Jalandhar Encounter: ਜਲੰਧਰ ‘ਚ ਲਾਰੈਂਸ ਗੈਂਗ ਤੇ ਪੁਲਿਸ ਵਿਚਾਲੇ ਮੁਕਾਬਲਾ, 2 ਨੂੰ ਲੱਗੀ ਗੋਲੀ
ਮੁਕਾਬਲਾ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਸਥਿਤ ਦਿਓਲ ਨਗਰ ਵਿੱਚ ਕੀਤਾ ਗਿਆ। ਦੋਸ਼ੀ ਉੱਥੇ ਲੁਕੇ ਹੋਏ ਸਨ। ਜਦੋਂ ਪੁਲਿਸ ਟੀਮਾਂ ਵਿਸ਼ਵਕਰਮਾ ਮੰਦਰ ਦੇ ਨੇੜੇ ਪਹੁੰਚੀਆਂ ਤਾਂ ਉਨ੍ਹਾਂ 'ਤੇ ਗੋਲੀਬਾਰੀ ਕੀਤੀ ਗਈ। ਇਹ ਮੁਕਾਬਲਾ ਸੀਆਈਏ ਸਟਾਫ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਨੇ ਕੀਤਾ। ਫਿਲਹਾਲ ਮੁਲਜ਼ਮਾਂ ਤੋਂ ਹਥਿਆਰ ਬਰਾਮਦ ਕੀਤੇ ਜਾ ਰਹੇ ਹਨ।
ਜਲੰਧਰ ਵਿੱਚ ਸੀਆਈਏ ਸਟਾਫ ਅਤੇ ਲਾਰੈਂਸ ਗੈਂਗ ਨਾਲ ਸਬੰਧਿਤ ਗੈਂਗਸਟਰਾਂ ਵਿਚਾਲੇ ਇੱਕ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਦੋ ਗੈਂਗਸਟਰ ਜ਼ਖਮੀ ਹੋ ਗਏ ਹਨ। ਦੋਵੇਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਮੁਲਜ਼ਮ ਜਲੰਧਰ ਪੁਲਿਸ ਦੇ ਇੱਕ ਪੁਰਾਣੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਸੀ। ਇਹ ਮੁਕਾਬਲਾ ਸ਼ਹਿਰ ਦੀ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਕੀਤਾ ਗਿਆ। ਇਸ ਵੇਲੇ, ਸ਼ਹਿਰ ਪੁਲਿਸ ਦੀਆਂ ਟੀਮਾਂ ਅਪਰਾਧ ਵਾਲੀ ਥਾਂ ‘ਤੇ ਜਾ ਰਹੀਆਂ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜਲੰਧਰ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸਿੱਧੀ ਗੋਲੀਬਾਰੀ ਕੀਤੀ ਸੀ। ਜਿਸ ਤੋਂ ਬਾਅਦ, ਜਦੋਂ ਸੀਆਈਏ ਸਟਾਫ ਸਿਟੀ ਟੀਮ ਨੇ ਜਵਾਬੀ ਕਾਰਵਾਈ ਕੀਤੀ, ਤਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
In a major breakthrough, Jalandhar Commissionerate Police arrests 2 key operatives of the Lawrence Bishnoi-Goldy Brar Gang after a hot chase
Police party fired back in self-defence, when the gang member opened fire on police team, one accused sustained bullet injuries, and is pic.twitter.com/iOQdnpQ6Mw
— DGP Punjab Police (@DGPPunjabPolice) January 15, 2025
ਇਹ ਵੀ ਪੜ੍ਹੋ
ਗੈਂਗਸਟਰਾਂ ਤੋਂ ਹਥਿਆਰਾਂ ਦੀ ਬਰਾਮਦਗੀ
ਇਹ ਮੁਕਾਬਲਾ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਸਥਿਤ ਦਿਓਲ ਨਗਰ ਵਿੱਚ ਕੀਤਾ ਗਿਆ। ਮੁਲਜ਼ਮ ਉੱਥੇ ਲੁਕੇ ਹੋਏ ਸਨ। ਜਦੋਂ ਪੁਲਿਸ ਟੀਮਾਂ ਵਿਸ਼ਵਕਰਮਾ ਮੰਦਰ ਦੇ ਨੇੜੇ ਪਹੁੰਚੀਆਂ ਤਾਂ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ। ਇਹ ਮੁਕਾਬਲਾ ਸੀਆਈਏ ਸਟਾਫ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਨੇ ਕੀਤਾ। ਫਿਲਹਾਲ ਮੁਲਜ਼ਮਾਂ ਤੋਂ ਹਥਿਆਰ ਬਰਾਮਦ ਕੀਤੇ ਜਾ ਰਹੇ ਹਨ।
ਮੁੁਲਜ਼ਮਾਂ ਦੇ ਗੈਂਗ ਨਾਲ ਸਬੰਧ-CP
ਮੁਠਭੇੜ ਵਿੱਚ ਜਖ਼ਮੀ ਹੋਏ ਗੈਂਗਸਟਰਾਂ ਨੂੰ ਪੁਲਿਸ ਨੇ ਹਸਪਤਾਲ ਵਿੱਚ ਦਾਖਿਲ ਕਰਵਾਇਆ ਹੈ। ਪੁਲਿਸ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਗੈਗਸਟਰਾਂ ਦੇ ਗੋਲੀ ਲੱਗ ਗਈ ਸੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ, ‘ਮੁਲਜ਼ਮਾਂ ਦੇ ਲਾਰੈਂਸ ਗੈਂਗ ਨਾਲ ਸਬੰਧ ਹਨ।’ ਇਲਾਜ ਤੋਂ ਬਾਅਦ ਇਸ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜ਼ਖਮੀ ਅਪਰਾਧੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਵਿੱਚ ਜ਼ਖਮੀ ਹੋਏ ਮੁਲਜ਼ਮਾਂ ਵਿੱਚੋਂ ਇੱਕ ਕਪੂਰਥਲਾ ਦਾ ਰਹਿਣ ਵਾਲਾ ਹੈ ਅਤੇ ਦੂਜਾ ਜਲੰਧਰ ਦੇ ਪਿੰਡ ਜੰਡਿਆਲਾ ਦਾ ਰਹਿਣ ਵਾਲਾ ਹੈ। ਦੋਵੇਂ ਪੁਲਿਸ ਹਿਰਾਸਤ ਵਿੱਚ ਹਨ।