AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Manila Murder: ਜਲੰਧਰ ਦੇ ਗੁਰਾਇਆ ਵਾਸੀ ਪਤੀ-ਪਤਨੀ ਦਾ ਮਨੀਲਾ ‘ਚ ਕਤਲ

Crime News: ਜਲੰਧਰ ਦੇ ਕਸਬਾ ਗੁਰਾਇਆ ਦੇ ਰਹਿਣ ਵਾਲੇ ਪਤੀ-ਪਤਨੀ ਦਾ ਮਨੀਲਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰ ਵੱਲੋਂ ਕੀਤੀ ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

Manila Murder: ਜਲੰਧਰ ਦੇ ਗੁਰਾਇਆ ਵਾਸੀ ਪਤੀ-ਪਤਨੀ ਦਾ ਮਨੀਲਾ 'ਚ ਕਤਲ
Manila Murder: ਜਲੰਧਰ ਦੇ ਗੁਰਾਇਆ ਵਾਸੀ ਪਤੀ-ਪਤਨੀ ਦਾ ਮਨੀਲਾ ‘ਚ ਕਤਲ
davinder-kumar-jalandhar
| Updated On: 28 Mar 2023 18:21 PM IST
Share
ਜਲੰਧਰ ਨਿਊਜ: ਗੁਰਾਇਆ ਕਸਬੇ ਨਾਲ ਸਬੰਧਤ ਇਕ ਜੋੜੇ ਦੀ ਬੀਤੀ 25 ਤਰੀਕ ਦੀ ਰਾਤ ਨੂੰ ਮਨੀਲਾ (Manila) ਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਨੀਲਾ ਵਿੱਚ ਪਤੀ-ਪਤਨੀ ਦੇ ਕਤਲ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਸੀਸੀਟੀਵੀ ਵਿੱਚ ਸਾਫ ਤੌਰ ਤੇ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਹਮਲਾਵਰ ਨੇ ਬੜੀ ਹੀ ਬੇਰਹਿਮੀ ਨਾਲ ਦੋਵਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਮ੍ਰਿਤਕ ਜੋੜਾ ਜਲੰਧਰ ਦੇ ਗੁਰਾਇਆ ਕਸਬੇ ਦੇ ਪਿੰਡ ਮਹਿਸਮਪੁਰ ਦਾ ਰਹਿਣ ਵਾਲਾ ਹੈ। ਦੋਵਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਉਸਦੀ ਪਤਨੀ ਕਿਰਨਦੀਪ ਕੌਰ ਵੱਜੋਂ ਹੋਈ ਹੈ। ਸੁਖਵਿੰਦਰ ਸਿੰਘ ਦਾ ਉੱਥੇ ਫਾਈਨਾਂਸ ਦਾ ਕੰਮ ਸੀ। ਸੁਖਵਿੰਦਰ ਅਤੇ ਉਸਦੀ ਪਤਨੀ ਦੇ ਕਤਲ ਦੀ ਸੀਸੀਟੀਵੀ ਫੁਟੇਜ ਦੇਖ ਕੇ ਹਰ ਕੋਈ ਹੈਰਾਨ ਅਤੇ ਦੁਖੀ ਹੈ । ਇਹ ਘਟਨਾ ਕਿਸੇ ਫਿਲਮੀ ਸੀਨ ਵਾਂਗ ਵਾਪਰੀ। ਸੁਖਵਿੰਦਰ ਸਿੰਘ ਕੰਮ ਤੋਂ ਘਰ ਪਰਤਿਆ ਸੀ ਤੇ ਕੁਰਸੀ ਤੇ ਆਰਾਮ ਨਾਲ ਬੈਠਾ ਸੀ, ਹਮਲਾਵਰ ਨੇ ਆਉਂਦੀਆਂ ਹੀ ਉਸ ਨੂੰ ਉੱਥੇ ਤਿੰਨ ਗੋਲੀਆਂ ਮਾਰੀਆਂ । ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਸੁਖਵਿੰਦਰ ਦੀ ਪਤਨੀ ਕਿਰਨਦੀਪ ਕੌਰ ਬਾਹਰ ਆਈ ਤਾਂ ਉਸ ਨੂੰ ਵੀ ਦੋ ਗੋਲੀਆਂ ਮਾਰੀਆਂ ਗਈਆਂ। ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ ।

ਮ੍ਰਿਤਕ ਦੇ ਭਰ੍ਹਾ ਨੇ ਦਿੱਤੀ ਜਾਣਕਾਰੀ

ਮ੍ਰਿਤਕ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਉਹ 2 ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਪਣੇ ਪਿੰਡ ਪਰਤਿਆ ਸੀ ਅਤੇ ਹੁਣ ਉਸ ਨੂੰ ਖਬਰ ਮਿਲੀ ਹੈ ਕਿ ਉਸ ਦੇ ਭਰਾ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਦੀ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ । ਕਤਲ ਦੀ ਸੀਸੀਟੀਵੀ ਵੀਡਿਉ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਉਸ ਦੇ ਭਰਾ ਨੂੰ ਤਿੰਨ ਜਦੋਂਕਿ ਉਸ ਦੀ ਪਤਨੀ ਨੂੰ ਦੋ ਗੋਲੀਆਂ ਮਾਰੀਆਂ। ਲਖਬੀਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਫਾਈਨਾਂਸ ਦਾ ਕੰਮ ਕਰਦੇ ਹਨ ਅਤੇ ਜਦੋਂ ਉਸ ਦਾ ਭਰਾ ਕੰਮ ਤੋਂ ਘਰ ਪਰਤਿਆ ਤਾਂ ਅਣਪਛਾਤੇ ਹਮਲਾਵਰ ਅਤੇ ਉਸ ਦੇ ਭਰਾ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁਝ ਗੱਲਬਾਤ ਹੋਈ। ਜਿਸ ਤੋਂ ਬਾਅਦ ਹਮਲਾਵਰ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...