ਜੈਪਾਲ ਭੁੱਲਰ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਹੈਰੋਇਆ ਲਿਆ ਭਾਰਤ ‘ਚ ਕਰ ਰਿਹਾ ਸੀ ਨਸ਼ਾ ਤਸਕਰੀ – Punjabi News

ਜੈਪਾਲ ਭੁੱਲਰ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਹੈਰੋਇਆ ਲਿਆ ਭਾਰਤ ‘ਚ ਕਰ ਰਿਹਾ ਸੀ ਨਸ਼ਾ ਤਸਕਰੀ

Updated On: 

12 Apr 2024 13:26 PM

Jaipal Bhullar gang: ਪੁਲਿਸ ਨੂੰ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਰੈਕੇਟ ਚਲਾ ਰਿਹਾ ਸੀ। ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਇਨ੍ਹਾਂ ਲਿੰਕਾਂ ਦੀ ਜਾਂਚ ਕਰ ਰਹੀ ਹੈ।

ਜੈਪਾਲ ਭੁੱਲਰ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਹੈਰੋਇਆ ਲਿਆ ਭਾਰਤ ਚ ਕਰ ਰਿਹਾ ਸੀ ਨਸ਼ਾ ਤਸਕਰੀ
Follow Us On

ਜਲੰਧਰ ਪੁਲਿਸ ਨੇ ਪਾਕਿਸਤਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੈਪਾਲ ਭੁੱਲਰ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਪੁਲਿਸ ਨੂੰ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਰੈਕੇਟ ਚਲਾ ਰਿਹਾ ਸੀ।

ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਇਨ੍ਹਾਂ ਲਿੰਕਾਂ ਦੀ ਜਾਂਚ ਕਰ ਰਹੀ ਹੈ।

ਕੌਨ ਸੀ ਜੈਪਾਲ ਭੁੱਲਰ

ਗੈਂਗਸਟਰ ਜੈਪਾਲ ਭੁੱਲਰ ਇੱਕ ਪੁਲਿਸ ਮੁਲਾਜ਼ਮ ਦਾ ਪੁੱਤਰ ਸੀ ਅਤੇ ਫਿਰੋਜ਼ਪੁਰ ਦਾ ਰਹਿਣ ਵਾਲਾ ਸੀ। ਜੈਪਾਲ ਦੇ ਪਿਤਾ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਸਨ, ਹਾਲਾਂਕਿ ਉਹ ਸੇਵਾਮੁਕਤ ਹੋ ਚੁੱਕੇ ਸਨ। ਗੈਂਗਸਟਰ ਜੈਪਾਲ ਭੁੱਲਰ ‘ਤੇ 50 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ‘ਚ ਲੁੱਟ-ਖੋਹ, ਜਬਰਦਸਤੀ ਅਤੇ ਕਤਲ ਦੇ ਕਈ ਮਾਮਲੇ ਸ਼ਾਮਲ ਸਨ। ਗੈਂਗਸਟਰ ਜੈਪਾਲ ਭੁੱਲਰ ਅਕਸਰ ਪੰਜਾਬ ਤੋਂ ਬਾਹਰ ਦੇ ਇਲਾਕਿਆਂ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਗੈਂਗਸਟਰ ਜੈਪਾਲ ਭੁੱਲਰ ਦਾ ਨਾਂ ਉਸ ਸਮੇਂ ਸੁਰਖੀਆਂ ‘ਚ ਆਇਆ ਜਦੋਂ ਉਸ ਨੇ ਫਾਜ਼ਿਲਕਾ ‘ਚ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੈਪਾਲ ‘ਤੇ ਪੰਜਾਬ ਪੁਲਿਸ ਦੇ ਦੋ ਜਵਾਨਾਂ ਦੀ ਹੱਤਿਆ ਦਾ ਵੀ ਮੁਲਜ਼ਮ ਹੈ।

Exit mobile version