AGTF ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਸਬ-ਇੰਸਪੈਕਟਰ ਦੇ ਕਤਲ ‘ਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ
Jalandhar Firing: ਭੋਗਪੁਰ ਇਲਾਕੇ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਦੌਰਾਨ ਏਜੀਟੀਐਫ ਦੀ ਟੀਮ ਅਤੇ ਦਿਹਾਤੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਨੂੰ ਕਾਬੂ ਕੀਤਾ ਹੈ। ਫੜਿਆ ਗਿਆ ਗੈਂਗਸਟਰ ਜੰਮੂ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਉਕਤ ਗੈਂਗਸਟਰ ਇੱਕ ਸਬ ਇੰਸਪੈਕਟਰ ਦੇ ਕਤਲ ਕੇਸ ਵਿੱਚ ਵੀ ਲੋੜੀਂਦਾ ਸੀ।
Jalandhar Firing: ਜਲੰਧਰ ਦੇਹਾਤ ਥਾਣਾ ਅਧੀਨ ਪੈਂਦੇ ਭੋਗਪੁਰ ਇਲਾਕੇ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਦੌਰਾਨ ਏਜੀਟੀਐਫ ਦੀ ਟੀਮ ਅਤੇ ਦਿਹਾਤੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਨੂੰ ਕਾਬੂ ਕੀਤਾ ਹੈ। ਫੜਿਆ ਗਿਆ ਗੈਂਗਸਟਰ ਜੰਮੂ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਉਕਤ ਗੈਂਗਸਟਰ ਇੱਕ ਸਬ ਇੰਸਪੈਕਟਰ ਦੇ ਕਤਲ ਕੇਸ ਵਿੱਚ ਵੀ ਲੋੜੀਂਦਾ ਸੀ। ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਖੁਲਾਸਾ ਕਰ ਸਕਦੀ ਹੈ।
ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਏਜੀਟੀਐਫ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਇੱਕ ਗੈਂਗਸਟਰ ਲੁਕਿਆ ਹੋਇਆ ਹੈ। ਇਸ ਤੇ ਕਾਰਵਾਈ ਕਰਦਿਆਂ ਏਜੀਟੀਐਫ ਦੇ ਮੁਖੀ ਮੁਖਵਿੰਦਰ ਸਿੰਘ ਭੁੱਲਰ ਨੇ ਟੀਮ ਬਣਾ ਕੇ ਇਲਾਕੇ ਨੂੰ ਘੇਰ ਲਿਆ।
ਜੰਮੂ ਦਾ ਰਹਿਣ ਵਾਲਾ ਗੈਂਗਸਟਰ
ਏਜੀਟੀਐਫ ਦੇ ਏਆਈਜੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੈਂਗਸਟਰ ਰੋਹਿਤ ਮੱਖਣ ਜੰਮੂ ਦਾ ਰਹਿਣ ਵਾਲਾ ਹੈ। ਉਸ ਦੇ ਪੰਜਾਬ ਦੇ ਗੈਂਗਸਟਰਾਂ ਨਾਲ ਸਬੰਧ ਸਨ। ਬਦਮਾਸ਼ਾਂ ਨੇ ਕਠੂਆ ‘ਚ ਇਕ ਸਬ-ਇੰਸਪੈਕਟਰ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਦਮਾਸ਼ ਪੰਜਾਬ ਵਿੱਚ ਛੁਪੇ ਹੋਏ ਸਨ। ਲੰਬੇ ਸਮੇਂ ਤੋਂ ਜੰਮੂ ਪੁਲਿਸ ਦੇ ਸਹਿਯੋਗ ਨਾਲ ਅਪਰਾਧੀ ਦੀ ਭਾਲ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: ਸਵੀਮਿੰਗ ਪੂਲ ਚ ਡੁੱਬਣ ਕਾਰਨ ਬੱਚੇ ਦੀ ਮੌਤ, ਛਾਲ ਮਾਰਨ ਤੋਂ ਬਾਅਦ ਨਹੀਂ ਨਿਕਲਿਆ ਬਾਹਰ, CCTV ਕੈਮਰੇ ਵਿੱਚ ਕੈਦ ਹੋਈ ਘਟਨਾ
ਬੁੱਧਵਾਰ ਨੂੰ ਪੁਲਿਸ ਨੇ ਗੈਂਗਸਟਰ ਨੂੰ ਉਸੇ ਘਰ ਵਿੱਚ ਘੇਰ ਲਿਆ ਜਿੱਥੇ ਉਹ ਲੁਕਿਆ ਹੋਇਆ ਸੀ। ਇਹ ਦੇਖ ਕੇ ਉਸ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਉਸ ਨੇ ਪੁਲਿਸ ‘ਤੇ 4 ਗੋਲੀਆਂ ਚਲਾਈਆਂ। ਪੁਲਿਸ ਨੇ ਮੱਖਣ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਹ ਗੋਲੀਬਾਰੀ ਕਰਦਾ ਰਿਹਾ। ਗੋਲੀ ਲੱਗਣ ਨਾਲ ਗੈਂਗਸਟਰ ਜ਼ਖਮੀ ਹੋ ਗਿਆ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਹਨ।