AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Police Raid: ਜਲਾਲਾਬਾਦ ਪੁਲਿਸ ਨੇ ਕੱਸਿਆ ਸ਼ਰਾਬ ਤਸਕਰਾਂ ‘ਤੇ ਸ਼ਿਕੰਜਾ, ਚਾਰ ਗ੍ਰਿਫਤਾਰ

Jalalabad Crime News: ਪੁਲਿਸ ਰੇਡ ਦੌਰਾਨ ਮਿਨੀ ਸ਼ਰਾਬ ਦੀ ਫੈਕਟਰੀ ਦਾ ਖੁਲਾਸਾ ਹੋਇਆ, ਜਿੱਥੇ ਇਕ ਹਜ਼ਾਰ ਲੀਟਰ ਲਾਹਣ ਦੇ ਨਾਲ 225 ਬੋਤਲਾਂ ਸ਼ਰਾਬ ਅਤੇ ਸ਼ਰਾਬ ਕੱਢਣ ਲਈ ਬਣਾਈ ਗਈ ਭੱਠੀ ਦਾ ਸਾਮਾਨ ਵੀ ਬਰਾਮਦ ਹੋਇਆ।

Police Raid: ਜਲਾਲਾਬਾਦ ਪੁਲਿਸ ਨੇ ਕੱਸਿਆ ਸ਼ਰਾਬ ਤਸਕਰਾਂ 'ਤੇ ਸ਼ਿਕੰਜਾ, ਚਾਰ ਗ੍ਰਿਫਤਾਰ
arvinder-taneja-fazilka
| Updated On: 14 Mar 2023 15:21 PM IST
Share
ਜਲਾਲਾਬਾਦ ਨਿਊਜ: ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (Jalalabad) ਵਿਖੇ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਕਾਮਯਾਬੀ ਲੱਗੀ, ਜਦੋਂ ਡੀਐੱਸਪੀ ਅਤੁਲ ਸੋਨੀ ਦੀ ਅਗਵਾਈ ਹੇਠ ਪਿੰਡ ਧੁਣਕੀਆਂ ਅਤੇ ਢਾਣੀ ਪ੍ਰੇਮ ਸਿੰਘ ਵਿਖੇ ਕੀਤੀ ਗਈ ਰੇਡ ਦੌਰਾਨ 3000 ਲੀਟਰ ਲਾਹਣ, 225 ਬੋਤਲਾਂ ਨਜਾਇਜ ਦੇਸੀ ਸ਼ਰਾਬ ਅਤੇ ਸ਼ਰਾਬ ਬਣਾਉਣ ਵਾਲੀ ਭੱਠੀ ਦਾ ਸਾਮਾਨ ਬਰਾਮਦ ਕੀਤਾ ਗਿਆ। ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਸੀ।

ਮੁਲਜਮਾਂ ਤੇ ਐਕਸਾਈਜ਼ ਐਕਟ ਤਹਿਤ ਮੁਕਦਮਾ ਦਰਜ

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਐਕਸਾਈਜ਼ ਐਕਟ ਤਹਿਤ ਮੁਕਦਮਾ ਨੰਬਰ 24 ਥਾਣਾ ਸਦਰ ਜਲਾਲਾਬਾਦ ਵਿੱਚ ਦਰਜ ਕੀਤਾ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਇੱਕ ਸ਼ਖ਼ਸ ਨੂੰ ਬਾਈਨੇਮ ਮੁਕੱਦਮੇ ਵਿਚ ਨਾਮਜ਼ਦ ਕੀਤਾ ਹਾਲਾਂਕਿ ਪੁਲਿਸ ਦੇ ਹੱਥ ਸ਼ਰਾਬ ਤਸਕਰ ਨਹੀਂ ਲੱਗਾ ਇਕ ਹੋਰ ਮਾਮਲੇ ਦੇ ਵਿੱਚ ਥਾਣਾ ਵੈਰੋਕਾ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਮਹਾਲਮ ਦੀ ਢਾਣੀ ਪ੍ਰੇਮ ਸਿੰਘ ਇੱਕ ਘਰ ਦੇ ਵਿੱਚ ਵੱਡੇ ਪੱਧਰ ਤੇ ਨਜਾਇਜ਼ ਸ਼ਰਾਬ ਦਾ ਧੰਦਾ ਕੀਤਾ ਜਾ ਰਿਹਾ ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਪਿੰਡ ਮਹਾਲਮ ਦੀ ਢਾਣੀ ਪ੍ਰੇਮ ਸਿੰਘ ਦੇ ਇਕ ਘਰ ਵਿਚ ਰੇਡ ਕੀਤੀ ਗਈ ਤਾਂ ਉਥੇ ਇੱਕ ਥਾਣਾ ਵੈਰੋਕਾ ਦੀ ਪੁਲਿਸ ਨੇ ਮੁਕਦਮਾ ਨੰਬਰ 31 ਅਕਸਾਈਜ ਐਕਟ ਦੇ ਤਹਿਤ 3 ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ।

ਰੇਡ ਦੀ ਸੂਚਨਾ ਮਿਲਣ ਦੇ ਫਰਾਰ ਹੋਏ ਮੁਲਜਮ

ਪੁਲਿਸ ਦਾ ਕਹਿਣਾ ਹੈ ਕਿ ਜਦੋਂ ਉਹ ਰੇਡ ਕਰਨ ਗਏ ਤਾਂ ਸ਼ਰਾਬ ਤਸਕਰ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ ਜਿਸ ਤੋਂ ਬਾਅਦ ਪੁਲਿਸ ਵੱਲੋਂ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿੱਚ ਤਾਲੇ ਤੋੜੇ ਗਏ ਤਾਂ ਅੰਦਰੋਂ 5 ਡਰਮਾਂ ਵਿਚ ਇਕ ਹਜ਼ਾਰ ਲੀਟਰ ਦੇ ਕਰੀਬ ਲਾਹਣ ਰੱਖੀ ਹੋਈ ਮਿਲੀ, ਜਿਸ ਨੂੰ ਪੁਲਿਸ ਨੇ ਮੌਕੇ ਤੇ ਹੀ ਨਸ਼ਟ ਕਰ ਦਿੱਤਾ। ਇਸ ਥਾਂ ਦੀ ਤਲਾਸ਼ੀ ਲੈਣ ਤੇ ਪੁਲਿਸ ਨੂੰ 225 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਦੀਆਂ ਵੀ ਬਰਾਮਦ ਹੋਈਆਂ ਅਤੇ ਇਸ ਸਭ ਨੂੰ ਤਿਆਰ ਕਰਨ ਵਾਸਤੇ ਭਠੀ ਦਾ ਸਮਾਨ ਵੀ ਬਰਾਮਦ ਹੋਇਆ । ਦੱਸ ਦੇਈਏ ਕਿ ਬੀਤੇ ਦਿਨ ਵੀ ਪੁਲਿਸ ਵੱਲੋਂ ਪਿੰਡ ਮਹਾਲਮ ਵਿੱਚ ਰੇਡ ਕੀਤੀ ਗਈ ਸੀ ਤਾਂ ਉਦੋਂ ਵੀ ਵੱਡੀ ਮਾਤਰਾ ਦੇ ਵਿਚ ਲਾਹਣ ਬਰਾਮਦ ਹੋਈ ਸੀ। ਸ਼ਰਾਬ ਤਸਕਰਾਂ ਦੇ ਖਿਲਾਫ ਪੁਲਿਸ ਦੇ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਸਭ ਦੇ ਬਾਵਜੂਦ ਸ਼ਰਾਬ ਦੀ ਤਸਕਰੀ ਵਿੱਚ ਲੱਗੇ ਤਸਕਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਫਿਲਹਾਲ ਇਸ ਮਾਮਲੇ ਦੇ ਵਿੱਚ ਡੀਐੱਸਪੀ ਅਤੁਲ ਸੋਨੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮੁਲਜਮ ਬਣਾਏ ਗਏ ਚਾਰ ਸ਼ਰਾਬ ਤਸਕਰਾਂ ਦੀ ਭਾਲ ਕੀਤੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...