ਜਲੰਧਰ ‘ਚ ਐਡਵੋਕੇਟ ਦਾ ਗੋਲੀ ਮਾਰ ਕੇ ਕਤਲ, ਮੁਲਜ਼ਮ ਗ੍ਰਿਫ਼ਤਾਰ
ਵਾਰਦਾਤ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ। ਪੁਲਿਸ ਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਘਰ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਵੱਲੋਂ ਫਿਲਹਾਲ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।

Jaladhar Advocate Death: ਜਲੰਧਰ ਦੇ ਬਸਤੀਯਾਦ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਐਡਵੋਕੇਟ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਵਜੋਂ ਹੋਈ ਹੈ। ਦਰਅਸਲ, ਦਿਲਬਾਗ ਨਗਰ ਐਕਸਟੈਂਸ਼ਨ ਵਿੱਚ, ਵਕੀਲ ਨੂੰ ਇੱਕ ਗੁਆਂਢੀ ਨੇ ਕਿਸੇ ਕੰਮ ਲਈ ਬੁਲਾਇਆ ਸੀ। ਜਿਸ ਤੋਂ ਬਾਅਦ ਵਕੀਲ ਉਸ ਦੇ ਕੋਲ ਗਿਆ ਅਤੇ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਪਤਾ ਲੱਗਾ ਕਿ ਪਰਮਿੰਦਰ ਸਿੰਘ ਢੀਂਗਰਾ ਦੀ ਮੌਤ ਹੋ ਗਈ ਹੈ।
ਵਾਰਦਾਤ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ। ਪੁਲਿਸ ਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਘਰ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਵੱਲੋਂ ਫਿਲਹਾਲ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਅਤੇ ਗੁਆਂਢੀਆਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਿੱਖ ਸੰਗਠਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਪ੍ਰਸ਼ਾਸਨ ਇਸ ਵੇਲੇ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਰਾਜ ਨਗਰ ਵਿੱਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ, ਤਾਂ ਅਸੀਂ ਦੇਖਿਆ ਕਿ ਐਡਵੋਕੇਟ ਪਰਮਿੰਦਰ ਸਿੰਘ ਨੂੰ 2 ਐਮਐਮ ਪਿਸਤੌਲ ਨਾਲ ਗੋਲੀਆਂ ਲੱਗੀਆਂ ਸਨ। ਗੋਲੀ ਲੱਗਣ ਤੋਂ ਬਾਅਦ, ਪਰਮਿੰਦਰ ਪੌੜੀਆਂ ਤੋਂ ਹੇਠਾਂ ਡਿੱਗ ਪਏ ਤੇ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਸਿਰ ‘ਚ ਗੰਭੀਰ ਸੱਟ ਲੱਗਣ ਕਾਰਨ ਹੋਈ ਹੋ ਸਕਦੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਸਲ ਤੱਥ ਸਾਹਮਣੇ ਆਉਣਗੇ। ਪੁਲਿਸ ਨੇ ਪਰਮਿੰਦਰ ਕੌਰ, ਉਨ੍ਹਾਂ ਦੇ ਪਤੀ ਅਤੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਬਾਰੀ ਦੇ ਕਾਰਨਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
ਦੂਸੇ ਪਾਸੇ ਮੌਕੇ ਤੇ ਮੌਜ਼ੂਦ ਵਿਅਕਤੀ ਨੇ ਇਲਜ਼ਾਮ ਲਗਾਏ ਹਨ ਕਿ ਪੁਲਿਸ ਮੌਕੇ ਤੇ ਪਹੁੰਚੇ ਕੇ ਜਾਂਚ ਕਰਦੀ ਰਹੀ ਹੈ, ਪਰ ਉਨ੍ਹਾਂ ਮੈਡੀਕਲ ਸਹੂਲਤ ਨਹੀਂ ਦਿੱਤੀ ਗਈ। ਇਸ ਕਾਰਨ ਪਰਮਿੰਦਰ ਸਿੰਘ ਦੀ ਮੌਤ ਹੋਈ ਹੈ। ਇਸ ਲਈ ਪੁਲਿਸ ਹਸਪਤਾਲ ਕਿਉਂ ਨਹੀਂ ਲੈ ਕੇ ਗਈ ਇਸ ਦੀ ਜਾਂਚ ਹੋਣੀ ਚਾਹੀਦੀ ਹੈ।