ਜਲੰਧਰ 'ਚ ਹਥਿਆਰਾਂ ਦੇ ਦੋ ਸਪਲਾਇਰ ਗ੍ਰਿਫਤਾਰ: ਕਾਊਂਟਰ ਇੰਟੈਲੀਜੈਂਸ ਵੱਲੋਂ ਕਾਰਵਾਈ, 6 ਪਿਸਤੌਲ-7 ਮੈਗਜ਼ੀਨ ਬਰਾਮਦ | Jalandhar Counter Intelligence arrested 2 arms suppliers Know in Punjabi Punjabi news - TV9 Punjabi

ਜਲੰਧਰ ‘ਚ ਹਥਿਆਰਾਂ ਦੇ ਦੋ ਸਪਲਾਇਰ ਗ੍ਰਿਫਤਾਰ: ਕਾਊਂਟਰ ਇੰਟੈਲੀਜੈਂਸ ਵੱਲੋਂ ਕਾਰਵਾਈ, 6 ਪਿਸਤੌਲ-7 ਮੈਗਜ਼ੀਨ ਬਰਾਮਦ

Published: 

09 May 2024 18:53 PM

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ। ਇਸ ਕਾਰਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਸ਼ਾਮਲ ਸੀ। ਡੀਜੀਪੀ ਗੌਰਵ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਨੈੱਟਵਰਕ ਬੀਤੇ 5 ਮਹੀਨਿਆਂ ਤੋਂ ਚੱਲ ਰਿਹਾ ਸੀ।

ਜਲੰਧਰ ਚ ਹਥਿਆਰਾਂ ਦੇ ਦੋ ਸਪਲਾਇਰ ਗ੍ਰਿਫਤਾਰ: ਕਾਊਂਟਰ ਇੰਟੈਲੀਜੈਂਸ ਵੱਲੋਂ ਕਾਰਵਾਈ, 6 ਪਿਸਤੌਲ-7 ਮੈਗਜ਼ੀਨ ਬਰਾਮਦ
Follow Us On

ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਦੋ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਖ਼ੁਫ਼ੀਆ ਸੂਚਨਾ ਦੇ ਆਧਾਰ ਤੇ ਕੀਤੀ ਗਈ। ਮੁਲਜ਼ਮਾਂ ਕੋਲੋਂ 6 ਪਿਸਤੌਲਾਂ ਸਮੇਤ 7 ਮੈਗਜ਼ੀਨ ਅਤੇ ਪੁਲਿਸ ਵੱਲੋਂ ਕਈ ਕਾਰਤੂਸ ਬਰਾਮਦ ਹੋਏ ਹਨ। ਅੰਮ੍ਰਿਤਸਰ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਦੋਵਾਂ ਮੁਲਜ਼ਮਾਂ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ‘ਤੇ ਲੈ ਕੇ ਮਾਮਲੇ ਦੀ ਪੁੱਛਗਿੱਛ ਕੀਤੀ ਜਾਵੇਗੀ।

6 ਮਹੀਨਿਆਂ ‘ਚ ਵਿਕੀਆਂ 4 ਵੱਡੀਆਂ ਖੇਪਾਂ

ਇਸ ਮਾਮਲੇ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਇਸ ਕਾਰਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਸ਼ਾਮਲ ਸੀ। ਡੀਜੀਪੀ ਗੌਰਵ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਨੈੱਟਵਰਕ ਬੀਤੇ 5 ਮਹੀਨਿਆਂ ਤੋਂ ਚੱਲ ਰਿਹਾ ਸੀ। ਮੁਲਜ਼ਮਾਂ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।

ਕਿਹੜੇ ਗੈਂਗ ਨਾਲ ਸਬੰਧ ਹਨ ਮੁਲਜ਼ਮਾਂ

ਇਸ ਬਾਰੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਦੇ ਅਗਲੇ- ਪਿੱਛੇ ਹਰ ਸਬੰਧਾਂ ਦੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਹਾਲੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਮੁਲਜ਼ਮਾਂ ਦਾ ਸਬੰਧ ਕਿਸ ਗਿਰੋਹ ਦੇ ਨਾਲ ਹੈ। ਡੀਜੀਪੀ ਨੇ ਕਿਹਾ ਕਿ ਇਸ ਗਿਰੋਹ ਦੇ ਦੋ ਅਹਿਮ ਮਾਡਿਊਲ ਮੈਂਬਰਾਂ ਦੀ ਹਾਲੇਂ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜਿਸ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ ਪਰ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ: ਮੁੱਲਾਂਪੁਰ ਚ ਪੁਲਿਸ ਦਾ ਐਨਕਾਉਂਟਰ, 2 ਗ੍ਰਿਫਤਾਰ, ਖਰੜ ਦੇ ਮਨੀਸ਼ ਕੁਮਾਰ ਕਤਲ ਕੇਸ ਚ ਸਨ ਲੋੜੀਂਦੇ

Exit mobile version