ਜਲੰਧਰ ‘ਚ ਪਿਤਾ ‘ਤੇ ਧੀ ਨਾਲ ਜਬਰ-ਜਨਾਹ ਦੇ ਇਲਜ਼ਾਮ, ਡੇਢ ਸਾਲ ਤੋਂ ਬਣਾ ਰਿਹਾ ਸੀ ਸਬੰਧ
Jalandhar Father Rape Daughter: ਮੁਲਜ਼ਮ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਨਾਲ ਬਸਤੀਆ ਇਲਾਕੇ ਵਿੱਚ ਰਹਿ ਰਿਹਾ ਹੈ। ਪੀੜਤਾ ਦੀ ਮਾਂ ਇੱਕ ਫੈਕਟਰੀ 'ਚ ਕੰਮ ਕਰਦੀ ਹੈ ਤੇ ਪਿਤਾ ਈ-ਰਿਕਸ਼ਾ ਚਲਾਉਂਦਾ ਹੈ। ਪੀੜਤਾ ਨੇ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਧਮਕੀਆਂ ਦੇ ਕੇ ਉਸ ਨਾਲ ਜ਼ਬਰਦਸਤੀ ਕਰ ਚੁੱਕਾ ਹੈ।
Jalandhar Father Rape Daughter: ਪੁਲਿਸ ਨੇ ਜਲੰਧਰ ਵਿੱਚ ਆਪਣੀ ਨਾਬਾਲਗ ਧੀ ਨਾਲ ਸਬੰਧ ਬਣਾਉਣ ਵਾਲੇ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿਤਾ ਪਿਛਲੇ ਡੇਢ ਸਾਲ ਤੋਂ ਜ਼ਬਰਦਸਤੀ ਸਰੀਰਕ ਸੰਬੰਧ ਬਣਾ ਰਿਹਾ ਸੀ। ਲੜਕੀ ਦਾ ਬਿਆਨ ਲੈਣ ਤੋਂ ਬਾਅਦ, ਮਹਿਲਾ ਪੁਲਿਸ ਅਧਿਕਾਰੀ ਸਬ ਇੰਸਪੈਕਟਰ ਮਨਜੀਤ ਕੌਰ ਨੇ ਖੁਦ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਅਤੇ ਲੜਕੀ ਦੇ ਪਿਤਾ ਖਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ।
ਮੁਲਜ਼ਮ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਨਾਲ ਬਸਤੀਆ ਇਲਾਕੇ ਵਿੱਚ ਰਹਿ ਰਿਹਾ ਹੈ। ਪੀੜਤਾ ਦੀ ਮਾਂ ਇੱਕ ਫੈਕਟਰੀ ‘ਚ ਕੰਮ ਕਰਦੀ ਹੈ ਤੇ ਪਿਤਾ ਈ-ਰਿਕਸ਼ਾ ਚਲਾਉਂਦਾ ਹੈ।
ਇਕੱਲੀ ਨੂੰ ਵੇਖ ਬਣਾਇਆ ਸ਼ਿਕਾਰ
ਪੀੜਤਾ ਨੇ ਦੱਸਿਆ ਕਿ ਉਹ 16-17 ਸਾਲਾਂ ਦੀ ਸੀ ਅਤੇ ਉਹ ਵੀ ਇੱਕ ਫੈਕਟਰੀ ਵਿੱਚ ਕੰਮ ਕਰਦੀ ਹੈ। 14 ਜਨਵਰੀ ਨੂੰ ਉਸਦੀ ਮਾਂ ਸਵੇਰੇ 8.30 ਵਜੇ ਕੰਮ ‘ਤੇ ਗਈ। ਉਹ ਹਰ ਰੋਜ਼ ਸ਼ਾਮ 5:30 ਵਜੇ ਕੰਮ ਤੋਂ ਛੁੱਟੀ ਹੁੰਦੀ ਅਤੇ ਘਰ ਵਾਪਸ ਆਉਂਦੀ ਹੈ। ਲੜਕੀ ਨੇ ਦੱਸਿਆ ਕਿ 14 ਜਨਵਰੀ ਨੂੰ ਦੁਪਹਿਰ 1 ਵਜੇ ਉਸ ਦੇ ਪਿਤਾ ਘਰ ਆਏ ਅਤੇ ਉਹ ਘਰ ਵਿੱਚ ਇਕੱਲੀ ਸੀ। ਪਿਤਾ ਕਮਰੇ ਵਿੱਚ ਆਇਆ ਅਤੇ ਉਸ ਨਾਲ ਗਲਤ ਹਰਕਤਾਂ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਪਿਤਾ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਜ਼ਬਰਦਸਤੀ ਉਸ ਨਾਲ ਸਰੀਰਕ ਸੰਬੰਧ ਬਣਾਏ।
ਪੁਲਿਸ ਹਿਰਾਸਤ ‘ਚ ਮੁਲਜ਼ਮ ਪਿਤਾ
ਪੀੜਤਾ ਨੇ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਧਮਕੀਆਂ ਦੇ ਕੇ ਉਸ ਨਾਲ ਜ਼ਬਰਦਸਤੀ ਕਰ ਚੁੱਕਾ ਹੈ। ਮਹਿਲਾ ਪੁਲਿਸ ਅਧਿਕਾਰੀ ਮਨਜੀਤ ਕੌਰ ਨੇ ਕਿਹਾ ਕਿ ਲੜਕੀ ਦਾ ਸਿਵਲ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਕੀਤਾ ਜਾਵੇਗਾ। ਮੁਲਜ਼ਮ ਖਿਲਾਫ਼ ਬੀਐਨਐਸ ਦੀ ਧਾਰਾ 164 ਤਹਿਤ ਬਿਆਨ ਦਰਜ ਕੀਤਾ ਜਾਵੇਗਾ। ਮੁਲਜ਼ਮ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਪੀੜਤਾ ਨੇ ਕਿਹਾ ਕਿ ਜਦੋਂ ਉਸ ਨੇ ਆਪਣੇ ਪਿਤਾ ਨਾਲ ਸਬੰਧ ਬਣਾਉਣ ਤੋਂ ਇਨਕਾਰ ਕਰਦੀ ਸੀ ਤਾਂ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਾ ਸੀ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਿਆ ਗਿਆ ਹੈ।