ਬਿਜਲੀ ਦੇ ਖੰਭੇ ਨਾਲ ਟਕਰਾਇਆ ਸਕੂਲੀ ਬੱਚੇ ਲੈਕੇ ਜਾ ਰਿਹਾ ਈ-ਰਿਕਸ਼ਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਸਕੂਲੀ ਬੱਚਿਆ ਨੂੰ ਲੈਕੇ ਜਾ ਰਿਹਾ ਈ- ਰਿਕਸ਼ਾ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ਤੇ ਪਹੁੰਚੀ ਜਲੰਧਰ ਪੁਲਿਸ ਨੇ ਈ-ਰਿਕਸ਼ਾ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਕੇ ਅਗਲੀ ਕਾਰਵਾਈ ਕਰੇਗੀ। ਉੱਧਰ ਇੱਕ ਬੱਚੇ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।
ਹਾਦਸੇ ਦਾ ਸ਼ਿਕਾਰ ਹੋਇਆ ਈ- ਰਿਕਸ਼ਾ
ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਸਕੂਲੀ ਬੱਚਿਆਂ ਨਾਲ ਭਰਿਆ ਇੱਕ ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਇਸ ਹਾਦਸੇ ‘ਚ 3 ਬੱਚੇ ਜ਼ਖਮੀ ਹੋਏ ਹਨ। ਜਿਨ੍ਹਾਂ ਵਿੱਚੋਂ ਦੋ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਦੋਵਾਂ ਨੂੰ ਪਠਾਨਕੋਟ ਚੌਕ ਨੇੜੇ ਸਥਿਤ ਇਕ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਤੋਂ ਬਾਅਦ ਮੌਕੇ ਤੇ ਪਹੁੰਚੀ ਜਲੰਧਰ ਪੁਲਿਸ ਨੇ ਈ-ਰਿਕਸ਼ਾ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਕੇ ਅਗਲੀ ਕਾਰਵਾਈ ਕਰੇਗੀ। ਇਲਾਜ ਲਈ ਹਸਪਤਾਲ ਲਿਆਂਦੇ ਗਏ ਇੱਕ ਬੱਚੇ ਨੂੰ ਇਲਾਜ ਤੋਂ ਬਾਅਦ ਵਾਪਿਸ ਘਰ ਭੇਜ ਦਿੱਤਾ ਗਿਆ।


