ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਬੱਚੇ ਦੀ ਮੌਤ, ਛਾਲ ਮਾਰਨ ਤੋਂ ਬਾਅਦ ਨਹੀਂ ਨਿਕਲਿਆ ਬਾਹਰ, CCTV ਕੈਮਰੇ ਵਿੱਚ ਕੈਦ ਹੋਈ ਘਟਨਾ

ਬੀਤੇ ਮੰਗਲਵਾਰ ਜਦੋਂ ਦੇਰ ਤੱਕ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਵਿਚ ਸਵੀਮਿੰਗ ਪੂਲ 'ਤੇ ਪਹੁੰਚ ਗਏ। ਜਦੋਂ ਪਰਿਵਾਰਕ ਮੈਂਬਰਾਂ ਨੇ ਪੂਲ ਵਿੱਚ ਭਾਲ ਕੀਤੀ ਤਾਂ ਬੱਚਾ ਬੇਹੋਸ਼ੀ ਦਾ ਹਾਲਤ ਪਾਇਆ ਗਿਆ। ਜਿਸ ਨੂੰ ਤੁਰੰਤ ਹਸਪਤਾਲ ਵਿਖੇ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸਵੀਮਿੰਗ ਪੂਲ 'ਚ ਡੁੱਬਣ ਕਾਰਨ ਬੱਚੇ ਦੀ ਮੌਤ, ਛਾਲ ਮਾਰਨ ਤੋਂ ਬਾਅਦ ਨਹੀਂ ਨਿਕਲਿਆ ਬਾਹਰ, CCTV ਕੈਮਰੇ ਵਿੱਚ ਕੈਦ ਹੋਈ ਘਟਨਾ
Follow Us
davinder-kumar-jalandhar
| Updated On: 29 May 2024 12:47 PM IST
ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਜਿੱਥੇ ਆਮ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ ਤਾਂ ਉੱਥੇ ਹੀ ਜਲੰਧਰ ‘ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ‘ਚ ਨਹਾਉਣ ਗਏ 13 ਸਾਲਾਂ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਮੰਗਲਵਾਰ ਜਦੋਂ ਦੇਰ ਤੱਕ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਵਿਚ ਸਵੀਮਿੰਗ ਪੂਲ ‘ਤੇ ਪਹੁੰਚ ਗਏ। ਜਦੋਂ ਉੱਥੇ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬੱਚਾ ਡੁੱਬ ਗਿਆ ਸੀ। ਬੱਚੇ ਦੇ ਪਿਤਾ ਭੀਮ ਬਹਾਦਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਉਹ ਜਲੰਧਰ ਦੀ ਦਾਨਿਸ਼ਮੰਦਾ ਕਲੋਨੀ ਵਿੱਚ ਰਹਿੰਦਾ ਹੈ। ਉਹਨਾਂ ਦਾ ਪੁੱਤਰ ਮਾਧਵ (13) ਮੰਗਲਵਾਰ ਸ਼ਾਮ ਚਾਰ ਦੋਸਤਾਂ ਨਾਲ ਸਨ ਸਿਟੀ ਕਲੋਨੀ ਸਥਿਤ ਇੱਕ ਨਿੱਜੀ ਸਵੀਮਿੰਗ ਪੂਲ ‘ਚ ਨਹਾਉਣ ਗਿਆ ਸੀ। ਜਦੋਂ ਰਾਤ 9 ਵਜੇ ਤੱਕ ਮਾਧਵ ਘਰ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ। ਮਾਧਵ ਦੇ ਦੋਸਤਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਸਾਰੇ ਇਕੱਠੇ ਪੂਲ ‘ਤੇ ਗਏ ਸਨ। ਇਸ ਤੋਂ ਬਾਅਦ ਪਰਿਵਾਰ ਵਾਲੇ ਉਸ ਦੀ ਭਾਲ ਵਿਚ ਸਵੀਮਿੰਗ ਪੂਲ ‘ਤੇ ਪਹੁੰਚੇ। ਸ਼ੱਕ ਪੈਣ ‘ਤੇ ਪਰਿਵਾਰਕ ਮੈਂਬਰਾਂ ਨੇ ਪੂਲ ‘ਚ ਲੱਗੇ CCTV ਕੈਮਰੇ ਚੈੱਕ ਕੀਤੇ।

CCTV ‘ਚ ਕੈਦ ਹੋਈ ਘਟਨਾ

CCTV ਕੈਮਰਿਆਂ ਦੀਆਂ ਤਸਵੀਰਾਂ ਅਨੁਸਾਰ ਮਾਧਵ ਨੇ ਸ਼ਾਮ 6 ਵਜਕੇ 7 ਮਿੰਟ ਵਜੇ ਸਵੀਮਿੰਗ ਪੂਲ ਵਿੱਚ ਆਖਰੀ ਛਾਲ ਮਾਰੀ ਸੀ। ਇਸ ਤੋਂ ਬਾਅਦ ਮਾਧਵ ਬਾਹਰ ਨਹੀਂ ਆਇਆ। ਜਦੋਂ ਪਰਿਵਾਰਕ ਮੈਂਬਰਾਂ ਨੇ ਪੂਲ ਵਿੱਚ ਭਾਲ ਕੀਤੀ ਤਾਂ ਬੱਚਾ ਬੇਹੋਸ਼ੀ ਦਾ ਹਾਲਤ ਪਾਇਆ ਗਿਆ। ਜਿਸ ਨੂੰ ਤੁਰੰਤ ਹਸਪਤਾਲ ਵਿਖੇ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੇ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਂਬੜਾ ਦੇ ਪੁਲੀਸ ਮੁਲਾਜ਼ਮ ਨਾਲ ਮੌਕੇ ਤੇ ਪੁੱਜੇ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ‘ਚ ਰਖਵਾ ਦਿੱਤਾ ਹੈ। ਦੂਜੇ ਪਾਸੇ ਸਵੀਮਿੰਗ ਪੂਲ ਦੇ ਮਾਲਕ ਬਲਜੀਤ ਸਿੰਘ ਉਰਫ ਲੱਡੂ ਨੇ ਦੱਸਿਆ ਕਿ ਉਹ ਖੁਦ ਤੈਰਾਕੀ ਜਾਣਦਾ ਹੈ। ਉਨ੍ਹਾਂ ਨੇ ਕੋਚ ਵੀ ਰੱਖੇ ਹੋਏ ਹਨ। ਪੁਲ ਨੂੰ 6 ਵਜੇ ਬੰਦ ਕਰ ਦਿੱਤਾ ਗਿਆ ਸੀ। 6 ਵਜ ਕੇ 7 ਮਿੰਟ ਤੇ ਬੱਚੇ ਨੇ ਛਾਲ ਮਾਰੀ। ਇਸ ਤੋਂ ਪਹਿਲਾਂ ਉਸ ਨੂੰ ਕਈ ਵਾਰ ਬਾਹਰ ਆਉਣ ਲਈ ਕਿਹਾ ਗਿਆ ਸੀ।

ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ......
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO...