ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, 2 ਮੁਲਜ਼ਮ ਗ੍ਰਿਫ਼ਤਾਰ

davinder-kumar-jalandhar
Updated On: 

20 May 2025 17:58 PM

ਜਲੰਧਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਹਨਾਂ ਦੋਵਾਂ ਮੁਲਜ਼ਮਾਂ ਨੂੰ ਮੋਹਾਲੀ ਦੇ ਥਾਣਾ ਢਕੋਲੀ ਦੇ ਅਧਿਕਾਰ ਖੇਤਰ ਅਧੀਨ ਮੈਟਰੋ ਟਾਊਨ ਸੋਸਾਇਟੀ ਵਿਖੇ ਟਰੈਕ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਟੀਮ ਨੂੰ ਦੇਖ ਕੇ ਦੋਵੇਂ ਮੁਲਜ਼ਮ ਗੈਂਗਸਟਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ।

ਜਲੰਧਰ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, 2 ਮੁਲਜ਼ਮ ਗ੍ਰਿਫ਼ਤਾਰ
Follow Us On

Jalandhar Encounter: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦੇ ਹੋਏ ਮੁੱਠਭੇੜ ਤੋਂ ਬਾਅਦ 2 ਬਦਨਾਮ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦਾ ਨਾਮ ਆਕਾਸ਼ਦੀਪ ਸਿੰਘ ਅਤੇ ਗੌਰਵ ਕਪਿਲਾ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਉਨ੍ਹਾਂ ਨੂੰ ਸਫਲਤਾਪੂਰਵਕ ਕਾਬੂ ਕੀਤਾ ਗਿਆ ਹੈ।

ਸੀਪੀ ਜਲੰਧਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਹਨਾਂ ਦੋਵਾਂ ਮੁਲਜ਼ਮਾਂ ਨੂੰ ਮੋਹਾਲੀ ਦੇ ਥਾਣਾ ਢਕੋਲੀ ਦੇ ਅਧਿਕਾਰ ਖੇਤਰ ਅਧੀਨ ਮੈਟਰੋ ਟਾਊਨ ਸੋਸਾਇਟੀ ਵਿਖੇ ਟਰੈਕ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਟੀਮ ਨੂੰ ਦੇਖ ਕੇ ਦੋਵੇਂ ਮੁਲਜ਼ਮ ਗੈਂਗਸਟਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਤੇਜ਼ੀ ਨਾਲ ਜਵਾਬੀ ਕਾਰਵਾਈ ਕੀਤੀ ਅਤੇ ਜਿਸ ਦੇ ਨਤੀਜੇ ਵਜੋਂ ਇਹ ਮੁਕਾਬਲਾ ਹੋਇਆ। ਇਸ ਗੋਲੀਬਾਰੀ ਦੌਰਾਨ ਦੋਵੇਂ ਗੈਂਗਸਟਰ ਗੰਭੀਰ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ।

ਜਲੰਧਰ ਸੀਪੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਖਿਲਾਫ਼ ਮੁਕੱਦਮਾ ਧਾਰਾ 109, 132, 221, 324(2) BNS, 25 ਆਰਮਜ਼ ਐਕਟ ਥਾਣਾ ਢਕੋਲੀ, ਜਿਲ੍ਹਾ ਮੋਹਾਲੀ ਵਿਖੇ ਦਰਜ਼ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 2 ਪਿਸਤੌਲ, 3 ਜ਼ਿੰਦਾ ਕਾਰਤੂਸ ਤੇ 6 ਵਰਤੇ ਹੋਏ ਕਾਰਤੂਸ ਮਿਲੇ ਹਨ।

ਪਹਿਲਾਂ ਵੀ ਕਈ ਮਾਮਲੇ ਹਨ ਦਰਜ

ਸੀਪੀ ਅਨੁਸਾਰ ਮੁਲਜਮਾਂ ਖਿਲਾਫ਼ ਮੁਕੱਦਮਾ 109, 190, ਅਤੇ 191(3) BNS, 25 ਆਰਮਸ ਐਕਟ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਨ੍ਹਾਂ ਖਿਲਾਫ਼ ਧਾਰਾ 61(2) ਅਤੇ 103(1) BNS ਦੇ ਤਹਿਤ ਵਾਧਾ ਜੁਰਮ ਕੀਤਾ ਗਿਆ। ਮੁਲਜ਼ਮ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਪੁੱਤਰ ਹਰਿੰਦਰ ਸਿੰਘ ਸ਼ਹੀਦ ਬਾਬੂ ਲਾਭ ਸਿੰਘ ਨਗਰ ਜਲੰਧਰ ਦਾ ਰਹਿਣ ਵਾਲਾ ਹੈ। ਇਸ ਦੇ ਖਿਲਾਫ਼ ਪਹਿਲਾਂ ਹੀ 16 ਮਕੱਦਮੇ ਦਰਜ਼ ਹਨ। ਮੁਲਜ਼ਮ ਗੌਰਵ ਕਪਿਲਾ ਪੁੱਤਰ ਸੰਜੀਵ ਕੁਮਾਰ ਕੋਟ ਕਿਸ਼ਨ ਚੰਦ ਜਲੰਧਰ ਦਾ ਰਹਿਣ ਵਾਲਾ ਹੈ ਜਿਸ ਖਿਲਾਫ਼ 4 ਮਕੱਦਮੇ ਦਰਜ਼ ਹਨ।