4 ਦਿਨਾਂ ਬੱਚੇ ਦੀ ਲਾਸ਼ ਨੂੰ ਜ਼ਮੀਨ ਚੋਂ ਕੱਢਿਆ ਬਾਹਰ, ਕੋਰਟ ਨੇ ਜਾਰੀ ਕੀਤੇ ਸਨ ਪੋਸਟਮਾਰਟਮ ਦੇ ਹੁਕਮ
ਕੁਝ ਦਿਨ ਪਹਿਲਾਂ ਜਲੰਧਰ ਦੇ ਫਿਲੌਰ ਦੇ ਪਿੰਡ ਚੱਕ ਸਾਹਬੂ ਵਿਖੇ ਸੰਗੀਤਾ ਨਾਂਅ ਦੀ ਇੱਕ ਮਹਿਲਾ ਨੇ ਆਪਣੇ 4 ਦਿਨਾਂ ਦੇ ਪੁੱਤਰ ਦੀ ਮੌਤ ਹੋਣ ਤੋਂ ਬਾਅਦ ਆਪਣੇ ਪਤੀ ਜੀਤੂ 'ਤੇ ਦੋਸ਼ ਲਗਾਏ ਸਨ। ਇਸ ਮਾਮਲੇ 'ਚ ਅਦਾਲਤ ਨੇ ਕਬਰਿਸਤਾਨ ਵਿਖੇ ਜ਼ਮੀਨ 'ਚ ਦਫ਼ਨ ਕੀਤੇ ਬੱਚੇ ਦੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ।
ਫਿਲੌਰ ਦੇ ਪਿੰਡ ਚੱਕ ਸਾਹਬੂ ‘ਚ 4 ਦਿਨਾਂ ਦੇ ਬੱਚੇ ਨੂੰ ਠੰਡ ‘ਚ ਮੌਤ ਮਾਮਲੇ ਵਿੱਚ ਕੋਟਰ ਨੇ ਕਬਰ ਚੋਂ ਕੱਢ ਕੇ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ। ਅੱਜ ਪੁਲਿਸ ਅਧਿਕਾਰੀਆਂ ਨੇ ਉਸ ਦੀ ਲਾਸ਼ ਨੂੰ ਬਾਹਰ ਕੱਢਕੇ ਲਾਸ਼ ਨੂੰ ਸਿਵਲ ਹਸਪਤਾਲ ਚ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਕੁਝ ਦਿਨ ਪਹਿਲਾਂ ਜਲੰਧਰ ਦੇ ਫਿਲੌਰ ਦੇ ਪਿੰਡ ਚੱਕ ਸਾਹਬੂ ਵਿਖੇ ਸੰਗੀਤਾ ਨਾਂਅ ਦੀ ਇੱਕ ਮਹਿਲਾ ਨੇ ਆਪਣੇ 4 ਦਿਨਾਂ ਦੇ ਪੁੱਤਰ ਦੀ ਮੌਤ ਹੋਣ ਤੋਂ ਬਾਅਦ ਆਪਣੇ ਪਤੀ ਜੀਤੂ ‘ਤੇ ਦੋਸ਼ ਲਗਾਏ ਸਨ।
ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆ ਅੱਪਰਾ ਪੁਲਿਸ ਦੇ ਇੰਚਾਰਜ ਸੁਖਵਿੰਦਰਪਾਲ ਸਿੰਘ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ.ਨਕੋਦਰ ਅਤੇ ਹੋਰਨਾਂ ਪ੍ਰਸ਼ਾਸਨਨਿਕ ਅਧਿਕਾਰੀਆਂ ਦੀ ਦੇਖਰੇਖ ਹੇਠ ਬੱਚੇ ਦੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਰੱਖਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਜੋ ਵੀ ਰਿਪੋਰਟ ਆਵੇਗੀ ਮਾਨਯੋਗ ਅਦਾਲਤ ਦੇ ਸਾਹਮਣੇ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੀੜਤ ਮਹਿਲਾ ਦਾ ਪਤੀ ਹਾਲੇ ਪੁਲਿਸ ਦੀ ਗ੍ਰਿਫ਼ਤ ਚੋਂ ਬਾਹਰ ਹੈ। ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਆਰੰਭੀ ਜਾਵੇਗੀ।
ਕੋਰਟ ਨੇ ਦਿੱਤੇ ਹੁਕਮ
ਇਸ ਮਾਮਲੇ ਸਬੰਧ ਸ਼ਿਕਾਇਤ ਅੱਪਰਾ ਪੁਲਿਸ ਨੂੰ ਦਿੱਤੀ ਗਈ ਸੀ। ਜਿਸ ਦੇ ਨਾਲ ਮਾਨਯੋਗ ਅਦਾਲਤ ‘ਚ ਬੱਚੇ ਦੀ ਮੌਤ ਦਾ ਕਾਰਨ ਜਾਨਣ ਲਈ ਇੱਕ ਦਰਖਾਸਤ ਦਾਖਲ ਕੀਤੀ ਸੀ। ਇਸ ਮਾਮਲੇ ‘ਚ ਅਦਾਲਤ ਨੇ ਕਬਰਿਸਤਾਨ ਵਿਖੇ ਜ਼ਮੀਨ ‘ਚ ਦਫ਼ਨ ਕੀਤੇ ਬੱਚੇ ਦੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਤੋਂ ਪਹਿਲਾਂ ਪੁਲਿਸ ਨੇ ਪੀੜਤ ਔਰਤ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਦੇ ਇਲਜ਼ਾਮ ਸੀ ਕਿ ਪਤੀ ਨੇ 4 ਦਿਨ ਦੇ ਪੁੱਤਰ ਤੇ ਉਸ ਨੂੰ ਕੜਕਦੀ ਠੰਢ ਵਿੱਚ ਬਾਹਰ ਵਰਾਂਡੇ ਵਿੱਚ ਪਾ ਦਿੱਤਾ ਸੀ ਅਤੇ ਉਸ ਦੀ ਕੁਟਮਾਰ ਕੀਤੀ ਸੀ। ਉਸ ਦੇ ਪਤੀ ਨੇ ਉਨ੍ਹਾਂ ਨੂੰ ਖਾਣ ਲਈ ਵੀ ਕੁੱਝ ਨਹੀਂ ਦਿੱਤਾ ਸੀ। ਜਿਸ ਕਾਰਨ ਨਵਜੰਮੇ ਚਾਰ ਦਿਨਾਂ ਦੇ ਬੱਚੇ ਦੀ ਮੌਤ ਹੋ ਗਈ ਸੀ।