ ਹਥਿਆਰਾਂ ਸਮੇਤ ਦੋ ਗ੍ਰਿਫ਼ਤਾਰ, ਪੁਲਿਸ ਨੂੰ ਮਿਲੀ ਸੀ ਗੁਪਤ ਸੂਚਨਾ

ਸੰਕੇਤਕ ਤਸਵੀਰ

Follow Us On

ਜਗਰਾਓਂ ਲੁਧਿਆਣਾ ਦਿਹਾਤੀ ਪੁਲਿਸ ਨੇ ਨਜਾਇਜ਼ ਹਥਿਆਰ ਲੈ ਕੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮਾਂ ਨੂੰ ਅਲੱਗ-ਅਲੱਗ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਸਿਧਵਾਂ ਬੇਟ ਤੇ ਦੂਜੇ ਮੁਲਜ਼ਮ ‘ਤੇ ਥਾਣਾ ਸਦਰ ‘ਚ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਤੋਂ 315 ਬੋਰ ਤੇ ਦੋ ਕਾਰਤੂਸ ਤਾਂ ਦੂਜੇ ਮੁਲਜ਼ਮ ਤੋਂ 32 ਬੋਰ ਤੇ 2 ਕਾਰਤੂਸ ਬਰਾਮਦ ਕੀਤਾ ਹੈ।

ਮੁਲਜ਼ਮਾਂ ਦੀ ਪਹਿਚਾਨ ਸੰਦੀਪ ਸਿੰਘ ਸਿੱਪੀ ਵਾਸੀ ਪਿੰਡ ਤਲਵੰਡੀ ਨੌ ਆਬਾਦ ਦਾਖਾ ਤੇ ਗੁਰਪ੍ਰੀਤ ਸਿੰਘ ਉਰਫ਼ ਨਿੱਕਾ ਵਾਸੀ ਪਿੰਡ ਛੱਜਾ-ਵਾਲ ਦੇ ਰੁੱਪ ਵਿੱਚ ਹੋਈ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੁਤਾਬਕ ਮੁਲਜ਼ਮ ਸੰਦੀਪ ਸਿੰਘ ‘ਤੇ ਪਹਿਲੇ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ, ਜਦਕਿ ਦੂਜੇ ਮੁਲਜ਼ਮ ਦਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ। ਉੱਥੇ ਹੀ ਪੁਲਿਸ ਆਰੋਪੀ ਤੋਂ ਇਹ ਪਤਾ ਲਗਾਉਣ ‘ਚ ਲੱਗੀ ਹੈ ਕਿ ਮੁਲਜ਼ਮ ਨਜਾਇਜ਼ ਹਥਿਆਰ ਕਿੱਥੋਂ ਲੈ ਕੇ ਆਏ ਸਨ।

ਸੀਆਈਏ ਸਟਾਫ ‘ਚ ਤੈਨਾਤ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪਿੰਡ ਲੀਲਾ ਮੇਘ ‘ਚ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਸੰਦੀਪ ਸਿੰਘ ਕੋਲ ਨਜਾਇਜ਼ ਹਥਿਆਰ ਤੇ ਕਾਰਤੂਸ ਹਨ, ਜੋ ਲੀਲਾ ਮੇਘ ਸਿੰਘ ਪਿੰਡ ਤੋਂ ਜਨੇਤਾਪੁਰ ਜਾ ਰਿਹਾ ਹੈ। ਪੁਲਿਸ ਨੇ ਸੂਚਨਾ ਮਿਲਦੀ ਹੀ ਤੁਰੰਤ ਕਰਵਾਈ ਕਰਦੇ ਹੋਏ ਮੁਲਜ਼ਮ ਨੂੰ ਰਸਤੇ ‘ਚ ਫੜ ਲਿਆ। ਚੌਕੀਮਾਨ ਚੌਕੀ ਦੇ ਇੰਚਰਾਜ ਸੁੱਖਮੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੇ ਦੌਰਾਨ ਨਹਿਰ ਪੁੱਲ ਪਿੰਡ ਕੁਲਾਰ ਕੋਲ ਸੀ। ਇਸੇ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਨਿੱਕਾ ਕੋਲ ਨਜਾਇਜ਼ ਹਥਿਆਰ ਤੇ ਕਾਰਤੂਸ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਰਸਤੇ ਵਿੱਚ ਹੀ ਫੜ ਲਿਆ।

Exit mobile version