ਜਲੰਧਰ ਵਿੱਚ ਕਾਲਜ ਪ੍ਰਧਾਨਗੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 2 ਜ਼ਖਮੀ, ਜਾਂਚ ਜਾਰੀ
ਇਹ ਘਟਨਾ ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਇੱਕ ਪੈਟਰੋਲ ਪੰਪ ਨੇੜੇ ਵਾਪਰੀ, ਜਿੱਥੇ ਕਾਲਜ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਵਿਵਾਦ ਹੋ ਗਿਆ। ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਇੱਕ ਗੁੱਟ ਨੇ ਫਾਈਰਿੰਗ ਕਰ ਦਿੱਤੀ। ਲਗਭਗ 10 ਤੋਂ 15 ਰਾਉਂਡ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਕਾਲਜ ਪ੍ਰਧਾਨਗੀ ਨੂੰ ਲੈ ਕੇ ਹੋਏ ਝਗੜੇ ਨੇ ਹਿੰਸਕ ਰੂਪ ਧਾਰਨ ਕਰ ਲਿਆ। ਪੈਟਰੋਲ ਪੰਪ ਨੇੜੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਹਮਲਾਵਰ ਕਾਰਾਂ ਵਿੱਚ ਪਹੁੰਚੇ ਅਤੇ ਗੋਲੀਬਾਰੀ ਕਰਨ ਤੋਂ ਬਾਅਦ ਭੱਜ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ, ਇਹ ਘਟਨਾ ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਇੱਕ ਪੈਟਰੋਲ ਪੰਪ ਨੇੜੇ ਵਾਪਰੀ, ਜਿੱਥੇ ਕਾਲਜ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਵਿਵਾਦ ਹੋ ਗਿਆ। ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਇੱਕ ਗੁੱਟ ਨੇ ਫਾਈਰਿੰਗ ਕਰ ਦਿੱਤੀ। ਚਸ਼ਮੀਦਾਂ ਮੁਤਾਬਕ, ਤਕਰੀਬਨ 10 ਤੋਂ 15 ਰਾਉਂਡ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਦੋ ਲੋਕ ਗੰਭੀਰ ਜ਼ਖਮੀ
ਗੋਲੀਬਾਰੀ ਦੀ ਘਟਨਾ ਵਿੱਚ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇੱਕ ਸ਼ਖਸ ਦੀ ਛਾਤੀ ਵਿੱਚ ਗੋਲੀ ਲੱਗੀ, ਜਦੋਂ ਕਿ ਦੂਜੇ ਦੇ ਮੋਢੇ ਵਿੱਚ ਗੋਲੀ ਲੱਗੀ। ਦੋਵਾਂ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਨੇ ਜਬਤ ਕੀਤੀ ਸੀਸੀਟੀਵੀ ਫੁਟੇਜ
ਚਸ਼ਮਦੀਦਾਂ ਨੇ ਦੱਸਿਆ ਕਿ ਹਮਲਾਵਰ ਦੋ ਕਾਰਾਂ ਵਿੱਚ ਮੌਕੇ ‘ਤੇ ਪਹੁੰਚੇ ਅਤੇ ਗੋਲੀਬਾਰੀ ਕਰਨ ਤੋਂ ਬਾਅਦ ਭੱਜ ਗਏ। ਘਟਨਾ ਦੇ ਸਮੇਂ, ਕਰਮਚਾਰੀ ਅਤੇ ਪੰਪ ਮਾਲਕ ਪੈਟਰੋਲ ਪੰਪ ਦਫਤਰ ਵਿੱਚ ਦੁਪਹਿਰ ਦਾ ਖਾਣਾ ਖਾ ਰਹੇ ਸਨ, ਜਿਸ ਕਾਰਨ ਉਹ ਸੁਰੱਖਿਅਤ ਬਚ ਗਏ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਅਲਾਵਲਪੁਰ ਪੁਲਿਸ, ਆਦਮਪੁਰ ਪੁਲਿਸ ਸਟੇਸ਼ਨ ਅਤੇ ਡੀਐਸਪੀ ਕਰਤਾਰਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਪੈਟਰੋਲ ਪੰਪ ਦਫਤਰ ਤੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ ਅਤੇ ਮੁਲਜਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿੱਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਸੀ।
