ਫਿਲੌਰ ਚ ਦੋ ਗੁਆਂਢੀਆਂ ਵਿਚਾਲੇ ਹੋਇਆ ਝਗੜਾ, ਚੱਲੇ ਇੱਟਾਂ ਰੋੜੇ
Crime News: ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਦਰਅਸਲ ਇਹ ਝਗੜਾ ਦੋ ਗੁਆਂਢੀਆਂ ਵਿਚਾਲੇ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨੇ ਲੜਕੀ ਨਾਲ ਕੋਰਟ ਮੈਰਿਜ ਕੀਤੀ ਸੀ। ਜਿਸ ਕਾਰਨ ਦੋਵਾਂ ਪਰਿਵਾਰਾਂ ਵਿੱਚ ਝਗੜਾ ਹੋ ਗਿਆ।
ਜਲੰਧਰ ਦੇ ਕਸਬਾ ਫਿਲੌਰ ਦੇ ਪਿੰਡ ਗੰਨਾ ‘ਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਦਰਅਸਲ ਇਹ ਝਗੜਾ ਦੋ ਗੁਆਂਢੀਆਂ ਵਿਚਾਲੇ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨੇ ਲੜਕੀ ਨਾਲ ਕੋਰਟ ਮੈਰਿਜ ਕੀਤੀ ਸੀ। ਜਿਸ ਕਾਰਨ ਦੋਵਾਂ ਪਰਿਵਾਰਾਂ ਵਿੱਚ ਝਗੜਾ ਹੋ ਗਿਆ।
ਇਸ ਘਟਨਾ ‘ਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਸਬੰਧੀ ਦੋਵਾਂ ਧਿਰਾਂ ਵੱਲੋਂ ਥਾਣਾ ਫਿਲੌਰ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਚਿਨ ਨਾਮਕ ਵਿਅਕਤੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਾਡੇ ਘਰ ਦੇ ਸਾਹਮਣੇ ਰਹਿੰਦੇ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਸਾਡੇ ਨਾਲ ਗਾਲੀ-ਗਲੋਚ ਕੀਤਾ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ਕੋਰਟ ਮੈਰਿਜ ਦੱਸਿਆ ਜਾ ਰਿਹਾ ਹੈ ਕਾਰਨ
ਜਿਸ ਤੋਂ ਬਾਅਦ ਦੇਰ ਰਾਤ ਨੌਜਵਾਨਾਂ ਨੇ ਬਾਹਰੋਂ ਲੜਕੇ ਬੁਲਾ ਕੇ ਸਾਡੇ ‘ਤੇ ਤੇਜ਼ਧਾਰ ਹਥਿਆਰਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਸ਼ਰਾਰਤੀ ਅਨਸਰਾਂ ਨੇ ਦਰਵਾਜ਼ੇ, ਖਿੜਕੀਆਂ ਅਤੇ ਹੋਰ ਘਰੇਲੂ ਸਮਾਨ ਤੋੜ ਦਿੱਤਾ। ਸਚਿਨ ਦਾ ਕਹਿਣਾ ਹੈ ਕਿ ਗੁਆਂਢੀ ਸਾਡੇ ‘ਤੇ ਇਲਜ਼ਾਮ ਲਗਾ ਰਹੇ ਹਨ ਕਿ ਉਸ ਦੇ ਲੜਕੇ ਨੇ ਇਕ ਲੜਕੀ ਨਾਲ ਕੋਰਟ ਮੈਰਿਜ ਕਰਵਾਈ ਹੈ। ਜਿਸ ਕਾਰਨ ਉਹ ਸਾਡੇ ਨਾਲ ਝਗੜਾ ਕਰਦੇ ਰਹਿੰਦੇ ਹਨ। ਸਚਿਨ ਨੇ ਕਿਹਾ ਕਿ ਇਸ ਮਾਮਲੇ ‘ਚ ਸਾਡੇ ਪਰਿਵਾਰ ਦਾ ਇਸ ਪਰਿਵਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਪਰਿਵਾਰ ਸਾਨੂੰ ਧਮਕੀਆਂ ਦੇ ਰਿਹਾ ਸੀ।
ਦੂਜੇ ਪਾਸੇ ਤੋਂ ਮਨਜੀਤ ਨੇ ਦੱਸਿਆ ਕਿ ਜਿਸ ਲੜਕੀ ਨਾਲ ਮੇਰੇ ਲੜਕੇ ਦਾ ਕੋਰਟ ਮੈਰਿਜ ਹੋਇਆ ਹੈ, ਉਹ ਇਸ ਪਰਿਵਾਰ ਦੀ ਦੂਰ ਦੀ ਰਿਸ਼ਤੇਦਾਰ ਹੈ। ਮਨਜੀਤ ਨੇ ਇਸ ਮਾਮਲੇ ਨੂੰ ਲੈ ਕੇ ਸਚਿਨ ਦੇ ਪਰਿਵਾਰ ‘ਤੇ ਕੁੱਟਮਾਰ ਦਾ ਇਲਜ਼ਾਮ ਲਗਾਇਆ ਹੈ। ਇਸ ਮਾਮਲੇ ਸਬੰਧੀ ਥਾਣਾ ਫਿਲੌਰ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।