ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਘਰ ‘ਤੇ ਪੈਟਰੋਲ ਬੰਬ ਨਾਲ ਅਟੈਕ, ਤਸਵੀਰਾਂ CCTV ਵਿੱਚ ਕੈਦ, ਅਣਪਛਾਤੇ ਮੁਲਜ਼ਮ ਫਰਾਰ

Adampur Petrol Bomb Attack: ਜਲੰਧਰ ਦੇ ਆਦਮਪੁਰ ਵਿੱਚ ਇੱਕ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਹੈ। CCTV ਫੁਟੇਜ ਵਿੱਚ ਤਿੰਨ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਉਂਦੇ ਹਨ ਅਤੇ ਬੰਬ ਸੁੱਟਦੇ ਸਾਫ ਦਿਖਾਈ ਦੇ ਰਹੇ ਹਨ। ਇਸ ਵਾਰਦਾਤ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਘਰ ਨੂੰ ਨੁਕਸਾਨ ਪਹੁੰਚਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਲੰਧਰ 'ਚ ਘਰ 'ਤੇ ਪੈਟਰੋਲ ਬੰਬ ਨਾਲ ਅਟੈਕ, ਤਸਵੀਰਾਂ CCTV ਵਿੱਚ ਕੈਦ, ਅਣਪਛਾਤੇ ਮੁਲਜ਼ਮ ਫਰਾਰ
Follow Us
davinder-kumar-jalandhar
| Updated On: 07 Jul 2025 11:03 AM IST

ਜਲੰਧਰ ਦੇ ਆਦਮਪੁਰ ਸ਼ਹਿਰ ਨੇੜੇ ਇੱਕ ਘਰ ‘ਤੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਪੈਟਰੋਲ ਬੰਬ ਸੁੱਟੇ ਅਤੇ ਘਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਆਦਮਪੁਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਵਾਪਰੀ। ਬੀਤੀ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਪੈਟਰੋਲ ਬੰਬ ਸੁੱਟੇ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਘਰ ਦੇ ਅੰਦਰ ਅਤੇ ਬਾਹਰ ਬਹੁਤ ਨੁਕਸਾਨ ਹੋਇਆ ਹੈ। ਆਦਮਪੁਰ ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ 12 ਵਜੇ ਦੇ ਕਰੀਬ ਵਾਪਰੀ। ਘਰ ਦੇ ਮਾਲਕ ਹੰਸਰਾਜ ਦੀ ਪਤਨੀ ਪਰਮਿੰਦਰ ਕੌਰ ਨੇ ਪੁਲਿਸ ਨੂੰ ਆਪਣੇ ਬਿਆਨ ਵਿੱਚ ਦੱਸਿਆ ਕਿ ਉਸ ਦਾ ਪੁੱਤਰ ਅਤੇ ਧੀ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਹ ਆਪਣੇ ਛੋਟੇ ਪੁੱਤਰ ਸੁਮਿਤ ਕੁਮਾਰ ਨਾਲ ਇਸ ਘਰ ਵਿੱਚ ਰਹਿੰਦੀ ਹੈ।

ਪਰਿਵਾਰ ਸਵੇਰੇ ਉੱਠਿਆ ਤਾਂ ਸੜਿਆ ਹੋਇਆ ਸੀ ਗੇਟ

ਹੰਸਰਾਜ ਦੇ ਮੁਤਾਬਕ ਜਦੋਂ ਪਰਿਵਾਰ ਸਵੇਰੇ ਉੱਠਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਅੰਦਰ ਕੱਚ ਦੇ ਟੁਕੜੇ ਖਿੰਡੇ ਹੋਏ ਸਨ ਅਤੇ ਮੁੱਖ ਗੇਟ ‘ਤੇ ਸੜਨ ਦੇ ਨਿਸ਼ਾਨ ਸਨ। ਮਾਮਲੇ ਦੀ ਸੂਚਨਾ ਤੁਰੰਤ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਜਾਂਚ ਲਈ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਗਿਆ।

ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਘਰ ‘ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਸੁੱਟ ਕੇ ਭੱਜ ਗਏ। ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਨੇ ਕਿਹਾ – ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜਲਦੀ ਹੀ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇਗੀ।

Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ...
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ...
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ...
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ...
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ...
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!...
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'...
Punjab ਵਿੱਚ Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ
Punjab ਵਿੱਚ  Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ...
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ...