ਕਾਂਗਰਸੀ ਵਿਧਾਇਕ ਦੇ ਭਤੀਜੇ ਦਾ ਕਤਲ, ਜਲੰਧਰ ‘ਚ ਝਗੜੇ ਤੋਂ ਬਾਅਦ 8 ਹਮਲਾਵਰਾਂ ਨੇ ਕੀਤੀ ਸੀ ਬੁਰੀ ਤਰ੍ਹਾਂ ਕੁੱਟਮਾਰ

Updated On: 

18 Dec 2024 12:20 PM

Sukhwinder Singh Kotli Nephew Murder: ਸੁਖਵਿੰਦਰ ਸਿੰਘ ਕੋਟਲੀ ਨੇ ਕਾਨੂੰਨ ਵਿਵਸਥਾ ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਅਤੇ ਆਦਮਪੁਰ ਵਿੱਚ ਅਮਨ-ਕਾਨੂੰਨ ਦੀ ਹਾਲਤ ਕੀ ਹੈ। ਭਤੀਜੇ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਗੁੰਡਾਗਰਦੀ ਕਿੱਥੋਂ ਤੱਕ ਫੈਲ ਚੁੱਕੀ ਹੈ, ਇਹ ਦੱਸਣਾ ਸੰਭਵ ਨਹੀਂ ਹੈ।

ਕਾਂਗਰਸੀ ਵਿਧਾਇਕ ਦੇ ਭਤੀਜੇ ਦਾ ਕਤਲ, ਜਲੰਧਰ ਚ ਝਗੜੇ ਤੋਂ ਬਾਅਦ 8 ਹਮਲਾਵਰਾਂ ਨੇ ਕੀਤੀ ਸੀ ਬੁਰੀ ਤਰ੍ਹਾਂ ਕੁੱਟਮਾਰ

ਜਖ਼ਮੀਆਂ ਨੂੰ ਮਿਲਦੇ ਹੋਏ ਕਾਂਗਰਸੀ ਵਿਧਾਇਕ

Follow Us On

ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ।

ਜਾਣਕਾਰੀ ਅਨੁਸਾਰ ਕੋਟਲੀ ਦੇ ਭਤੀਜੇ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ। ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਤੀਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿੱਚ ਵਿਧਾਇਕ ਦੇ ਭਤੀਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਦੋ ਜ਼ਖ਼ਮੀ ਹੋ ਗਏ। ਦੇਹਾਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਘ

ਘਟਨਾ ਤੋਂ ਬਾਅਦ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ- ਦੇਰ ਰਾਤ ਮਾਮੂਲੀ ਲੜਾਈ ਤੋਂ ਬਾਅਦ ਬਿਆਸ ਪਿੰਡ ਦੇ ਰਹਿਣ ਵਾਲੇ ਮੇਰੇ ਭਤੀਜੇ ਸੰਨੀ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਦੋ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਹਨਾਂ ਨੇ ਕਾਨੂੰਨ ਵਿਵਸਥਾ ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਅਤੇ ਆਦਮਪੁਰ ਵਿੱਚ ਅਮਨ-ਕਾਨੂੰਨ ਦੀ ਹਾਲਤ ਕੀ ਹੈ। ਭਤੀਜੇ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਗੁੰਡਾਗਰਦੀ ਕਿੱਥੋਂ ਤੱਕ ਫੈਲ ਚੁੱਕੀ ਹੈ, ਇਹ ਦੱਸਣਾ ਸੰਭਵ ਨਹੀਂ ਹੈ।

ਮੁਲਜ਼ਮਾਂ ਨੂੰ ਜਲਦੀ ਕੀਤਾ ਜਾਵੇ ਕਾਬੂ- ਕੋਟਲੀ

ਵਿਧਾਇਕ ਕੋਟਲੀ ਨੇ ਕਿਹਾ- ਮੈਂ ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਬੇਨਤੀ ਕਰਦਾ ਹਾਂ ਕਿ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸ ਘਟਨਾ ਵਿੱਚ ਕੁੱਲ 8 ਮੁਲਜ਼ਮ ਸ਼ਾਮਲ ਸਨ। ਵਿਧਾਇਕ ਨੇ ਕਿਹਾ- ਪੁਲਿਸ ਨੂੰ ਮਾਮਲੇ ਵਿੱਚ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਤਾਂ ਜੋ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਇਨਸਾਫ ਮਿਲ ਸਕੇ। ਇਹ ਸਾਰੀਆਂ ਘਟਨਾਵਾਂ ਰਸਤੇ ਵਿੱਚ ਹੀ ਵਾਪਰੀਆਂ ਹਨ। ਜੋ ਦਸ ਰਹੀਆਂ ਨੇ ਕਾਨੂੰਨ ਵਿਵਸਥਾ ਦੀ ਕੀ ਹਾਲਾਤ ਹੈ।

ਇਸ ਕਤਲ ਦੀ ਘਟਨਾ ਤੋਂ ਬਾਅਦ ਮੁੜ ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋ ਰਹੇ ਹਨ। ਬੇਸ਼ੱਕ ਪੰਜਾਬ ਸਰਕਾਰ ਨੇ ਗੰਨ ਕਲਚਰ ‘ਤੇ ਰੋਕ ਲਗਾ ਦਿੱਤੀ ਹੈ ਅਤੇ ਕਈ ਲਾਇਸੈਂਸ ਧਾਰਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ… ਪਰ ਇਸ ਦੇ ਬਾਵਜੂਦ , ਗੁੰਡੇ ਅਨਸਰਾਂ ਵੱਲੋਂ ਲਗਾਤਾਰ ਕਤਲ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਪੁਲਿਸ ਨੇ 3 ਮੁਲਜ਼ਮ ਕੀਤੇ ਕਾਬੂ

ਪੁਲਿਸ ਨੇ ਦਾਅਵਾ ਕੀਤਾ ਗਿਆ ਹੈ ਕਿ ਸੰਨੀ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਇਸ ਮਾਮਲੇ ‘ਚ 3 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੀ ਕਾਰ ਵੀ ਬਰਾਮਦ ਕਰ ਲਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ।

Exit mobile version