ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਪੁਲਿਸ ਨੇ ਕੀਤਾ ਗੈਂਗਸਟਰ ਦਾ ਐਨਕਾਉਂਟਰ, ਮੁਲਜ਼ਮ ਦੇ ਲੱਤ ਵਿੱਚ ਲੱਗੀ ਗੋਲੀ, 20 ਦੇ ਕਰੀਬ ਮਾਮਲੇ ਦਰਜ

Jalandhar Gangster Encounter: ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਦਾ ਇੱਕ ਗੈਂਗਸਟਰ ਸਾਜਨ ਨਈਅਰ ਨਾਲ ਮੁਕਾਬਲਾ ਹੋ ਗਿਆ। ਸਾਜਨ ਹਥਿਆਰ ਸਪਲਾਈ ਕਰ ਰਿਹਾ ਸੀ ਜਿਸ ਦੌਰਾਨ ਪੁਲਿਸ ਨਾਲ ਗੋਲੀਬਾਰੀ ਹੋਈ ਅਤੇ ਉਹ ਜ਼ਖਮੀ ਹੋ ਗਿਆ। ਸਾਜਨ 'ਤੇ ਪਹਿਲਾਂ ਹੀ 20 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਹੁਣ ਉਸਦੇ ਨੈਟਵਰਕ ਦੀ ਜਾਂਚ ਕਰ ਰਹੀ ਹੈ।

ਜਲੰਧਰ ਪੁਲਿਸ ਨੇ ਕੀਤਾ ਗੈਂਗਸਟਰ ਦਾ ਐਨਕਾਉਂਟਰ, ਮੁਲਜ਼ਮ ਦੇ ਲੱਤ ਵਿੱਚ ਲੱਗੀ ਗੋਲੀ, 20 ਦੇ ਕਰੀਬ ਮਾਮਲੇ ਦਰਜ
Follow Us
davinder-kumar-jalandhar
| Published: 01 May 2025 08:36 AM

ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਨੇ ਇੱਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜੋ ਹਥਿਆਰ ਸਪਲਾਈ ਕਰਨ ਲਈ ਬਾਈਕ ‘ਤੇ ਜਾ ਰਿਹਾ ਸੀ। ਖੁਦ ਨੂੰ ਫਸਿਆ ਦੇਖ ਕੇ ਮੁਲਜ਼ਮ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਕਾਰਨ ਮੁਲਜ਼ਮ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ ਜਦੋਂ ਪੁਲਿਸ ਨੇ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਸਵੈ-ਰੱਖਿਆ ਵਿੱਚ ਗੋਲੀ ਚਲਾਈ, ਜੋ ਮੁਲਜ਼ਮ ਦੀ ਲੱਤ ਵਿੱਚ ਲੱਗੀ। ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਨਈਅਰ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਦੇ ਅਨੁਸਾਰ, ਸਾਜਨ ਨਈਅਰ ਵਿਰੁੱਧ ਪਹਿਲਾਂ ਹੀ 20 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਡਕੈਤੀ, ਹਥਿਆਰਾਂ ਦੀ ਤਸਕਰੀ ਅਤੇ ਗੰਭੀਰ ਅਪਰਾਧ ਸ਼ਾਮਲ ਹਨ।

ਹਥਿਆਰ ਸਪਲਾਈ ਕਰਨ ਦਾ ਇਲਜ਼ਾਮ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਜਨ ਨਈਅਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਨੂੰ ਅਤੇ ਕਿਉਂ ਸਪਲਾਈ ਕਰ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੇ ਨੈੱਟਵਰਕ ਦੀ ਜਾਂਚ ਜਾਰੀ ਹੈ।

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...